18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਵਿਖੇ ਬਲੱਡ ਸੈਂਟਰ ਦਾ ਕੀਤਾ ਦੌਰਾ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-08-2026
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ ’ਤੇ ਤਬਦੀਲ ਕੀਤਾ ਗਿਆ ਸੀ ਜਿਸ ਤੋਂ ਮਗਰੋਂ ਕੁੱਝ ਪੈਮਾਨੇ ਪੂਰੇ ਕਰਨ ਤਕ ਇਹ ਸੇਵਾਵਾਂ ਰੁਕ ਗਈਆਂ ਸਨ। ਜਿਸ ਦੌਰਾਨ ਸਟੇਟ ਤੋਂ ਪ੍ਰਵਾਨਗੀ ਲੈ ਕੇ ਤੁਰੰਤ ਬਲੱਡ ਸਟੋਰੇਜ ਯੂਨਿਟ ਸ਼ੁਰੂ ਕਰਵਾਇਆ ਗਿਆ ਅਤੇ ਨਾਲ ਹੀ ਕੇਂਦਰ ਵਿਚ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ਕੋਲ ਬਲੱਡ ਬੈਂਕ ਸ਼ੁਰੂ ਕਰਵਾਉਣ ਲਈ ਲਗਾਤਾਰ ਪੈਰਵੀ ਕੀਤੀ ਗਈ। ਇਸ ਮਗਰੋਂ ਕੇਂਦਰੀ ਟੀਮ ਵਲੋਂ ਇੰਸਪੈਕਸ਼ਨ ਮਗਰੋਂ 7 ਅਗਸਤ ਨੂੰ ਇਹ ਬਲੱਡ ਸੈਂਟਰ ਚਾਲੂ ਹੋ ਗਿਆ ਹੈ ਅਤੇ ਹੁਣ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਬਲੱਡ ਬੈਂਕ ਦੇ ਮੁੜ ਸ਼ੁਰੂ ਹਣੋ ਮੌਕੇ ਬਲੱਡ ਇਕੱਤਰ ਕਰਨ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਕੈਂਪ ਲਾਇਆ ਗਿਆ ਜਿਸ ਵਿਚ ਸਿਹਤ ਵਿਭਾਗ ਨੇ ਮੁਲਾਜ਼ਮਾਂ ਨੇ ਖ਼ੂਨਦਾਨ ਕਰ ਕੇ ਇਸ ਅਹਿਮ ਕਾਰਜ ਵਿਚ ਆਪਣਾ ਯੋਗਦਾਨ ਪਾਇਆ। ਇਸ ਕੈਂਪ ਵਿਚ ਕਰੀਬ 25 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਮਗਰੋਂ ਮੁੜ 37 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਵਿਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸਨਮਾਨ ਵੀ ਕੀਤਾ ਅਤੇ ਸਾਰੇ ਅਮਲੇ ਨੂੰ ਲੋਕ ਸੇਵਾ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੇ ਦੱਸਿਆ ਕਿ ਬਲੱਡ ਬੈਂਕ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵਲੋਂ 3 ਲੱਖ 46 ਹਜ਼ਾਰ ਦੀ ਲਾਗਤ ਨਾਲ ਨਵੇਂ ਉਪਕਰਨ ਦਿੱਤੇ ਗਏ ਹਨ। ਇਨ੍ਹਾਂ ਵਿਚ 40 ਯੂਨਿਟ ਸਮਰੱਥਾ ਵਾਲਾ ਬਲੱਡ ਬੈਂਕ ਰੈਫ੍ਰਿਜਰੇਟਰ (ਪਲਾਜ਼ਮਾ ਸਟੋਰ ਕਰਨ ਲਈ-403 ਕੋਐਗੂਲੇਸ਼ਨ ਮੀਟਰ (ਬਲੱਡ ਗੁਣਵੱਤਾ ਚੈਕ ਕਰਨ ਲਈ) ਤੇ ਬਲੱਡ ਕਲੈਕਸ਼ਨ ਮਾਨੀਟਰ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਬਾਜ਼ੀਗਰ ਬਸਤੀ ਦੇ ਨਿਵਾਸੀਆਂ ਨੇ ਕੀਤੀ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰ... ਅਗਲੀ ਖ਼ਬਰ ਸਾਬਕਾ ਸੈਨਿਕਾਂ ਨੇ ਝੁੱਗੀ ਝੌਪੜੀ ਵਾਲੇ ਬੱਚਿਆਂ ਨਾਲ ਆਜ਼ਾਦੀ ਦਿਵਸ ਮਨਾਇਆ
Ad Position 24