ਫ਼ਰਦ ਕੇਂਦਰ ਕੰਪਿਊਟਰ ਆਪਰੇਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ, ਸੌਂਪਿਆ ਮੰਗ ਪੱਤਰ
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ, ਪੰਜਾਬ ਵਲੋਂ ਸਰਕਾਰ ਤੋਂ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਜਿਸ ’ਤੇ ਅੱਜ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਗਗਨ ਸ਼ਰਮਾ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਤਹਿਸੀਲਦਾਰ ਬੇਅੰਤ ਸਿੰਘ ਤਪਾ ਨੂੰ ਸੌਂਪਿਆ।
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ, ਪੰਜਾਬ ਵਲੋਂ ਸਰਕਾਰ ਤੋਂ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਜਿਸ ’ਤੇ ਅੱਜ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਗਗਨ ਸ਼ਰਮਾ ਨੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ ਪੱਤਰ ਤਹਿਸੀਲਦਾਰ ਬੇਅੰਤ ਸਿੰਘ ਤਪਾ ਨੂੰ ਸੌਂਪਿਆ। ਉਪਰੰਤ ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਅਨੁਸਾਰ ਆਪਰੇਟਰ ਸਾਲ 2007 ਤੋਂ ਪੰਜਾਬ ਦੇ ਵੱਖ-ਵੱਖ ਫ਼ਰਦ ਕੇਂਦਰਾਂ ਵਿਚ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾ ਰਹੇ ਹਨ। ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿਚ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਨੂੰ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਅਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ-2026 ਵਿਚ ਸ਼ਾਮਲ ਕਰਨਾ, ਡੀ.ਸੀ. ਰੇਟ ਕੈਟਾਗਿਰੀ-ਸੀ ਅਧੀਨ ਪੇ-ਸਕੇਲ ਦੇਣਾ, ਪਿਛਲੀ ਬਕਾਇਆ ਰਾਸ਼ੀ ਜਾਰੀ ਕਰਵਾਉਣਾ ਅਤੇ ਅਪਰੇਟਰਾਂ ਦਾ ਡਾਟਾ ਪ੍ਰਸੋਨਲ ਵਿਭਾਗ ਨੂੰ ਭੇਜਣਾ ਸ਼ਾਮਲ ਹੈ। ਇਸ ਤੋਂ ਇਲਾਵਾ ਓਵਰਟਾਈਮ ਦਾ ਮਿਹਨਤਾਨਾ, ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਸਰਕਾਰ ਅਧੀਨ ਸਿੱਧੇ ਕੰਟਰੈਕਟ ’ਤੇ ਲੈਣਾ, ਬੀਮਾ ਪਾਲਿਸੀ, ਸਰਕਾਰੀ ਛੁੱਟੀਆਂ, 58 ਸਾਲ ਤੱਕ ਨੌਕਰੀ ਦੀ ਸੁਰੱਖਿਆ ਅਤੇ ਘੱਟੋ-ਘੱਟ ਉਜਰਤ ਕਾਨੂੰਨ ਅਨੁਸਾਰ ਤਨਖ਼ਾਹ ਨਿਰਧਾਰਿਤ ਕਰਨ ਦੀਆਂ ਮੰਗਾਂ ਵੀ ਰੱਖੀਆਂ ਗਈਆਂ ਹਨ। ਐਸੋਸੀਏਸ਼ਨ ਨੇ ਦੱਸਿਆ ਕਿ ਇਨ੍ਹਾਂ ਮੰਗਾਂ ਸਬੰਧੀ ਪਹਿਲਾਂ ਵੀ ਸਰਕਾਰ ਨੂੰ ਮੰਗ-ਪੱਤਰ ਦਿੱਤਾ ਗਿਆ ਸੀ, ਪ੍ਰੰਤੂ ਕੋਈ ਵਿਸ਼ਵਾਸਯੋਗ ਭਰੋਸਾ ਨਾ ਮਿਲਣ ਕਾਰਨ ਜਥੇਬੰਦੀ ਵਲੋਂ ਸੰਘਰਸ਼ ਦਾ ਫ਼ੈਸਲਾ ਕੀਤਾ ਗਿਆ ਹੈ। ਐਸੋਸੀਏਸ਼ਨ ਨੇ ਸਪਸ਼ਟ ਕੀਤਾ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਾਂਤਮਈ ਢੰਗ ਨਾਲ ਅੰਦੋਲਨ ਕੀਤਾ ਜਾਵੇਗਾ। ਇਸੇ ਕੜੀ ਤਹਿਤ 19 ਅਗਸਤ 2026 ਤੋਂ ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਚ ਲਗਾਤਾਰ ਮੋਰਚਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਅਨੁਸਾਰ ਇਸ ਮੋਰਚੇ ਵਿਚ ਵਰਕਰ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨਗੇ। ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਊਟਸੋਰਸ ਫ਼ਰਦ ਕੇਂਦਰ ਵਰਕਰਾਂ ਨੂੰ ਵਿਭਾਗ ਵਿਚ ਮਰਜ਼ ਕਰ ਕੇ ਪੱਕਾ ਅਤੇ ਸੁਰੱਖਿਅਤ ਰੁਜ਼ਗਾਰ ਦਿੱਤਾ ਜਾਵੇ ਅਤੇ ਸਾਰੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।