ਵਿਦਿਆਰਥੀਆਂ ਨੇ ਕਨ੍ਹੱਈਆ ਸੋਲਵੈਕਸ ਦਾ ਕੀਤਾ ਉਦਯੋਗਿਕ ਦੌਰਾ
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਕਨ੍ਹਈਆ ਸੋਲਵੈਕਸ ਪ੍ਰਾਈਵੇਟ ਲਿਮਟਿਡ ਦਾ ਉਦਯੋਗਿਕ ਦੌਰਾ ਕੀਤਾ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਮੋਹਿਤ ਗਰਗ ਅਤੇ ਮੈਨੇਜਿੰਗ ਡਾਇਰੈਕਟਰ ਜੁਗਰਾਜ ਸਿੰਗਲਾ ਨੇ ਵਿਦਿਆਰਥੀਆਂ ਨੂੰ ਯੈਲੋ ਬੀਨਜ ਦੇ ਖਾਣ ਵਾਲੇ ਤੇਲਾਂ ਦੇ ਉਤਪਾਦਨ ਅਤੇ ਕੰਪਨੀ ਵਿਚ ਹੋਣ ਵਾਲੀਆਂ ਵੱਖ-ਵੱਖ ਉਦਯੋਗਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਦੇ ਵਿਦਿਆਰਥੀਆਂ ਵਲੋਂ ਕਨ੍ਹਈਆ ਸੋਲਵੈਕਸ ਪ੍ਰਾਈਵੇਟ ਲਿਮਟਿਡ ਦਾ ਉਦਯੋਗਿਕ ਦੌਰਾ ਕੀਤਾ। ਇਸ ਮੌਕੇ ਐਡੀਸ਼ਨਲ ਡਾਇਰੈਕਟਰ ਮੋਹਿਤ ਗਰਗ ਅਤੇ ਮੈਨੇਜਿੰਗ ਡਾਇਰੈਕਟਰ ਜੁਗਰਾਜ ਸਿੰਗਲਾ ਨੇ ਵਿਦਿਆਰਥੀਆਂ ਨੂੰ ਯੈਲੋ ਬੀਨਜ ਦੇ ਖਾਣ ਵਾਲੇ ਤੇਲਾਂ ਦੇ ਉਤਪਾਦਨ ਅਤੇ ਕੰਪਨੀ ਵਿਚ ਹੋਣ ਵਾਲੀਆਂ ਵੱਖ-ਵੱਖ ਉਦਯੋਗਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਦੌਰੇ ਦੌਰਾਨ ਵਿਦਿਆਰਥੀਆਂ ਨੂੰ ਤੇਲ ਉਤਪਾਦਨ ਪ੍ਰਕਿਰਿਆ, ਪਲਾਂਟ ਓਪਰੇਸ਼ਨ, ਬਾਇਲਰ, ਪੈਕਿੰਗ ਅਤੇ ਗੁਣਵੱਤਾ ਜਾਂਚ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਨ੍ਹਈਆ ਸੋਲਵੈਕਸ ਪ੍ਰਾਈਵੇਟ ਲਿਮਟਿਡ ਦੇ ਮੁਲਾਜ਼ਮ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।