18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਬਰਨਾਲਾ ਵਿਖੇ ਸਵਾਗਤ ਸੰਬੰਧੀ ਹੋਈ ਵਿਸ਼ੇਸ਼ ਇਕੱਤਰਤਾ

ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਮਿਤੀ 24 ਅਗਸਤ ਨੂੰ ਬਰਨਾਲਾ ਵਿਖੇ ਪਹੁੰਚਣ ’ਤੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਹੋਈ। ਮੀਟਿੰਗ ਵਿਚ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰ ਸ਼ਾਮਿਲ ਹੋਏ।

Ad Position 21
No active advertisement
ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਸਵਾਗਤ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ। ਅਜੀਤ ਤਸਵੀਰ 18-08-2026
ਬਰਨਾਲਾ, 17 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਮਿਤੀ 24 ਅਗਸਤ ਨੂੰ ਬਰਨਾਲਾ ਵਿਖੇ ਪਹੁੰਚਣ ’ਤੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਹੋਈ। ਮੀਟਿੰਗ ਵਿਚ ਸ਼ਹਿਰ ਦੀਆਂ ਵੱਖ-ਵੱਖ ਸਭਾ-ਸੁਸਾਇਟੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਨੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਇਹ ਮੀਰੀ-ਪੀਰੀ ਖ਼ਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਪਹੁੰਚਿਆ ਸੀ। ਹੁਣ ਇਹ ਮਾਰਚ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਮੁੜ ਆਰੰਭ ਹੋਵੇਗਾ ਅਤੇ ਵੱਖ-ਵੱਖ ਪੜਾਵਾਂ ਵਿਚੋਂ ਹੁੰਦਾ ਹੋਇਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਮਾਪਤ ਹੋਵੇਗਾ। ਮਿਤੀ 24 ਅਗਸਤ ਨੂੰ ਬਰਨਾਲਾ ਵਿਖੇ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਮਾਰਚ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਵਿਖੇ ਪਹੁੰਚੇਗਾ। ਮਿਤੀ 25 ਅਗਸਤ ਦੀ ਸਵੇਰ ਨੂੰ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਖ਼ਾਲਸਾ ਮਾਰਚ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਾਰੀਆਂ ਸੰਸਥਾਵਾਂ ਵਲੋਂ ਮਾਰਚ ਦੇ ਸਵਾਗਤ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਬਰਨਾਲਾ ਦੇ ਇੰਚਾਰਜ ਕੁਲਵੰਤ ਸਿੰਘ ਕੀਤੂ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਹਲਕਾ ਭਦੌੜ ਦੇ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਜਥੇਦਾਰ ਜਰਨੈਲ ਸਿੰਘ ਭੋਤਨਾ, ਸੁਖਪਾਲ ਸਿੰਘ ਰੁਪਾਣਾ, ਬੇਅੰਤ ਸਿੰਘ ਬਾਠ, ਅਵਤਾਰ ਸਿੰਘ ਜਾਗਲ, ਬਚਿੱਤਰ ਸਿੰਘ ਰਾਏਸਰ, ਸਿੱਖ ਵਿਦਵਾਨ ਗਿ: ਕਰਮ ਸਿੰਘ ਭੰਡਾਰੀ, ਸ੍ਰੀ ਮਹਾਂਸ਼ਕਤੀ ਕਲਾ ਮੰਦਰ ਤੋਂ ਜਿੰਮੀ ਮਿੱਤਲ, ਸੰਮੀ ਸਿੰਗਲਾ, ਸਾਬਕਾ ਸੈਨਿਕ ਵਿੰਗ ਤੋਂ ਕੈਪਟਨ ਗੁਰਜਿੰਦਰ ਸਿੰਘ ਸਿੱਧੂ, ਸ੍ਰੀ ਹਜ਼ੂਰ ਸਾਹਿਬ ਲੰਗਰ ਕਮੇਟੀ ਤੋਂ ਬਸੰਤ ਕੁਮਾਰ, ਗੁ: ਬਾਬਾ ਨਾਮਦੇਵ ਪ੍ਰਬੰਧਕ ਕਮੇਟੀ ਤੋਂ ਕੌਰ ਸਿੰਘ, ਅਮਰੀਕ ਸਿੰਘ, ਕੁਲਵਿੰਦਰ ਸਿੰਘ ਕਾਲਾ, ਗੁ: ਰਵਿਦਾਸੀਆ ਸਿੰਘ ਸਭਾ ਪ੍ਰਬੰਧਕ ਕਮੇਟੀ, ਗੁ: ਪ੍ਰਗਟਸਰ ਸਾਹਿਬ ਤੋਂ ਪ੍ਰਧਾਨ ਚਰਨਜੀਤ ਸਿੰਘ ਖੱਟੜਾ, ਗੁ: ਰਾਮਗੜ੍ਹੀਆ ਸਾਹਿਬ ਤੋਂ ਭੋਲਾ ਸਿੰਘ, ਰਾਜਿੰਦਰ ਸਿੰਘ ਦਰਾਕਾ, ਜਸਵੀਰ ਸਿੰਘ ਜੱਸੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੋਂ ਗੁਰਭੀਤਰ ਸਿੰਘ, ਨਾਮ ਸਿਮਰਨ ਸੇਵਾ ਸੁਸਾਇਟੀ ਤੋਂ ਕੁਲਵੰਤ ਸਿੰਘ, ਰਾਜਪੂਤ ਭਾਈਚਾਰੇ ਤੋਂ ਗੁਰਸੇਵਕ ਸਿੰਘ ਮੰਗਾ, ਬਾਲਮੀਕਿ ਸਮਾਜ ਵਲੋਂ ਗੁਲਸ਼ਨ ਕੁਮਾਰ, ਵਿਕਰਮ ਵਿੱਕੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਗੁਰਚਰਨ ਸਿੰਘ, ਰਾਮ ਸਿੰਘ, ਦਰਸ਼ਨ ਸਿੰਘ ਕਾਨੂੰਗੋ, ਗੁਰਮਤਿ ਸੰਗੀਤ ਵਿਦਿਆਲਾ ਬਾਬਾ ਦੀਪ ਸਿੰਘ ਤੋਂ ਇੰਚਾਰਜ ਪਰਮਜੀਤ ਸਿੰਘ, ਗੁ: ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਤੋਂ ਮੈਨੇਜਰ ਨਿਰਮਲ ਸਿੰਘ ਰਾਜੀਆ, ਗੁਰਜੰਟ ਸਿੰਘ ਸੋਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਚੋਰੀ ਦੇ ਦੋਸ਼ਾਂ ਤਹਿਤ ਇਕ ਕਾਬੂ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਜ਼ ਯੂਨੀਅਨ (ਸੀਟੂ) ਦਾ ਸੂਬਾਈ ਇਜਲਾਸ ਸੰਪੰਨ
Ad Position 24