ਐੱਸ.ਸੀ. ਲਾਭਪਾਤਰੀਆਂ ਲਈ 2 ਹਫ਼ਤੇ ਦੀ ਮੁਫ਼ਤ ਸਿਖਲਾਈ ਲਈ ਕਾਊਂਸਲਿੰਗ 7 ਸਤੰਬਰ ਨੂੰ
ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਅਗਵਾਈ ਹੇਠ ਐਸ. ਸੀ.
ਬਰਨਾਲਾ, 18 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਦੀ ਅਗਵਾਈ ਹੇਠ ਐਸ.ਸੀ. ਸਿੱਖਿਆਰਥੀਆਂ ਲਈ ਦੋ ਹਫ਼ਤੇ ਦਾ ਮੁਫ਼ਤ ਸਿਖਲਾਈ ਦਾ ਦੂਜਾ ਬੈਚ ਮਿਤੀ 14 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਰਨਾਲਾ ਦੇ ਸਿੱਖਿਆਰਥੀ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਟਰੇਨਿੰਗ ਕਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਚਲਾਏ ਜਾਣ ਵਾਲੇ ਦੂਜੇ ਬੈਚ ਦੀ ਕਾੳਂੂਸਲਿੰਗ ਮਿਤੀ 7 ਸਤੰਬਰ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਵਿਚ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਵਿਚ ਭਾਗ ਲੈਣ ਵਾਲਾ ਸਿੱਖਿਆਰਥੀ ਐਸ.ਸੀ. ਸ਼੍ਰੇਣੀ ਨਾਲ ਸਬੰਧਿਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿੱਖਿਆਰਥੀ ਆਪਣੇ ਦਸਤਾਵੇਜ਼ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫ਼ਤਰ ਵਿਚ ਆਉਣ। ਉਨ੍ਹਾਂ ਹੋਰ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐਸ ਸੀ ਸਿੱਖਿਆਰਥੀਆਂ ਨੂੰ ਵਿਭਾਗ ਵਲੋਂ ਵਜ਼ੀਫ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2510 ਪਸ਼ੂਆਂ ਤੱਕ ਬਣਾਉਣ ’ਤੇ 33 ਫ਼ੀਸਦੀ ਸਬਸਿਡੀ ਵੀ ਦਿਤੀ ਜਾਵੇਗੀ।