ਪੀ.ਓ. ਸਟਾਫ਼ ਵਲੋਂ ਭਗੌੜਾ ਵਿਅਕਤੀ ਕਾਬੂ
ਬਰਨਾਲਾ, 18 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ. ਓ.
ਬਰਨਾਲਾ, 18 ਅਗਸਤ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਰਣ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ-1 ਦੀ ਪੁਲਿਸ ਵਲੋਂ ਮਿਤੀ 7 ਸਤੰਬਰ 2021 ਨੂੰ ਵੱਖ-ਵੱਖ ਧਰਾਵਾਂ ਤਹਿਤ ਜਸਵੀਰ ਸਿੰਘ ਸੀਰਾ ਪੁੱਤਰ ਮਦਨ ਲਾਲ ਵਾਸੀ ਫ਼ਤਿਹਗੜ੍ਹ ਛੰਨਾ ਜ਼ਿਲ੍ਹਾ ਬਰਨਾਲਾ ਹਾਲ ਆਬਾਦ ਗੁਰੂ ਤੇਗ਼ ਬਹਾਦਰ ਨਗਰ ਬਰਨਾਲਾ ਵਗ਼ੈਰਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮਾਣਯੋਗ ਅਦਾਲਤ ਦੀ ਸੁਣਵਾਈ ਦੌਰਾਨ ਮੁਲਜ਼ਮ ਲਗਾਤਾਰ ਗੈਰ ਹਾਜਰ ਰਿਹਾ ਜਿਸ ’ਤੇ ਅਦਾਲਤ ਨੇ 13 ਮਾਰਚ 2026 ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ। ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਹਸਬ ਜ਼ਾਬਤਾ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਤਾਂ ਅਦਾਲਤ ਨੇ 14 ਦਿਨਾਂ ਲਈ ਭਗੌੜੇ ਵਿਅਕਤੀ ਨੂੰ ਨਿਆਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਸੁਣਾ ਦਿੱਤਾ। ਇਸ ਮੌਕੇ ਹੌਲਦਾਰ ਹਰਦੀਪ ਸਿੰਘ, ਹੌਲਦਾਰ ਆਸ਼ੂ ਕੁਮਾਰ ਆਦਿ ਹਾਜ਼ਰ ਸਨ।