19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

1 ਕਿੱਲੋ 200 ਗ੍ਰਾਮ ਨਸ਼ੀਲੇ ਪਦਾਰਥ ਸਣੇ ਇੱਕ ਵਿਅਕਤੀ ਕਾਬੂ

ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਤਹਿਤ ਡੀ. ਐਸ.

Ad Position 21
No active advertisement
ਅਜੀਤ ਡੈਸਕ 19-08-2026
ਤਪਾ ਮੰਡੀ, 18 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਤਪਾ ਪੁਲਿਸ ਨੇ 1 ਕਿੱਲੋ 200 ਗ੍ਰਾਮ ਨਸ਼ੀਲੇ ਪਦਾਰਥ (ਗਾਂਜੇ) ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਲਰਾਮ ਪਾਸਵਾਨ ਪੁੱਤਰ ਜਾਗਰ ਪਾਸਵਾਨ, ਵਾਸੀ ਨੇੜੇ ਦਰਾਜ਼ ਫਾਟਕ ਤਪਾ ਕਥਿਤ ਤੌਰ ’ਤੇ ਗਾਂਜਾ ਵੇਚਣ ਦਾ ਕੰਮ ਕਰ ਰਿਹਾ ਹੈ। ਜਿਸ ’ਤੇ ਤੁਰੰਤ ਹਰਕਤ ’ਚ ਆਉਂਦਿਆਂ ਏ.ਐਸ.ਆਈ. ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਨਾਕਾਬੰਦੀ ਕਰ ਕੇ ਆਲੀਕੇ ਰੋਡ ਸਥਿਤ ਗੰਦੇ ਨਾਲੇ ਕੋਲ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ ਵਿਚੋਂ 1 ਕਿੱਲੋ 200 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਪੁਲਿਸ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਰੈਲੀ ਦੀ ਤਿਆਰੀ ਸੰਬੰਧੀ ਆਗੂਆਂ ਵਲੋਂ ਪਿੰਡ-ਪਿੰਡ ਝੰਡਾ ਮਾਰਚ, ਮੀਟਿੰਗਾਂ ਕਰ ਕੇ ਕੀਤੀ ਲਾਮਬੰਦੀ ਅਗਲੀ ਖ਼ਬਰ ਸਦਰ ਬਾਜ਼ਾਰ ’ਚ ਦੁਕਾਨ ਤੋਂ ਚੋਰ ਲੱਖਾਂ ਰੁਪਏ ਦੀ ਨਕਦੀ ਅਤੇ ਨੋਟਾਂ ਦੇ ਹਾਰ ਲੈ ਕੇ ਫਰਾਰ
Ad Position 24