ਪ੍ਰਾਇਮਰੀ ਸਕੂਲ ਦੇ ਖਿਡਾਰੀਆਂ ਨੂੰ ਪੌਣੇ ਦੋ ਲੱਖ ਰੁਪਏ ਦੇ ਮੈਟ ਦਿੱਤੇ
ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਨਿਯੂ ਯੂਥ ਸਪੋਰਟਸ ਅਤੇ ਵੈੱਲਫੇਅਰ ਕਲੱਬ ਚੀਮਾ ਦੇ ਪ੍ਰਧਾਨ ਪਰਵਿੰਦਰ ਸਿੰਘ ਦੀ ਅਗਵਾਈ ਵਿਚ ਕਲੱਬ ਆਗੂਆਂ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਨਾਲ ਸਬੰਧਿਤ ਖਿਡਾਰੀਆਂ ਨੂੂੰ ਮੈਟ ਭੇਟ ਕੀਤੇ ਗਏ। ਇਸ ਮੌਕੇ ਪ੍ਰਧਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਸੰਮਤੀ ਸ਼ਹਿਣਾ ਦੇ ਪ੍ਰਧਾਨ ਅਵਤਾਰ ਸਿੰਘ ਛੰਨਾ ਵਲੋਂ ਪਿੰਡ ਦੇ ਨਿਊ ਯੂਥ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੂੰ ਖਿਡਾਰੀਆਂ ਲਈ ਪੌਣੇ ਦੋ ਲੱਖ ਦੀ ਲਾਗਤ ਵਾਲੇ ਮੈਟ ਭੇਜੇ ਗਏ ਸਨ, ਜਿਨ੍ਹਾਂ ਨੂੰ ਅੱਜ ਪੰਚਾਇਤੀ ਅਤੇ ਕਲੱਬ ਆਗੂਆਂ ਦੀ ਹਾਜ਼ਰੀ ਵਿਚ ਪ੍ਰਾਇਮਰੀ ਸਕੂਲ ਦੇ ਸਟਾਫ਼ ਨੂੰ ਭੇਟ ਕਰ ਦਿੱਤੇ ਗਏ ਹਨ।
ਟੱਲੇਵਾਲ, 18 ਅਗਸਤ (ਸੋਨੀ ਚੀਮਾ)-ਪਿੰਡ ਚੀਮਾ ਦੇ ਨਿਯੂ ਯੂਥ ਸਪੋਰਟਸ ਅਤੇ ਵੈੱਲਫੇਅਰ ਕਲੱਬ ਚੀਮਾ ਦੇ ਪ੍ਰਧਾਨ ਪਰਵਿੰਦਰ ਸਿੰਘ ਦੀ ਅਗਵਾਈ ਵਿਚ ਕਲੱਬ ਆਗੂਆਂ ਨੇ ਪਿੰਡ ਦੇ ਪ੍ਰਾਇਮਰੀ ਸਕੂਲ ਨਾਲ ਸਬੰਧਿਤ ਖਿਡਾਰੀਆਂ ਨੂੂੰ ਮੈਟ ਭੇਟ ਕੀਤੇ ਗਏ। ਇਸ ਮੌਕੇ ਪ੍ਰਧਾਨ ਪਰਵਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਸੰਮਤੀ ਸ਼ਹਿਣਾ ਦੇ ਪ੍ਰਧਾਨ ਅਵਤਾਰ ਸਿੰਘ ਛੰਨਾ ਵਲੋਂ ਪਿੰਡ ਦੇ ਨਿਊ ਯੂਥ ਸਪੋਰਟਸ ਅਤੇ ਵੈੱਲਫੇਅਰ ਕਲੱਬ ਨੂੰ ਖਿਡਾਰੀਆਂ ਲਈ ਪੌਣੇ ਦੋ ਲੱਖ ਦੀ ਲਾਗਤ ਵਾਲੇ ਮੈਟ ਭੇਜੇ ਗਏ ਸਨ, ਜਿਨ੍ਹਾਂ ਨੂੰ ਅੱਜ ਪੰਚਾਇਤੀ ਅਤੇ ਕਲੱਬ ਆਗੂਆਂ ਦੀ ਹਾਜ਼ਰੀ ਵਿਚ ਪ੍ਰਾਇਮਰੀ ਸਕੂਲ ਦੇ ਸਟਾਫ਼ ਨੂੰ ਭੇਟ ਕਰ ਦਿੱਤੇ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰ ਕੇ ਖੇਡਾਂ ਨਾਲ ਜੋੜਨਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਖਿਡਾਰੀਆਂ ਦੀ ਖੇਡ ਨੂੰ ਬਿਹਤਰ ਬਣਾਉਣ ਅਤੇ ਸੱਟਾਂ ਤੋਂ ਬਚਾਉਣ ਲਈ ਪਿੰਡ ਦੇ ਪ੍ਰਾਇਮਰੀ ਸਕੂਲ ਨਾਲ ਸਬੰਧਿਤ ਖਿਡਾਰੀਆਂ ਨੂੰ ਨਵੇਂ ਖੇਡ ਮੈਟ ਭੇਟ ਕੀਤੇ ਗਏ ਤਾਂ ਜੋ ਖਿਡਾਰੀ ਬਿਨਾਂ ਕਿਸੇ ਡਰ ਦੇ ਵਧੀਆ ਅਭਿਆਸ ਕਰ ਸਕਣ। ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਬਲਾਕ ਸੰਮਤੀ ਚੇਅਰਮੈਨ ਅਵਤਾਰ ਸਿੰਘ ਛੰਨਾ ਸਮੇਤ ਸਮੂਹ ਕਲੱਬ ਆਗੂਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਮਾ: ਕੁਲਵਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ ਇੰਚਾਰਜ, ਮਾ: ਪ੍ਰਭਜੋਤ ਸਿੰਘ, ਸੁਖਵੰਤ ਸਿੰਘ ਕਾਲਾ ਪ੍ਰਧਾਨ ਸਹਿਕਾਰੀ ਸਭਾ, ਗੁਰਮੇਲ ਸਿੰਘ ਪੰਚ, ਗਗਨੀ ਚੀਮਾ, ਕਰਨ ਚੀਮਾ ਆਦਿ ਵੀ ਹਾਜਰ ਸਨ।