20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਪਿੰਡ ਨਿੰਮ ਵਾਲਾ ਮੌੜ ਵਿਖੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਨਿੰਮ ਵਾਲਾ ਮੌੜ ਵਿਖੇ ਸਰਪੰਚ ਸਰਬਜੀਤ ਸਿੰਘ ਮਾਨ ਦੀ ਅਗਵਾਈ ਵਿਚ ਲਾਏ ਗਏ ਲੋਕ ਦਰਬਾਰ ਦੌਰਾਨ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਚਾਰ ਵਟਾਂਦਰਾ ਕੀਤਾ। ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਨਿੰਮ ਵਾਲਾ ਮੌੜ ਛੋਟਾ ਪਿੰਡ ਹੋਣ ਦੇ ਬਾਵਜੂਦ ਸਾਫ਼ ਸੁਥਰਾ ਅਤੇ ਇਲਾਕੇ ਦਾ ਅਮਨ ਪਸੰਦ ਪਿੰਡ ਹੈ।

Ad Position 21
No active advertisement
ਅਜੀਤ ਡੈਸਕ 20-08-2026
ਸ਼ਹਿਣਾ, 19 ਅਗਸਤ (ਸੁਰੇਸ਼ ਗੋਗੀ)-ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਨਿੰਮ ਵਾਲਾ ਮੌੜ ਵਿਖੇ ਸਰਪੰਚ ਸਰਬਜੀਤ ਸਿੰਘ ਮਾਨ ਦੀ ਅਗਵਾਈ ਵਿਚ ਲਾਏ ਗਏ ਲੋਕ ਦਰਬਾਰ ਦੌਰਾਨ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਚਾਰ ਵਟਾਂਦਰਾ ਕੀਤਾ। ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਨਿੰਮ ਵਾਲਾ ਮੌੜ ਛੋਟਾ ਪਿੰਡ ਹੋਣ ਦੇ ਬਾਵਜੂਦ ਸਾਫ਼ ਸੁਥਰਾ ਅਤੇ ਇਲਾਕੇ ਦਾ ਅਮਨ ਪਸੰਦ ਪਿੰਡ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਜੋ ਵੀ ਅਧੂਰੀਆਂ ਮੰਗਾਂ ਸਨ। ਉਨ੍ਹਾਂ ਨੂੰ ਪੰਚਾਇਤ ਦੀ ਮੰਗ ਅਨੁਸਾਰ ਪੂਰਾ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਨੇ ਵਾਰ-ਵਾਰ ਕੇਬਲ ਤਾਰਾਂ ਚੋਰੀ ਹੋਣ ਦਾ ਮਸਲਾ ਵਿਧਾਇਕ ਦੇ ਧਿਆਨ ਵਿਚ ਲਿਆਂਦਾ। ਜਿਸ ’ ਤੇ ਤੁਰੰਤ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੋਰਾਂ ਦੀ ਨਿਸ਼ਾਨਦੇਹੀ ਕਰਨ ਦਾ ਆਦੇਸ਼ ਵੀ ਦਿੱਤਾ। ਇਸ ਮੌਕੇ ਔਰਤਾਂ ਨੇ ਵੀ ਹਲਕਾ ਵਿਧਾਇਕ ਨਾਲ ਕੁੱਝ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਹੋਰਨਾਂ ਤੋਂ ਇਲਾਵਾ ਲਵਦੀਪ ਸਿੰਘ ਭਗਤਪੁਰਾ ਬਲਾਕ ਪ੍ਰਧਾਨ, ਹਰਚਰਨ ਸਿੰਘ ਮਾਨ ਹਲਕਾ ਕੁਆਰਡੀਨੇਟਰ, ਗੁਰਅੰਮ੍ਰਿਤ ਸਿੰਘ ਢਿੱਲਵਾਂ ਚੇਅਰਮੈਨ, ਸਰਪੰਚ ਬਲਜਿੰਦਰ ਸਿੰਘ ਮੰਗਾ ਸੁਖਪੁਰ, ਜਗਦੀਪ ਸਿੰਘ ਜੱਗੂ, ਰੁਪਿੰਦਰ ਸਿੰਘ, ਰਾਜ ਕੁਮਾਰ ਪੰਚ, ਅਜੈਬ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਜਗਦੇਵ ਸਿੰਘ ਪੰਚ, ਗੁਰਜੰਟ ਸਿੰਘ ਡੇਅਰੀ ਵਾਲੇ, ਭੁਪਿੰਦਰ ਸਿੰਘ ਭਿੰਦਾ, ਮੰਗਾ ਸਿੰਘ, ਗੁਰਪ੍ਰੀਤ ਸਿੰਘ, ਗੁਰਲਾਲ ਸਿੰਘ, ਹਾਕਮ ਸਿੰਘ, ਰੁਪਿੰਦਰ ਸਿੰਘ, ਕੀਪਾ ਸਿੰਘ ਦੁਕਾਨਦਾਰ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਡੇਰਾ ਸੰਤ ਬਾਬਾ ਵਰਿਆਮ ਸਿੰਘ ਦੀ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵੀ ਪਰਿਵਾਰਾਂ ਦਾ ਸਨਮਾਨ ਅਗਲੀ ਖ਼ਬਰ ਵਿਧਾਨ ਸਭਾ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਪੂਰੀ ਤਰ੍ਹਾਂ ਤਿਆਰ ਬਰ ਤਿਆਰ -ਐਡਵੋਕੇਟ ਰਾਹੀ
Ad Position 24