20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖ਼ੁਰਾਕ ਸਪਲਾਈ ਵਿਭਾਗ ਬਰਨਾਲਾ ਵਿਚ ਤੈਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗ਼ਲਤ ਨੀਤੀਆਂ, ਤਨਖ਼ਾਹਾਂ ਵਿਚੋਂ ਨਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਿਚ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਅਤੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਬਰਨਾਲਾ ਦੇ ਪ੍ਰਧਾਨ ਪ੍ਰੀਤਮੋਹਿੰਦਰ ਸਿੰਘ ਨੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ-ਪੱਤਰ ਰਾਹੀਂ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਸੂਬੇ ਦੇ ਅਨਾਜ ਦੀ ਖਰੀਦ, ਸਾਂਭ ਸੰਭਾਲ ਅਤੇ ਦੇਸ਼ ਭਰ ਵਿਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

Ad Position 21
No active advertisement
ਹੜਤਾਲ ਦੌਰਾਨ ਧਰਨੇ ’ਤੇ ਬੈਠੇ ਖ਼ੁਰਾਕ ਸਪਲਾਈ ਵਿਭਾਗ ਬਰਨਾਲਾ ਦੇ ਇੰਸਪੈਕਟਰ। ਅਜੀਤ ਤਸਵੀਰ 20-08-2026
ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਖ਼ੁਰਾਕ ਸਪਲਾਈ ਵਿਭਾਗ ਬਰਨਾਲਾ ਵਿਚ ਤੈਨਾਤ ਸਮੂਹ ਨਿਰੀਖਕਾਂ (ਇੰਸਪੈਕਟਰਾਂ) ਅਤੇ ਸਹਾਇਕ ਖ਼ੁਰਾਕ ਸਪਲਾਈ ਅਫ਼ਸਰਾਂ ਨੇ ਵਿਭਾਗ ਦੀਆਂ ਕਥਿਤ ਗ਼ਲਤ ਨੀਤੀਆਂ, ਤਨਖ਼ਾਹਾਂ ਵਿਚੋਂ ਨਜਾਇਜ਼ ਲੇਟ ਡਾਕੂਮੈਂਟ ਰਿਕਵਰੀਆਂ ਅਤੇ ਮੰਗਾਂ ਪ੍ਰਤੀ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਦੇ ਵਿਰੋਧ ਵਿਚ ਅਣਮਿਥੇ ਸਮੇਂ ਲਈ ਹੜਤਾਲ ’ਤੇ ਜਾਣ ਅਤੇ ਹਰ ਤਰ੍ਹਾਂ ਦੇ ਕੰਮ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇੰਸਪੈਕਟੋਰੇਟ ਫੂਡ ਸਪਲਾਈ ਯੂਨੀਅਨ ਬਰਨਾਲਾ ਦੇ ਪ੍ਰਧਾਨ ਪ੍ਰੀਤਮੋਹਿੰਦਰ ਸਿੰਘ ਨੇ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਗਏ ਮੰਗ-ਪੱਤਰ ਰਾਹੀਂ ਦੱਸਿਆ ਕਿ ਜਨਤਕ ਵੰਡ ਪ੍ਰਣਾਲੀ ਅਤੇ ਸੂਬੇ ਦੇ ਅਨਾਜ ਦੀ ਖਰੀਦ, ਸਾਂਭ ਸੰਭਾਲ ਅਤੇ ਦੇਸ਼ ਭਰ ਵਿਚ ਮੂਵਮੈਂਟ ਵਰਗੇ ਅਹਿਮ ਕਾਰਜਾਂ ਨੂੰ ਨੇਪਰੇ ਚਾੜ੍ਹਨ ਵਾਲੇ ਫ਼ੀਲਡ ਸਟਾਫ਼ ਦਾ ਪਿਛਲੇ ਕਈ ਸਾਲਾਂ ਤੋਂ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। ਯੂਨੀਅਨ ਵਲੋਂ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਵਿਭਾਗ ਦੇ ਮੰਤਰੀ ਨਾਲ ਮੀਟਿੰਗ ਦੀ ਮੰਗ ਕੀਤੀ ਗਈ ਪਰ ਵਿਭਾਗ ਵਲੋਂ ਮੀਟਿੰਗਾਂ ਨੂੰ ਕਈ ਵਾਰ ਟਾਲਣ ਕਾਰਨ ਨਿਰੀਖਕ ਕੇਡਰ ਵਿਚ ਭਾਰੀ ਰੋਸ ਹੈ। ਯੂਨੀਅਨ ਦੇ ਆਗੂਆਂ ਗੁਲਾਬ ਸਿੰਘ, ਉਪਿੰਦਰਜੀਤ ਸਿੰਘ ਅਤੇ ਸੁਲਕਸ਼ ਗੋਇਲ ਨੇ ਕਿਹਾ ਕਿ ਕਰੋਨਾ ਵਰਗੀ ਗੰਭੀਰ ਮਹਾਂਮਾਰੀ ਦੌਰਾਨ ਵੀ ਖ਼ੁਰਾਕ ਸਪਲਾਈ ਦੇ ਨਿਰੀਖਕਾਂ ਨੇ ਹਰ ਘਰ ਤੱਕ ਰਾਸ਼ਨ ਪਹੁੰਚਾਉਣਾ ਯਕੀਨੀ ਬਣਾਇਆ ਸੀ। ਪਰ ਹੁਣ ਵਿਭਾਗ ਦੇ ਅੜੀਅਲ ਵਤੀਰੇ ਕਾਰਨ ਮਜਬੂਰ ਹੋ ਕੇ ਸਮੂਹ ਨਿਰੀਖਕਾਂ ਵਲੋਂ ਮੁਕੰਮਲ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ। ਇਸ ਹੜਤਾਲ ਦਾ ਸਹਾਇਕ ਖ਼ੁਰਾਕ ਸਪਲਾਈ ਯੂਨੀਅਨ ਵਲੋਂ ਪੂਰਨ ਤੌਰ ਤੇ ਸਮਰਥਨ ਕੀਤਾ ਗਿਆ ਹੈ। ਯੂਨੀਅਨ ਨੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਨਜਾਇਜ਼ ਕਟੌਤੀਆਂ ’ਤੇ ਰੋਕ ਲਗਾਉਣ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਪ੍ਰਵਾਨ ਕਰਨ ਦੇ ਨਿਰਦੇਸ਼ ਜਾਰੀ ਕਰਨ। ਇਸ ਮੌਕੇ ਯੂਨੀਅਨ ਦੇ ਨੁਮਾਇੰਦੇ ਪ੍ਰਵੀਨ ਕੁਮਾਰ ਏ.ਐਫ਼.ਐਸ.ਓ., ਅਭਿਸ਼ੇਕ ਭਾਰਤੀ ਏ.ਐਫ਼.ਐਸ.ਓ., ਰਾਜੀਵ ਮਿੱਤਲ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ, ਵਰੁਨ ਗੋਇਲ, ਮਨੋਜ ਗੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਰਕਫੈੱਡ ਨੇ ਪਿੰਡ ਧਨੇਰ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਖੇਤੀਬਾੜੀ ਦਫ਼ਤਰ ਵਾਲੀ ਬਿਲਡਿੰਗ ਮੰਡੀ ਬੋਰਡ ਤੋਂ 5 ਕਰੋੜ 6 ਲੱਖ 60 ਹਜ਼ਾਰ ਰੁਪਏ ’ਚ ਖ਼ਰੀਦਣ ਦੇ ਬਾਵਜੂਦ ਖ਼ਰੀਦਦਾਰ ਨੂੰ ਨਹ...
Ad Position 24