20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਉਣਾ ਕੀਤਾ ਦੁੱਭਰ-ਮਨਪ੍ਰੀਤ ਵੜੈਚ

ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਹਰਚੰਦ ਸਿੰਘ ਭੁੱਲਰ, ਹਰਚੰਦ ਸਿੰਘ ਭੁੱਲਰ)-ਬਲਾਕ ਕਾਂਗਰਸ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਖੰਡ ਦੀਆਂ ਇੱਕੋਦਮ ਵਧੀਆਂ ਕੀਮਤਾਂ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਰਹੀਆਂ ਹਨ। ਚੀਨੀ ਗੁੜ ਅਤੇ ਸ਼ੱਕਰ ਦੀਆਂ ਕੀਮਤਾਂ ਨੇ ਗਰੀਬਾਂ ਦੇ ਜੀਵਨ ਚੋਂ ਤਿਉਹਾਰਾਂ ਤੋਂ ਪਹਿਲਾਂ ਹੀ ਮਿਠਾਸ ਖਤਮ ਕਰ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 20-08-2026
ਸੁਨਾਮ ਊਧਮ ਸਿੰਘ ਵਾਲਾ, 19 ਅਗਸਤ (ਹਰਚੰਦ ਸਿੰਘ ਭੁੱਲਰ, ਹਰਚੰਦ ਸਿੰਘ ਭੁੱਲਰ)-ਬਲਾਕ ਕਾਂਗਰਸ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਸਿੰਘ ਮਨੀ ਵੜੈਚ ਨੇ ਖੰਡ ਦੀਆਂ ਇੱਕੋਦਮ ਵਧੀਆਂ ਕੀਮਤਾਂ ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਕੀਮਤਾਂ ਅਸਮਾਨੀ ਚੜ੍ਹ ਰਹੀਆਂ ਹਨ। ਚੀਨੀ ਗੁੜ ਅਤੇ ਸ਼ੱਕਰ ਦੀਆਂ ਕੀਮਤਾਂ ਨੇ ਗਰੀਬਾਂ ਦੇ ਜੀਵਨ ਚੋਂ ਤਿਉਹਾਰਾਂ ਤੋਂ ਪਹਿਲਾਂ ਹੀ ਮਿਠਾਸ ਖਤਮ ਕਰ ਦਿੱਤੀ ਹੈ। ਰੋਜਾਨਾ ਘਰਾਂ ਵਿਚ ਵਰਤੇ ਜਾਣ ਵਾਲੇ ਖਾਦ ਪਦਾਰਥ ਤੇਲ,ਦਾਲਾਂ ਅਤੇ ਮਸਾਲੇ ਦਿਨ ਪ੍ਰਤੀ ਦਿਨ ਮਹਿੰਗੇ ਹੁੰਦੇ ਜਾ ਰਹੇ ਹਨ। ਇਸ ਅੱਤ ਦੀ ਮਹਿੰਗਾਈ ਵੱਲ ਨਾਂ ਹੀ ਪੰਜਾਬ ਦੀ ਆਪ ਸਰਕਾਰ ਅਤੇ ਨਾਂ ਹੀ ਕੇਂਦਰ ਦੀ ਭਾਜਪਾ ਸਰਕਾਰ ਧਿਆਨ ਦੇ ਰਹੀ ਹੈ ਜਦੋਂ ਕਿ ਆਮ ਲੋਕਾਂ ਨੂੰ ਪਰਿਵਾਰ ਦਾ ਖਰਚਾ ਚਲਾਉਣਾ ਔਖਾ ਹੋ ਰਿਹਾ ਹੈ।ਪੰਜਾਬ ਸਰਕਾਰ ਮੁਫਤ ਸਹੂਲਤਾਂ ਦੇਣ ਦੀ ਆੜ ਵਿਚ ਪੈਸੇ ਇਕੱਠੇ ਕਰਨ ਲਈ ਹਰ ਰੋਜ ਨਵੇਂ ਟੈਕਸ ਲਾ ਰਹੀ ਹੈ। ਬੱਚਿਆਂ ਦੀਆਂ ਫੀਸਾਂ ਅਤੇ ਟਰਾਂਸਪੋਰਟੇਸ਼ਨ ਮਹਿੰਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਕੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ ਅਤੇ ਮਹਿੰਗੇ ਕਿਸਮ ਦਾ ਈ-20 ਪੈਟਰੋਲ ਧੱਕੇ ਨਾਲ ਲੋਕਾਂ ਨੂੰ ਥੋਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਵੱਧ ਰਹੀ ਮਹਿੰਗਾਈ ਦੀ ਦਰ ਨੂੰ ਲੈਕੇ ਕਾਂਗਰਸ ਪਾਰਟੀ ਰੋਸ਼ ਪ੍ਰਦਰਸ਼ਨ ਕਰੇਗੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਕੇ ਮੰਗ ਪੱਤਰ ਵੀ ਦੇਵੇਗੀ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੋਵੇਂ ਦੋਸ਼ੀ-ਰੌਕੀ ਬਾਂਸਲ ਅਗਲੀ ਖ਼ਬਰ ਰੂਚੀਕਾ ਕੌੜਾ ਨੇ ਨਗਰ ਪੰਚਾਇਤ ਅਮਰਗੜ੍ਹ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
Ad Position 24