ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਮਾਡਰਨ ਸੰਯੁਕਤ ਰਾਸ਼ਟਰ ਪ੍ਰੋਗਰਾਮ ਕੱਲ੍ਹ ਤੋਂ
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪ੍ਰਯਾਸ ਦੇ ਸਹਿਯੋਗ ਨਾਲ ਮਾਡਲ ਸੰਯੁਕਤ ਰਾਸ਼ਟਰ ਪ੍ਰੋਗਰਾਮ 22 ਅਤੇ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਸਥਾ ਦੇ ਐਮ.
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਪ੍ਰਯਾਸ ਦੇ ਸਹਿਯੋਗ ਨਾਲ ਮਾਡਲ ਸੰਯੁਕਤ ਰਾਸ਼ਟਰ ਪ੍ਰੋਗਰਾਮ 22 ਅਤੇ 23 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਸਥਾ ਦੇ ਐਮ.ਡੀ. ਸ਼ਿਵ ਸਿੰਗਲਾ ਅਤੇ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਵਿਸ਼ਵ ਪੱਧਰੀ ਮੁੱਦਿਆਂ ਜਾਗਰੂਕਤਾ ਪੈਦਾ ਕਰਨਾ, ਉਨ੍ਹਾਂ ਦੇ ਅੰਦਰ ਸੰਚਾਰ ਤਰਕ, ਅਗਵਾਈ ਅਤੇ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਵਿਕਸਤ ਕਰਨਾ ਹੈ। ਐਮ.ਯੂ.ਐਨ. ਮਾਡਲ ਸੰਯੁਕਤ ਰਾਸ਼ਟਰ ਇਹ ਇੱਕ ਅਜਿਹੀ ਵਿੱਦਿਅਕ ਗਤੀਵਿਧੀ ਹੈ, ਜਿਸ ਵਿਚ ਵਿਦਿਆਰਥੀ ਸੰਯੁਕਤ ਰਾਸ਼ਟਰ ਦੀ ਕਾਰਜ ਪ੍ਰਣਾਲੀ ਨੂੰ ਸਮਝਣ ਅਤੇ ਉਸ ਦਾ ਅਭਿਆਸ ਕਰਨ ਦਾ ਮੌਕਾ ਪ੍ਰਾਪਤ ਕਰਦੇ ਹਨ। ਵਿਦਿਆਰਥੀ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀ ਵਜੋਂ ਭੂਮਿਕਾ ਨਿਭਾਉਂਦੇ ਹਨ ਅਤੇ ਵਿਸ਼ਵ ਪੱਧਰ ਦੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿਚ ਜਨਤਕ ਭਾਸ਼ਣ, ਸੰਚਾਰ ਹੁਨਰ, ਖੋਜ ਹੁਨਰ, ਲੀਡਰਸ਼ਿਪ, ਟੀਮ ਵਰਕ, ਆਲੋਚਨਾਤਮਿਕ ਸੋਚ ਅਤੇ ਕੂਟਨੀਤੀ ਵਰਗੀਆਂ ਮਹੱਤਵਪੂਰਨ ਕਾਬਲੀਅਤਾਂ ਦਾ ਵਿਕਾਸ ਹੁੰਦਾ ਹੈ। ਵਿਦਿਆਰਥੀਆਂ ਨੂੰ ਕਿਸੇ ਵਿਸ਼ੇ ’ਤੇ ਖੋਜ ਕਰਨ, ਤੱਥਾਂ ਦੇ ਆਧਾਰ ’ਤੇ ਆਪਣੀ ਗੱਲ ਰੱਖਣ ਅਤੇ ਦੂਜਿਆਂ ਦੇ ਵਿਚਾਰਾਂ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਅੱਜ ਦੇ ਸਮੇਂ ਵਿਚ ਵਿਦਿਆਰਥੀਆਂ ਲਈ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੈ। ਉਨ੍ਹਾਂ ਨੂੰ ਵਿਸ਼ਵ ਪੱਧਰ ’ਤੇ ਹੋ ਰਹੀਆਂ ਘਟਨਾਵਾਂ ਅਤੇ ਸਮੱਸਿਆਵਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ।