ਸਿੱਖਿਆ ਵਿਭਾਗ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
-27 ਅਗਸਤ ਨੂੰ ਸਮੂਹਿਕ ਛੁੱਟੀ ਲੈਣ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪੇ ਐਡਵਾਂਸ ਨੋਟਿਸ
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਨੂੰ ਸਮੂਹਿਕ ਛੁੱਟੀ ’ਤੇ ਜਾਣ ਸਬੰਧੀ ਐਡਵਾਂਸ ਨੋਟਿਸ ਦਿੱਤੇ ਗਏ। ਇਹ ਨੋਟਿਸ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਸੌਂਪੇ ਗਏ ਹਨ ਕਿ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਿੱਖਿਆ ਵਿਭਾਗ ਦੇ ਸਮੂਹ ਕਰਮਚਾਰੀ ਸਕੂਲ ਨਾ ਜਾ ਕੇ ਸਿੱਧਾ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਦਾ ਹਿੱਸਾ ਬਣਨਗੇ।
ਬਰਨਾਲਾ, 20 ਅਗਸਤ (ਅਸ਼ੋਕ ਭਾਰਤੀ)-ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਰਬਜੀਤ ਸਿੰਘ ਨੂੰ ਸਮੂਹਿਕ ਛੁੱਟੀ ’ਤੇ ਜਾਣ ਸਬੰਧੀ ਐਡਵਾਂਸ ਨੋਟਿਸ ਦਿੱਤੇ ਗਏ। ਇਹ ਨੋਟਿਸ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ ਫ਼ੈਸਲੇ ਨੂੰ ਲਾਗੂ ਕਰਨ ਸਬੰਧੀ ਸੌਂਪੇ ਗਏ ਹਨ ਕਿ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਿੱਖਿਆ ਵਿਭਾਗ ਦੇ ਸਮੂਹ ਕਰਮਚਾਰੀ ਸਕੂਲ ਨਾ ਜਾ ਕੇ ਸਿੱਧਾ ਜ਼ਿਲ੍ਹਾ ਪੱਧਰੀ ਰੋਸ ਮੁਜ਼ਾਹਰੇ ਦਾ ਹਿੱਸਾ ਬਣਨਗੇ। ਇਸ ਮੌਕੇ ਰਾਜੀਵ ਕੁਮਾਰ ਜ਼ਿਲ੍ਹਾ ਪ੍ਰਧਾਨ ਡੀ.ਟੀ.ਐਫ਼., ਨਰਿੰਦਰ ਸ਼ਹਿਣਾ ਜ਼ਿਲ੍ਹਾ ਪ੍ਰਧਾਨ ਅਧਿਆਪਕ ਦਲ, ਪਰਮਿੰਦਰ ਸਿੰਘ ਬੀ.ਐਡ. ਅਧਿਆਪਕ ਫ਼ਰੰਟ, ਸਾਂਝਾ ਬਿਆਨ ਜਾਰੀ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੱਟੇ 37 ਭੱਤੇ ਬਹਾਲ ਕਰਨ, ਪੂਰਾ ਬਣਦਾ ਮਹਿੰਗਾਈ ਭੱਤਾ ਜਾਰੀ ਕਰਨ, 17-07-2020 ਅਤੇ 15-01-2015 ਦੇ ਮਾਰੂ ਪੱਤਰ ਨੂੰ ਰੱਦ ਕਰਨ, ਪੁਰਾਣੀ ਪੈਨਸ਼ਨ ਸਬੰਧੀ 2022 ਵਿਚ ਜਾਰੀ ਨੋਟੀਫ਼ਿਕੇਸ਼ਨ ਨੂੰ ਲਾਗੂ ਕਰਨ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਹਰਿੰਦਰ ਮੱਲੀਆਂ ਜ਼ਿਲ੍ਹਾ ਪ੍ਰਧਾਨ ਜੀ.ਟੀ.ਯੂ., ਅਮਰੀਕ ਸਿੰਘ, ਰਮਨਦੀਪ ਸਿੰਗਲਾ, ਤਜਿੰਦਰ ਸਿੰਘ ਤੇਜ਼ੀ, ਪ੍ਰਦੀਪ ਕੁਮਾਰ ਕੰਪਿਊਟਰ ਟੀਚਰਜ਼ ਯੂਨੀਅਨ, ਹਾਕਮ ਸਿੰਘ, ਗੁਰਸੇਵਕ ਸਿੰਘ, ਚਰਨਜੀਤ ਉਪਲੀ, ਜਗਦੀਪ ਸਿੰਘ, ਵਿਕਾਸ ਕੁਮਾਰ, ਭੁਪਿੰਦਰ ਸੇਖਾ, ਕਰਮਜੀਤ ਭੋਤਨਾ, ਗੁਰਪ੍ਰੀਤ ਭੋਤਨਾ, ਅਮਰੀਕ ਸਿੰਘ ਭੱਦਲਵੱਡ, ਭਾਰਤ ਕੁਮਾਰ ਆਦਿ ਹਾਜ਼ਰ ਸਨ।