20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ 1 ਸਤੰਬਰ ਨੂੰ

ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀ ਵਰਗ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ 1 ਸਤੰਬਰ ਨੂੰ ਸਵੇਰੇ 8:30 ਵਜੇ ਗਿਆਨੀ ਕਰਮ ਸਿੰਘ ਭੰਡਾਰੀ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਜਨਰਲ ਸਕੱਤਰ ਹਰਬੰਸ ਸਿੰਘ ਭੱਠਲ, ਖ਼ਜ਼ਾਨਚੀ ਅਜੈਬ ਸਿੰਘ ਜਵੰਧਾ ਅਤੇ ਰਜਿੰਦਰ ਸਿੰਘ ਦਰਾਕਾ ਨੇ ਦੱਸਿਆ ਕਿ ਇਸ ਮੌਕੇ ਅੱਠਵੀਂ ਤੋਂ ਬੀ.

Ad Position 21
No active advertisement
ਅਜੀਤ ਡੈਸਕ 21-08-2026
ਬਰਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 422ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦਿਆਰਥੀ ਵਰਗ ਦੇ ਧਾਰਮਿਕ ਮੁਕਾਬਲੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ 1 ਸਤੰਬਰ ਨੂੰ ਸਵੇਰੇ 8:30 ਵਜੇ ਗਿਆਨੀ ਕਰਮ ਸਿੰਘ ਭੰਡਾਰੀ ਦੀ ਨਿਗਰਾਨੀ ਹੇਠ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਜਨਰਲ ਸਕੱਤਰ ਹਰਬੰਸ ਸਿੰਘ ਭੱਠਲ, ਖ਼ਜ਼ਾਨਚੀ ਅਜੈਬ ਸਿੰਘ ਜਵੰਧਾ ਅਤੇ ਰਜਿੰਦਰ ਸਿੰਘ ਦਰਾਕਾ ਨੇ ਦੱਸਿਆ ਕਿ ਇਸ ਮੌਕੇ ਅੱਠਵੀਂ ਤੋਂ ਬੀ.ਏ. ਤੱਕ ਦੇ ਵਿਦਿਆਰਥੀਆਂ ਦੇ ਜਪੁਜੀ ਸ਼ੁੱਧ ਉਚਾਰਨ (ਕੰਠ), ਦਸਤਾਰ ਸਜਾਓ, ਸ਼ਬਦ ਗਾਇਨ ਅਤੇ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੈਂਫ਼ਲਿਟ ਦੇ ਆਧਾਰਿਤ ਲਿਖਤੀ ਟੈੱਸਟ ਮੁਕਾਬਲੇ ਵੀ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮੌੜ ਨਾਭਾ ਪੰਚਾਇਤ ਨੇ ਸੜਕ ’ਤੇ ਪ੍ਰੀਮਿਕਸ ਦਾ ਕਾਰਜ ਸ਼ੁਰੂ ਹੋਣ ’ਤੇ ਹਲਕਾ ਵਿਧਾਇਕ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਕਰਨਗੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ -27 ਅਗਸਤ ਨੂੰ ਸਮੂਹਿਕ ਛ...
Ad Position 24