ਪਿੰਡ ਕੈਰੇ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਗਠਿਤ
ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਬੰਸ ਸਿੰਘ ਹਰੀ ਮੀਤ ਪ੍ਰਧਾਨ, ਹਰਜਿੰਦਰ ਸਿੰਘ ਭੰਗੂ ਚੀਮਾ ਜਨਰਲ ਸਕੱਤਰ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਅੰਨਦਾਤਾ ਪੰਜਾਬ ਦਾ ਕਿਸਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੈ।
ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਪਿੰਡ ਕੈਰੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮੀਟਿੰਗ ਦਰਸ਼ਨ ਸਿੰਘ ਉੱਗੋਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਚੀਮਾ, ਗੋਗੀ ਚੀਮਾ ਇਕਾਈ ਪ੍ਰਧਾਨ, ਹਰਬੰਸ ਸਿੰਘ ਹਰੀ ਮੀਤ ਪ੍ਰਧਾਨ, ਹਰਜਿੰਦਰ ਸਿੰਘ ਭੰਗੂ ਚੀਮਾ ਜਨਰਲ ਸਕੱਤਰ ਨੇ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਅੱਜ ਅੰਨਦਾਤਾ ਪੰਜਾਬ ਦਾ ਕਿਸਾਨ ਸੜਕਾਂ ’ਤੇ ਉੱਤਰਨ ਲਈ ਮਜਬੂਰ ਹੈ। ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚੋਣਾਂ ਵੇਲੇ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਫ਼ਸਲਾਂ ’ਤੇ ਪੂਰਨ ਐਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਬਜਾਏ ਸਰਕਾਰ ਕਾਰਪੋਰੇਟ ਘਰਾਨਿਆਂ ਨੂੰ ਲਾਭ ਪਹੁੰਚਾ ਰਹੀਆਂ ਹਨ। ਅਸੀ ਸਪਸ਼ਟ ਕਰਦੇ ਹਾਂ ਕਿ ਜਦੋਂ ਤੱਕ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਨਹੀਂ ਹੁੰਦੇ, ਜ਼ਮੀਨਾਂ ਖੋਹਣ ਵਾਲੀਆਂ ਮਾਰੂ ਨੀਤੀਆਂ ਜਿਵੇਂ ਕਿ ਧੱਕੇਸ਼ਾਹੀ ਨਾਲ ਜ਼ਮੀਨਾਂ ਪ੍ਰਾਪਤ ਕਰਨਾ ਬੰਦ ਨਹੀਂ ਹੁੰਦੀਆਂ, ਸਾਡਾ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਪੰਜਾਬ ਦਾ ਕਿਸਾਨ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਜਾਣਦਾ ਹੈ ਅਤੇ ਸਰਕਾਰਾਂ ਨੂੰ ਸਾਡੀਆਂ ਮੰਗਾਂ ਮੰਨਣੀਆਂ ਹੀ ਪੈਣਗੀਆਂ। ਇਸ ਮੌਕੇ ਪਿੰਡ ਕੈਰੇ ਦੀ ਇਕਾਈ ਦਾ ਗਠਨ ਵੀ ਕੀਤਾ ਗਿਆ। ਜਿਸ ਵਿਚ ਗੁਰਪ੍ਰੀਤ ਸਿੰਘ ਵੜੈਚ ਨੂੰ ਸਰਬ ਸੰਮਤੀ ਨਾਲ ਇਕਾਈ ਪ੍ਰਧਾਨ, ਜਗਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਮੀਤ ਪ੍ਰਧਾਨ, ਹਰਗੁਣ ਸਿੰਘ ਖ਼ਜ਼ਾਨਚੀ, ਡਾ: ਮਲਕੀਤ ਸਿੰਘ ਸਹਾਇਕ ਖ਼ਜ਼ਾਨਚੀ, ਮਨਦੀਪ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਪੈੱ੍ਰਸ ਸਕੱਤਰ, ਜਸਵੀਰ ਸਿੰਘ ਚਿੜੀ ਸਹਾਇਕ ਸਕੱਤਰ ਤੋਂ ਇਲਾਵਾ ਅਮਰੀਕ ਸਿੰਘ, ਜਸਵੀਰ ਸਿੰਘ, ਪ੍ਰਭਜੋਤ ਸਿੰਘ, ਜਸਕਰਨ ਸਿੰਘ ਆਦਿ ਕਮੇਟੀ ਮੈਂਬਰ ਚੁਣੇ ਗਏ। ਇਸ ਮੌਕੇ ਹਾਜ਼ਰ ਆਗੂਆਂ ਨੇ ਜਥੇਬੰਦੀ ਦੇ ਨਿਸ਼ਾਨ ਨਾਲ ਇਕਾਈ ਆਗੂਆਂ ਨੂੰ ਸਨਮਾਨਿਤ ਕੀਤਾ ਅਤੇ ਇਕਾਈ ਦੇ ਚੁਣੇ ਹੋਏ ਆਗੂਆਂ ਨੇ ਪਿੰਡ ਪੱਧਰ ’ਤੇ ਕਿਸਾਨੀ ਮੰਗਾਂ ਲਈ ਡਟ ਕੇ ਕੰਮ ਕਰਨ ਦਾ ਅਹਿਦ ਲਿਆ। ਇਸ ਮੌਕੇ ਸੀਰਾ ਸਿੰਘ ਢਿੱਲੋਂ, ਜਸਵੀਰ ਸਿੰਘ ਵੜੈਚ, ਗੁਰਲਾਲ ਸਿੰਘ ਜਾਗਲ ਆਦਿ ਵੀ ਹਾਜਰ ਸਨ।