ਚੋਰਾਂ ਨੇ ਕਿਸਾਨਾਂ ਦੀ ਰਾਤ ਦੀ ਨੀਂਦ ਉਡਾਈ, ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਜਾਰੀ
ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਖੇਤਰ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ, ਚੋਰਾਂ ਨੇ ਕਿਸਾਨਾਂ ਦੀ ਰਾਤ ਦੀ ਨੀਂਦ ਉਡਾ ਦਿੱਤੀ ਹੈ। ਤਾਰਾਂ ਚੋਰੀ ਪੀੜਤ ਕਿਸਾਨ ਨਛੱਤਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ ਪੁੱਤਰ ਬੂਟਾ ਸਿੰਘ, ਚਰਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਬਿੱਕਰ ਸਿੰਘ ਪੁੱਤਰ ਗੁਰਦੇਵ ਸਿੰਘ, ਮੁਖ਼ਤਿਆਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਗਿੱਲ ਕੋਠੇ ਗੁਰਪ੍ਰੀਤ ਸਿੰਘ ਗਿੱਲ ਸਾਬਕਾ ਪੰਚ, ਕੇਵਲ ਸਿੰਘ, ਗੁਰਜੀਤ ਸਿੰਘ ਸੰਧੂ ਸਾਬਕਾ ਪੰਚ, ਬੂਟਾ ਸਿੰਘ, ਕਾਕੂ ਬਾਵਾ, ਗੁਰਮੀਤ ਸਿੰਘ ਫ਼ੌਜੀ ਤੋਂ ਇਲਾਵਾ ਦੋ ਦਰਜਨ ਕਿਸਾਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹਨ ਕਿ ਚੋਰ ਲਗਾਤਾਰ ਬਿਨਾਂ ਕਿਸੇ ਡਰ ਤੋਂ ਚੋਰੀਆਂ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਸਬੰਧੀ ਚੋਰਾਂ ਨੂੰ ਨੱਥ ਪਾਉਣ ਵਿਚ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਕਿਉਂਕਿ ਟਰਾਂਸਫ਼ਾਰਮਰ ਅਤੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਦੀ ਚੋਰੀ ਨੂੰ ਅੰਜਾਮ ਦੇਣ ਵਾਲਾ ਇਕ ਵੀ ਚੋਰ ਕਾਬੂ ਨਹੀਂ ਹੋ ਸਕਿਆ, ਜਿਸ ਕਰ ਕੇ ਚੋਰੀਆਂ ਦੇ ਸਿਲਸਿਲੇ ਜਾਰੀ ਹਨ, ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਅਤੇ ਕੋਠਿਆਂ ਦੇ ਜਿੰਦੇ ਭੰਨ ਕੇ ਅੰਦਰ ਪਈਆਂ ਸਪਰੇਅ ਵਾਲੀਆਂ ਢੋਲੀਆਂ ਦੀਆਂ ਪਿੱਤਲ ਦੀਆਂ ਨਿਊਜਲਾਂ ਵੀ ਖ਼ੋਲ ਕੇ ਲੈ ਗਏ ਹਨ, ਕਿਸਾਨਾਂ ਨੇ ਮੰਗ ਕੀਤੀ ਕੀਤੀ ਕਿ ਚੋਰੀ ਨੂੰ ਤੁਰੰਤ ਨੱਥ ਪਾਈ ਜਾਵੇ।
ਸ਼ਹਿਣਾ, 21 ਅਗਸਤ (ਸੁਰੇਸ਼ ਗੋਗੀ)-ਸ਼ਹਿਣਾ ਖੇਤਰ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ, ਚੋਰਾਂ ਨੇ ਕਿਸਾਨਾਂ ਦੀ ਰਾਤ ਦੀ ਨੀਂਦ ਉਡਾ ਦਿੱਤੀ ਹੈ। ਤਾਰਾਂ ਚੋਰੀ ਪੀੜਤ ਕਿਸਾਨ ਨਛੱਤਰ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ ਪੁੱਤਰ ਬੂਟਾ ਸਿੰਘ, ਚਰਨਜੀਤ ਸਿੰਘ ਪੁੱਤਰ ਗੁਰਮੇਲ ਸਿੰਘ, ਬਿੱਕਰ ਸਿੰਘ ਪੁੱਤਰ ਗੁਰਦੇਵ ਸਿੰਘ, ਮੁਖ਼ਤਿਆਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਗਿੱਲ ਕੋਠੇ ਗੁਰਪ੍ਰੀਤ ਸਿੰਘ ਗਿੱਲ ਸਾਬਕਾ ਪੰਚ, ਕੇਵਲ ਸਿੰਘ, ਗੁਰਜੀਤ ਸਿੰਘ ਸੰਧੂ ਸਾਬਕਾ ਪੰਚ, ਬੂਟਾ ਸਿੰਘ, ਕਾਕੂ ਬਾਵਾ, ਗੁਰਮੀਤ ਸਿੰਘ ਫ਼ੌਜੀ ਤੋਂ ਇਲਾਵਾ ਦੋ ਦਰਜਨ ਕਿਸਾਨਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਦੇ ਹੌਸਲੇ ਇੰਨੇ ਜ਼ਿਆਦਾ ਬੁਲੰਦ ਹਨ ਕਿ ਚੋਰ ਲਗਾਤਾਰ ਬਿਨਾਂ ਕਿਸੇ ਡਰ ਤੋਂ ਚੋਰੀਆਂ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਸਬੰਧੀ ਚੋਰਾਂ ਨੂੰ ਨੱਥ ਪਾਉਣ ਵਿਚ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਕਿਉਂਕਿ ਟਰਾਂਸਫ਼ਾਰਮਰ ਅਤੇ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਦੀ ਚੋਰੀ ਨੂੰ ਅੰਜਾਮ ਦੇਣ ਵਾਲਾ ਇਕ ਵੀ ਚੋਰ ਕਾਬੂ ਨਹੀਂ ਹੋ ਸਕਿਆ, ਜਿਸ ਕਰ ਕੇ ਚੋਰੀਆਂ ਦੇ ਸਿਲਸਿਲੇ ਜਾਰੀ ਹਨ, ਪੀੜਤ ਕਿਸਾਨਾਂ ਨੇ ਦੱਸਿਆ ਕਿ ਚੋਰਾਂ ਨੇ ਕਿਸਾਨਾਂ ਦੀਆਂ ਮੋਟਰਾਂ ਅਤੇ ਕੋਠਿਆਂ ਦੇ ਜਿੰਦੇ ਭੰਨ ਕੇ ਅੰਦਰ ਪਈਆਂ ਸਪਰੇਅ ਵਾਲੀਆਂ ਢੋਲੀਆਂ ਦੀਆਂ ਪਿੱਤਲ ਦੀਆਂ ਨਿਊਜਲਾਂ ਵੀ ਖ਼ੋਲ ਕੇ ਲੈ ਗਏ ਹਨ, ਕਿਸਾਨਾਂ ਨੇ ਮੰਗ ਕੀਤੀ ਕੀਤੀ ਕਿ ਚੋਰੀ ਨੂੰ ਤੁਰੰਤ ਨੱਥ ਪਾਈ ਜਾਵੇ। ਅੰਮ੍ਰਿਤਪਾਲ ਸਿੰਘ ਖਾਲਸਾ ਸਾਬਕਾ ਸਰਪੰਚ, ਦਰਸ਼ਨ ਸਿੰਘ ਗਿੱਲ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਗੁਰਜੀਤ ਸਿੰਘ ਜੰਡੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਰਸ਼ਨ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਗਿੱਲ ਇਕਾਈ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਆਦਿ ਵੀ ਹਾਜਰ ਸਨ।