21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਪੱਕੇ ਮੋਰਚਿਆਂ ਦੀਆਂ ਤਿਆਰੀਆਂ ਜ਼ੋਰਾਂ ’ਤੇ-ਆਗੂ

ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਭਾਰਤ ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲਾਏ ਜਾਣ ਵਾਲੇ ਪੱਕੇ ਮੋਰਚਿਆਂ ਦੀ ਤਿਆਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਚੀਮਾ ਵਿਖੇ ਕੀਤੀ ਗਈ। ਜਾਣਕਾਰੀ ਦੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਪੱਕੇ ਮੋਰਚਿਆਂ ਦੀ ਠੋਸ ਵਿਉਂਤਬੰਦੀ ਕਰ ਲਈ ਹੈ ਜ਼ਿਲਿ੍ਹਆਂ ਦੀਆਂ ਭਰਵੀਆਂ ਮੀਟਿੰਗਾਂ ਕਰ ਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ, ਬਲਾਕ ਪੱਧਰੇ ਮੋਟਰ ਸਾਈਕਲ ਮਾਰਚ, ਕਰ ਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 22-08-2026
ਟੱਲੇਵਾਲ, 21 ਅਗਸਤ (ਸੋਨੀ ਚੀਮਾ)-ਭਾਰਤ ਅਮਰੀਕਾ ਵਪਾਰ ਸਮਝੌਤਾ, ਲੈਂਡ ਪੂਲਿੰਗ ਨੀਤੀ, ਕਰਜ਼ਾ ਮੁਕਤੀ, ਜ਼ਮੀਨਾਂ ਦੇ ਮਾਲਕੀ ਹੱਕ, ਹੜ੍ਹ ਪੀੜਤਾਂ ਲਈ ਮੁਆਵਜ਼ਾ ਅਤੇ ਪੁਲਿਸ ਜਬਰ ਵਰਗੇ ਮੁੱਦਿਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 30 ਅਗਸਤ ਤੋਂ ਸਾਰੇ ਪੰਜਾਬ ਅੰਦਰ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲਾਏ ਜਾਣ ਵਾਲੇ ਪੱਕੇ ਮੋਰਚਿਆਂ ਦੀ ਤਿਆਰੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਚੀਮਾ ਵਿਖੇ ਕੀਤੀ ਗਈ। ਜਾਣਕਾਰੀ ਦੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਪੱਕੇ ਮੋਰਚਿਆਂ ਦੀ ਠੋਸ ਵਿਉਂਤਬੰਦੀ ਕਰ ਲਈ ਹੈ ਜ਼ਿਲਿ੍ਹਆਂ ਦੀਆਂ ਭਰਵੀਆਂ ਮੀਟਿੰਗਾਂ ਕਰ ਕੇ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ, ਜਾਗੋ ਮਾਰਚ, ਢੋਲ ਮਾਰਚ, ਬਲਾਕ ਪੱਧਰੇ ਮੋਟਰ ਸਾਈਕਲ ਮਾਰਚ, ਕਰ ਕੇ ਜ਼ੋਰਦਾਰ ਮੁਹਿੰਮ ਵਿੱਢੀ ਜਾਵੇਗੀ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਜ਼ਿਲ੍ਹਾ ਪੱਧਰ ’ਤੇ ਲੱਗਣ ਵਾਲੇ ਧਰਨਿਆਂ ਵਿਚ ਇਕੱਠ ਇੰਨੇ ਕਰਨੇ ਚਾਹੀਦੇ ਹਨ ਕਿ ਸਰਕਾਰ ਦੀਆਂ ਚੂਲਾਂ ਹਿਲਾ ਕੇ ਰੱਖ ਦੇਣ ਅਤੇ ਸਰਕਾਰ ਨੂੰ ਬੁਨਿਆਦੀ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾਵੇਗਾ। ਮੀਟਿੰਗ ਵਿਚ ਸੂਬਾ ਆਗੂ ਰੂਪ ਸਿੰਘ ਛੰਨਾ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾ ਝਾੜ, ਔਰਤ ਆਗੂ ਹਰਿੰਦਰ ਬਿੰਦੂ, ਕਮਲ ਬਰਨਾਲਾ, ਕੁਲਦੀਪ ਗ਼ੁੱਸਾ ਅਤੇ ਹੋਰ ਔਰਤਾਂ ਅਤੇ ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰਾਂ ਤੋਂ ਇਲਾਵਾ ਸਰਗਰਮ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਬਗਲਾਮੁਖੀ ਯੱਗਸ਼ਾਲਾ ਵਿਖੇ ਵਿਸ਼ੇਸ਼ ਹਵਨ ਯੱਗ ਕਰਵਾਇਆ ਅਗਲੀ ਖ਼ਬਰ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਭਗਤਪੁਰਾ ਦੇ 8 ਭਾਜਪਾ ਨਾਲ ਸੰਬੰਧਿਤ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਕੀਤਾ ਸ਼ਾ...
Ad Position 24