22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਭਾਕਿਯੂ ਡਕੌਂਦਾ ਨੇ ਪੁਲਿਸ ਥਾਣਾ ਮਹਿਲ ਕਲਾਂ ਦਾ ਕੀਤਾ ਘਿਰਾਓ

ਮਹਿਲ ਕਲਾਂ, 22 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਹਰਦਾਸਪੁਰਾ ਨਾਲ ਸੰਬੰਧਿਤ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਮਾਰੀ ਠੱਗੀ ਦੇ ਮਾਮਲੇ ਵਿਚ ਏਜੰਟ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੁਲਿਸ ਥਾਣਾ ਮਹਿਲ ਕਲਾਂ ਦਾ ਘਿਰਾਓ ਕਰ ਕੇ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਸਤਨਾਮ ਸਿੰਘ ਮੂੰਮ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਅਣਦੇਖੀ ਦੇ ਕਾਰਨ ਰੋਜ਼ਾਨਾ ਹੀ ਨੌਜਵਾਨ ਏਜੰਟਾਂ ਦੇ ਹੱਥੋਂ ਲੱਖਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ, ਪ੍ਰੰਤੂ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੇ ਕਰ ਕੇ ਇਨ੍ਹਾਂ ਠੱਗ ਏਜੰਟਾਂ ਦੇ ਦਿਨੋਂ-ਦਿਨ ਹੌਸਲੇ ਹੋਰ ਵੀ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਪ੍ਰੰਤੂ ਜ਼ਿਲ੍ਹੇ ਅੰਦਰ ਅਣਅਧਿਕਾਰਤ ਦਫ਼ਤਰ ਖੋਲੀ ਬੈਠੇ ਇਨ੍ਹਾਂ ਏਜੰਟ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਏਜੰਟਾਂ ਦਾ ਪੱਖ ਪੂਰਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-08-2026
ਮਹਿਲ ਕਲਾਂ, 22 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਹਰਦਾਸਪੁਰਾ ਨਾਲ ਸੰਬੰਧਿਤ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ ’ਤੇ ਲੱਖਾਂ ਰੁਪਏ ਦੀ ਮਾਰੀ ਠੱਗੀ ਦੇ ਮਾਮਲੇ ਵਿਚ ਏਜੰਟ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਉਣ ਦੇ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪੁਲਿਸ ਥਾਣਾ ਮਹਿਲ ਕਲਾਂ ਦਾ ਘਿਰਾਓ ਕਰ ਕੇ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਰੋਸ ਨਾਅਰੇਬਾਜ਼ੀ ਕੀਤੀ ਗਈ। ਇਸ ਸਮੇਂ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਸਤਨਾਮ ਸਿੰਘ ਮੂੰਮ ਅਤੇ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਦੀ ਅਣਦੇਖੀ ਦੇ ਕਾਰਨ ਰੋਜ਼ਾਨਾ ਹੀ ਨੌਜਵਾਨ ਏਜੰਟਾਂ ਦੇ ਹੱਥੋਂ ਲੱਖਾਂ ਦੀ ਠੱਗੀ ਦਾ ਸ਼ਿਕਾਰ ਹੋ ਰਹੇ ਹਨ, ਪ੍ਰੰਤੂ ਪੁਲਿਸ ਪ੍ਰਸ਼ਾਸਨ ਦੀ ਮਾੜੀ ਕਾਰਗੁਜ਼ਾਰੀ ਦੇ ਕਰ ਕੇ ਇਨ੍ਹਾਂ ਠੱਗ ਏਜੰਟਾਂ ਦੇ ਦਿਨੋਂ-ਦਿਨ ਹੌਸਲੇ ਹੋਰ ਵੀ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਪ੍ਰੰਤੂ ਜ਼ਿਲ੍ਹੇ ਅੰਦਰ ਅਣਅਧਿਕਾਰਤ ਦਫ਼ਤਰ ਖੋਲੀ ਬੈਠੇ ਇਨ੍ਹਾਂ ਏਜੰਟ ਲੋਕਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਲਿਸ ਪ੍ਰਸ਼ਾਸਨ ਵਲੋਂ ਇਨ੍ਹਾਂ ਏਜੰਟਾਂ ਦਾ ਪੱਖ ਪੂਰਾ ਜਾ ਰਿਹਾ ਹੈ। ਜਿਸ ਕਰ ਕੇ ਪੁਲਿਸ ਪ੍ਰਸ਼ਾਸਨ ਦੇ ਮਾੜੇ ਰਵੱਈਏ ਦੀ ਚਾਰ ਸਪੇਰੇ ਆਲੋਚਨਾ ਹੋ ਰਹੀ ਹੈ। ਇਸ ਸਮੇਂ ਕਿਸਾਨ ਆਗੂਆਂ ਵਲੋਂ ਸਬੰਧਿਤ ਠੱਗੀ ਦੇ ਮਾਮਲੇ ਨਾਲ ਜੁੜੇ ਏਜੰਟ ਦਾ ਪੋਸਟਰ ਵੀ ਲਗਾਇਆ ਗਿਆ, ਜਿਸ ਦੇ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ। ਇਸ ਮੌਕੇ ਨਾਨਕ ਸਿੰਘ ਅਮਲਾ ਸਿੰਘ ਵਾਲਾ, ਜੱਗਾ ਸਿੰਘ ਮਹਿਲ ਕਲਾਂ, ਗੋਰਾ ਸਿੰਘ ਰਾਏਸਰ, ਦਲਵੀਰ ਸਿੰਘ ਸਹੌਰ, ਬਲਵੀਰ ਸਿੰਘ ਮਾਂਗੇਵਾਲ, ਬਲਵੀਰ ਸਿੰਘ ਕੁਰੜ, ਜੱਸਾ ਸਿੰਘ ਗਹਿਲ, ਗੁਰਮੇਲ ਸਿੰਘ ਕਲਾਲਾ, ਕੁਲਦੀਪ ਸਿੰਘ ਕਲਾਲ ਮਾਜਰਾ, ਜਾਗਰੂਕ ਸਿੰਘ ਨਿਹਾਲੂਵਾਲ, ਗੋਪਾਲ ਕ੍ਰਿਸ਼ਨ ਹਮੀਦੀ ਅਤੇ ਸਤਪਾਲ ਸਿੰਘ ਸੋਹੀ ਆਦਿ ਹਾਜਰ ਸਨ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਕਤ ਠੱਗੀ ਦੇ ਮਾਮਲੇ ਵਿਚ ਪੁਲਿਸ ਥਾਣਾ ਮਹਿਲ ਕਲਾਂ ਵਿਖੇ ਪਹਿਲਾਂ ਹੀ ਮੁਕੱਦਮਾ ਦਰਜ ਕੀਤਾ ਜਾ ਚੁੱਕਾ ਹੈ, ਮੁਕੱਦਮੇ ਵਿਚ ਨਾਮਜ਼ਦ ਮੁਲਜ਼ਮ ਨੂੰ ਅਦਾਲਤ ਵਲੋਂ ਜ਼ਮਾਨਤ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਦਫ਼ਤਰ ਹੰਡਿਆਇਆ ਵਿਖੇ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਈ.ਓ. ਤੇ ਪ੍ਰਧਾਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ 9 ਰੋਜ਼ਾ ਬਰਸੀ ਸਮਾਗਮ ਆਰੰਭ
Ad Position 24