23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਗਰ ਪੰਚਾਇਤ ਦਫ਼ਤਰ ਹੰਡਿਆਇਆ ਵਿਖੇ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਈ.ਓ. ਤੇ ਪ੍ਰਧਾਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮਹਿਲ ਕਲਾਂ, 22 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਨਾਨਕਸਰ ਸੰਪਰਦਾਇ ਦੇ 13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਅਰਦਾਸ ਉਪਰੰਤ ਮੱੁਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਦੀ ਅਗਵਾਈ ਹੇਠ ਨਵੇਂ ਲੰਗਰ ਹਾਲ ਦੀ ਇਮਾਰਤ ਦੇ ਨਿਰਮਾਣ ਕਾਰਜਾਂ ਦੀ ਕਾਰ ਸੇਵਾ ਦੀ ਨੀਂਹ ਪੰਜ ਪਿਆਰਿਆਂ ਵਲੋਂ ਪੰਜ ਇੱਟਾਂ ਲਾ ਕੇ ਰੱਖੀ ਗਈ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ, ਬਾਬਾ ਗੁਰਦੀਪ ਸਿੰਘ, ਮਹੰਤ ਗੁਰਪ੍ਰੀਤ ਸਿੰਘ ਨੇ ਦਾਨੀ ਸੱਜਣਾਂ ਦਾ ਸਨਮਾਨ ਕਰਦਿਆਂ ਸਮੂਹ ਸੰਗਤਾਂ ਨੂੰ ਲੰਗਰ ਹਾਲ ਦੀ ਕਾਰ ਸੇਵਾ ’ਚ ਵੱਧ-ਚੜ੍ਹ ਕੇ ਤਨ, ਮਨ, ਧਨ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 23-08-2026
ਮਹਿਲ ਕਲਾਂ, 22 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਨਾਨਕਸਰ ਸੰਪਰਦਾਇ ਦੇ 13ਵੇਂ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਅਰਦਾਸ ਉਪਰੰਤ ਮੱੁਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਦੀ ਅਗਵਾਈ ਹੇਠ ਨਵੇਂ ਲੰਗਰ ਹਾਲ ਦੀ ਇਮਾਰਤ ਦੇ ਨਿਰਮਾਣ ਕਾਰਜਾਂ ਦੀ ਕਾਰ ਸੇਵਾ ਦੀ ਨੀਂਹ ਪੰਜ ਪਿਆਰਿਆਂ ਵਲੋਂ ਪੰਜ ਇੱਟਾਂ ਲਾ ਕੇ ਰੱਖੀ ਗਈ। ਇਸ ਮੌਕੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ, ਬਾਬਾ ਗੁਰਦੀਪ ਸਿੰਘ, ਮਹੰਤ ਗੁਰਪ੍ਰੀਤ ਸਿੰਘ ਨੇ ਦਾਨੀ ਸੱਜਣਾਂ ਦਾ ਸਨਮਾਨ ਕਰਦਿਆਂ ਸਮੂਹ ਸੰਗਤਾਂ ਨੂੰ ਲੰਗਰ ਹਾਲ ਦੀ ਕਾਰ ਸੇਵਾ ’ਚ ਵੱਧ-ਚੜ੍ਹ ਕੇ ਤਨ, ਮਨ, ਧਨ ਨਾਲ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਲੰਗਰ ਹਾਲ ਦੀ ਇਮਾਰਤ ਦਾ ਕੰਮ ਸਾਲਾਨਾ ਸੰਤ ਸਮਾਗਮ ਤੋਂ ਪਹਿਲਾ ਸੀਮਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ। ਆਗੂਆਂ ਨੇ ਇਸ ਅਸਥਾਨ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਦੇ ਪ੍ਰਧਾਨ ਸ਼ੇਰ ਸਿੰਘ ਖ਼ਾਲਸਾ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਬਾਬਾ ਸੁਖਵਿੰਦਰ ਸਿੰਘ ਕੱਟੂ, ਸਾਬਕਾ ਸਰਪੰਚ ਰਾਜਵਿੰਦਰ ਕੌਰ ਧਾਲੀਵਾਲ, ਅਮਰਜੀਤ ਸਿੰਘ ਬੱਸੀਆਂ, ਰਘਵੀਰ ਸਿੰਘ, ਜਗਸੀਰ ਸਿੰਘ ਸੋਢਾ, ਗੁਰਪ੍ਰੀਤ ਸਿੰਘ ਗੋਰਾ, ਅਵਤਾਰ ਸਿੰਘ ਖੋਖਰ, ਜਗਸੀਰ ਸਿੰਘ ਧਾਲੀਵਾਲ, ਗੁਰਨਾਮ ਸਿੰਘ ਗਾਮਾ, ਬਿੰਦਰ ਸਿੰਘ ਛੀਨੀਵਾਲ, ਗੁਰਪ੍ਰੀਤ ਸਿੰਘ ਸੋਢਾ, ਬਲਜਿੰਦਰ ਸਿੰਘ ਮਿਸਤਰੀ, ਸੁਖਦੇਵ ਸਿੰਘ ਮਿਸਤਰੀ, ਮਹਿੰਦਰ ਸਿੰਘ ਮਠਾੜੂ, ਜੱਗੀ ਸਿੰਘ ਲੱਖਾ, ਦਰਸ਼ਨ ਸਿੰਘ, ਅਮਰਜੀਤ ਸਿੰਘ ਸੋਢਾ, ਉਜਾਗਰ ਸਿੰਘ ਸੋਢਾ, ਗੁਰਜੰਟ ਸਿੰਘ ਕੈਲਾ, ਕੁਲਵਿੰਦਰ ਸਿੰਘ ਮਠਾੜੂ, ਅਰਸ਼ਪ੍ਰੀਤ ਸਿੰਘ ਨਿਹਾਲੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਾਊਡਰ ਸਮੇਤ ਔਰਤ ਕਾਬੂ ਅਗਲੀ ਖ਼ਬਰ ਭਾਕਿਯੂ ਡਕੌਂਦਾ ਨੇ ਪੁਲਿਸ ਥਾਣਾ ਮਹਿਲ ਕਲਾਂ ਦਾ ਕੀਤਾ ਘਿਰਾਓ
Ad Position 24