23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਚੀਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਹੋਈ ਮੀਟਿੰਗ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪਾਣੀਆਂ ਦੇ ਗੰਭੀਰ ਮਸਲੇ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਅੱਜ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋ ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੇ ਵੱਡੇ ਕਾਫ਼ਲੇ ਟਰਾਲੀਆਂ ਅਤੇ ਵਾਹਨਾਂ ਰਾਹੀਂ ਤੈਅ ਮਿਤੀ ਤੋਂ ਪਹਿਲਾਂ ਚੰਡੀਗੜ੍ਹ ਵੱਲ ਕੂਚ ਕਰਨਗੇ।

Ad Position 21
No active advertisement
ਅਜੀਤ ਡੈਸਕ 23-08-2026
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਸੰਯੁਕਤ ਕਿਸਾਨ ਮੋਰਚਾ ਵਲੋਂ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਪਾਣੀਆਂ ਦੇ ਗੰਭੀਰ ਮਸਲੇ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਸਬੰਧੀ ਅੱਜ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋ ਇਕਾਈ ਪ੍ਰਧਾਨ ਸੁਖਵਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੇ ਵੱਡੇ ਕਾਫ਼ਲੇ ਟਰਾਲੀਆਂ ਅਤੇ ਵਾਹਨਾਂ ਰਾਹੀਂ ਤੈਅ ਮਿਤੀ ਤੋਂ ਪਹਿਲਾਂ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਉਕਤ ਮੋਰਚਾ ਪੰਜਾਬ ਦੇ ਪਾਣੀਆਂ ਦੀ ਹਿੱਸੇਦਾਰੀ ਅਤੇ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ (ਧਾਰਾ 78, 79 ਅਤੇ 80) ਨੂੰ ਰੱਦ ਕਰਵਾਉਣਾ, ਸੂਬਾ ਸਰਕਾਰ ਪਾਸੋਂ ਫ਼ਸਲਾਂ ਉੱਤੇ ਐਮ.ਐਸ.ਪੀ. ਦੀ ਗਰੰਟੀ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਅਮਰੀਕਾ ਨਾਲ ਹੋਣ ਵਾਲੇ ਮੁਕਤ ਵਪਾਰ ਸਮਝੌਤੇ ਦਾ ਵਿਰੋਧ ਅਤੇ ਬਿਜਲੀ ਸੋਧ ਬਿੱਲ ਨੂੰ ਰੱਦ ਕਰਵਾਉਣ ਸਬੰਧੀ ਲਗਾਇਆ ਜਾ ਰਿਹਾ ਹੈ। ਇਸ ਮੌਕੇ ਬਲਵੰਤ ਸਿੰਘ ਚੀਮਾ ਜ਼ਿਲ੍ਹਾ ਆਗੂ, ਹਰਬੰਸ ਸਿੰਘ ਹਰੀ ਬਲਾਕ ਆਗੂ, ਹਰਜਿੰਦਰ ਸਿੰਘ ਭੰਗੂ ਜਨਰਲ ਸਕੱਤਰ, ਬਹਾਦਰ ਸਿੰਘ, ਗੁਲਜ਼ਾਰ ਸਿੰਘ, ਹਰਦੇਵ ਸਿੰਘ ਨੰਬਰਦਾਰ, ਜਗਸੀਰ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਰੁਲਦੂ ਸਿੰਘ, ਗੁਰਸੇਵ ਸਿੰਘ, ਬਲਵੀਰ ਸਿੰਘ, ਬੁਰਾ ਸਿੰਘ, ਬਘੇਰਾ ਸਿੰਘ, ਰੂਪ ਸਿੰਘ, ਪਾਲ ਸਿੰਘ, ਗੁਰਪ੍ਰੀਤ ਸਿੰਘ ਜੌਹਲ, ਭੋਲਾ ਸਿੰਘ, ਹਾਕਮ ਸਿੰਘ, ਜਗਸੀਰ ਸਿੰਘ ਢਿੱਲੋਂ, ਕਾਕਾ ਸਿੰਘ ਆਹਲੂਵਾਲੀਆ ਆਦਿ ਤੋਂ ਇਲਾਵਾ ਹੋਰ ਵੀ ਕਈ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਨਵਤਾ ਸੇਵਾ ਲਈ ਸੰਤ ਨਿਰੰਕਾਰੀ ਮਿਸ਼ਨ ਬਰਨਾਲਾ ਬ੍ਰਾਂਚ ਨੂੰ ਖੂਨਦਾਨ ਸੇਵਾ ਲਈ ਮਿਲਿਆ ਰਾਜ ਪੱਧਰੀ ਸ... ਅਗਲੀ ਖ਼ਬਰ ਬਰਨਾਲਾ ’ਚ ਨਹੀਂ ਰੁਕ ਰਿਹਾ ਚੋਰੀਆਂ ਦਾ ਸਿਲਸਿਲਾ
Ad Position 24