23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪਿੰਡ ਗੰਗੋਹਰ ਵਿਖੇ 20 ਤੋਂ ਵੱਧ ਕਿਸਾਨਾਂ ਦੇ ਖੇਤਾਂ ’ਚੋਂ ਕੇਵਲ ਤਾਰਾਂ ਚੋਰੀ

ਮਹਿਲ ਕਲਾਂ, 22 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਪਿੰਡ ਗੰਗੋਹਰ ਦੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਲਗਾਤਾਰ ਕੇਬਲ ਤਾਰਾਂ ਚੋਰੀ ਹੋਣ ਪਤਾ ਲੱਗਿਆ ਹੈ, ਖੇਤਾਂ ਵਿਚ ਚੋਰੀ ਦੀਆਂ ਵਾਰਦਾਤਾਂ ਤੋਂ ਭੜਕੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਅਣਪਛਾਤੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਖੇਤਾਂ ਵਿਚ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 23-08-2026
ਮਹਿਲ ਕਲਾਂ, 22 ਅਗਸਤ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਮਹਿਲ ਕਲਾਂ ਦੇ ਪਿੰਡ ਗੰਗੋਹਰ ਦੇ ਖੇਤਾਂ ਵਿਚੋਂ ਕਿਸਾਨਾਂ ਦੀਆਂ ਮੋਟਰਾਂ ਤੋਂ ਲਗਾਤਾਰ ਕੇਬਲ ਤਾਰਾਂ ਚੋਰੀ ਹੋਣ ਪਤਾ ਲੱਗਿਆ ਹੈ, ਖੇਤਾਂ ਵਿਚ ਚੋਰੀ ਦੀਆਂ ਵਾਰਦਾਤਾਂ ਤੋਂ ਭੜਕੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਪਾਸੋਂ ਅਣਪਛਾਤੇ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਕਰੀਬ 20 ਦਿਨਾਂ ਤੋਂ ਲਗਾਤਾਰ ਖੇਤਾਂ ਵਿਚ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ। ਜੇਕਰ ਸਮੇਂ ਸਿਰ ਚੋਰੀ ਦੀਆਂ ਵਾਰਦਾਤਾਂ ਨੂੰ ਨਾ ਰੋਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਦਾ ਨੁਕਸਾਨ ਵੱਧ ਹੋ ਸਕਦਾ ਹੈ, ਕਿਉਂਕਿ ਪੁਲਿਸ ਦੀ ਢਿੱਲੀ ਕਾਰਵਾਈ ਦੇ ਕਰ ਕੇ ਚੋਰਾਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਇਸ ਮੌਕੇ ਕਿਸਾਨ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਕੇ ਚੋਰਾਂ ਨੂੰ ਜਲਦ ਕਾਬੂ ਕੀਤਾ ਜਾਵੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਗਜੀਤ ਸਿੰਘ ਗੰਗੋਹਰ ਦੀ ਅਗਵਾਈ ਹੇਠ ਪੀੜਤ ਕਿਸਾਨਾਂ ਨੇ ਚੋਰੀ ਦੀਆਂ ਵਾਰਦਾਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਮਰਜੀਤ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ ਪੰਡਿਤ, ਸੀਰਾ, ਰਾਜਦੀਪ ਸਿੰਘ, ਗੁਰਜੀਤ ਸਿੰਘ, ਤਜਿੰਦਰ ਸਿੰਘ, ਹਰਪਿੰਦਰ ਸਿੰਘ, ਰੇਸ਼ਮ ਸਿੰਘ, ਤਜਿੰਦਰ ਸਿੰਘ ਮਿਸਤਰੀ, ਚਰਨਜੀਤ ਸਿੰਘ, ਕਾਕਾ ਸਿੰਘ ਅਤੇ ਦਰਸ਼ਨ ਸਿੰਘ ਸੰਧੂ ਸਮੇਤ ਹੋਰ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰ ਗਰੋਹ ਦੀ ਪਛਾਣ ਕਰ ਕੇ ਉਸ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ। ਇਸ ਮੌਕੇ ਪੁਲਿਸ ਥਾਣਾ ਮਹਿਲ ਕਲਾਂ ਦੇ ਮੱੁਖ ਅਫ਼ਸਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੁਲਿਸ ਵਲੋਂ ਚੋਰੀ ਦੀਆ ਵਾਰਦਾਤਾਂ ਨੂੰ ਰੋਕਣ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਬਰਨਾਲਾ ਵਿਖੇ ਕੱਲ੍ਹ ਪਹੁੰਚੇਗਾ ਮੀਰੀ ਪੀਰੀ ਖ਼ਾਲ... ਅਗਲੀ ਖ਼ਬਰ ਭਦੌੜ ਵਿਖੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ
Ad Position 24