22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਿਊ ਜੈ ਮਾਤਾ ਦਾਤੀ ਕਲੱਬ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ

ਤਪਾ ਮੰਡੀ, 22 ਅਗਸਤ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਕਲੱਬ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਕਲੱਬ ਮੈਂਬਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਦਾਤੀ ਮੰਦਰ ਵਿਖੇ ਮਾਂ ਭਗਵਤੀ ਜਾਗਰਣ ਕਰਵਾਉਣ, 5 ਲੋੜਵੰਦ ਲੜਕੀਆਂ ਦੇ ਵਿਆਹ ਕਰਨ ਅਤੇ ਲੋੜੀਂਦਾ ਸਮਾਨ ਦੇਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਫ਼ੈਸਲਾ ਕੀਤਾ ਕਿ ਕਲੱਬ ਵਲੋਂ ਇਸ ਵਾਰ 24 ਅਕਤੂਬਰ ਦਿਨ ਸ਼ਨੀਵਾਰ ਨੂੰ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 23-08-2026
ਤਪਾ ਮੰਡੀ, 22 ਅਗਸਤ (ਪ੍ਰਵੀਨ ਗਰਗ)-ਨਿਊ ਜੈ ਮਾਤਾ ਦਾਤੀ ਕਲੱਬ ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਕਲੱਬ ਪ੍ਰਧਾਨ ਦਵਿੰਦਰ ਕੁਮਾਰ ਟੀਟੂ ਦੀਕਸ਼ਤ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਕਲੱਬ ਮੈਂਬਰਾਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਦਾਤੀ ਮੰਦਰ ਵਿਖੇ ਮਾਂ ਭਗਵਤੀ ਜਾਗਰਣ ਕਰਵਾਉਣ, 5 ਲੋੜਵੰਦ ਲੜਕੀਆਂ ਦੇ ਵਿਆਹ ਕਰਨ ਅਤੇ ਲੋੜੀਂਦਾ ਸਮਾਨ ਦੇਣ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਫ਼ੈਸਲਾ ਕੀਤਾ ਕਿ ਕਲੱਬ ਵਲੋਂ ਇਸ ਵਾਰ 24 ਅਕਤੂਬਰ ਦਿਨ ਸ਼ਨੀਵਾਰ ਨੂੰ ਮਾਂ ਭਗਵਤੀ ਦਾ ਜਾਗਰਣ ਕਰਵਾਇਆ ਜਾਵੇਗਾ। ਜਾਗਰਣ ਮੌਕੇ ਪ੍ਰਸਿੱਧ ਭਜਨ ਗਾਇਕ ਦੁਰਗਾ ਰੰਗੀਲਾ ਅਤੇ ਰਾਜਵੀਰ ਰਾਜ ਮਾਤਾ ਦੇ ਭਜਨਾਂ ਦਾ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕਰਨਗੇ ਅਤੇ ਇਸੇ ਦਿਨ ਹੀ ਪੰਜ ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਜਾਣਗੇ। ਕਲੱਬ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਇਹ ਕਾਰਜ ਨੇਪਰੇ ਚਾੜ੍ਹੇ ਜਾਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਬਲਜੀਤ ਬਾਸੀ, ਅਸ਼ਵਨੀ ਬਹਾਵਲਪੁਰੀਆ, ਬਾਬਾ ਮੋਹਨ ਦਾਸ, ਡਾ: ਜਗਦੇਵ ਸਿੰਘ ਗੋਦੀ, ਡਾ: ਗੁਰਪ੍ਰੀਤ ਸਿੰਘ ਸਿੱਧੂ, ਨੰਬਰਦਾਰ ਜੁਗਰਾਜ ਸਿੰਘ, ਕ੍ਰਿਸ਼ਨ ਪੂਜਾ ਜਵੈਲਰਜ਼, ਕਮਲ ਵਿਰਕ, ਰਾਜ ਕੁਮਾਰ ਰਾਜੂ, ਗੁਰਵਿੰਦਰ, ਮੋਨੂੰ ਮੌੜ, ਭਗਵੰਤ ਚੱਠਾ, ਵਿਸਾਖਾ ਸਿੰਘ, ਜੱਸੀ ਪੰਧੇਰ, ਪੰਮੀ ਪਰਜਾਪਤ, ਬਲਜੀਤ ਪਰਜਾਪਤ, ਰਾਜ ਸਿੰਘ, ਸੰਸਾਰੀ ਸ਼ਰਮਾ, ਮਹਿਮਾ ਚੱਠਾ, ਵਰਿੰਦਰ ਪੰਧੇਰ, ਬਿੱਕਰ ਪਰਜਾਪਤ, ਗਿਆਨ ਚੰਦ, ਜਗਦੇਵ ਸਿੰਘ, ਰਾਜੂ ਬੈਟਰੀਆਂ ਵਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬ੍ਰਿਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਸਬੰਧੀ ਕੀਤੀ ਮਹੀਨਾਵਾਰ ਮੀਟਿੰਗ
Ad Position 24