22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਜੀ.ਟੀ.ਬੀ. ਸਕੂਲ ਬਰੜ੍ਹਵਾਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਗੱਡੇ ਝੰਡੇ, ਸਟੇਟ ਲਈ ਹੋਈ ਚੋਣ

ਧੂਰੀ, 22 ਅਗਸਤ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਸਥਾਨਕ ਪੁਲਿਸ ਲਾਇਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ. ਟੀ.

Ad Position 21
No active advertisement
ਅਜੀਤ ਡੈਸਕ 23-08-2026
ਧੂਰੀ, 22 ਅਗਸਤ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਸਥਾਨਕ ਪੁਲਿਸ ਲਾਇਨਜ਼ ਸੰਗਰੂਰ ਵਿਖੇ ਆਯੋਜਿਤ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਗੁਰੂ ਤੇਗ ਬਹਾਦਰ (ਜੀ.ਟੀ.ਬੀ.) ਪਬਲਿਕ ਸਕੂਲ ਬਰੜ੍ਹਵਾਲ ਦੇ ਵਿਦਿਆਰਥੀਆਂ ਨੇ ਬੈਡਮਿੰਟਨ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਖੇਡਾਂ ਦੇ ਅੰਡਰ-14 ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ (ਪੁੱਤਰੀ ਰੁਪਿੰਦਰ ਸਿੰਘ) ਅਤੇ ਚਾਰੂਲ (ਪੁੱਤਰੀ ਅਮਰਜੀਤ) ਨੇ ਆਪਣੀ ਖੇਡ ਦਾ ਬਹਿਤਰੀਨ ਪ੍ਰਦਰਸ਼ਨ ਕਰਦੇ ਹੋਏ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਪ੍ਰਾਪਤ ਕੀਤਾ, ਜਦਕਿ ਦੂਜੇ ਪਾਸੇ, ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਵਿੱਚ ਆਪਣਾ ਦਬਦਬਾ ਕਾਇਮ ਰੱਖਦਿਆਂ ਉਪਰਾਜ ਜੁਝਾਰ ਸਿੰਘ (ਪੁੱਤਰ ਸ਼੍ਰੀ ਰੁਪਿੰਦਰ ਸਿੰਘ) ਅਤੇ ਸਮਰਾਟਦੀਪ ਸਿੰਘ (ਪੁੱਤਰ ਸ਼੍ਰੀ ਗਗਨਦੀਪ ਸਿੰਘ ਰਾਜਪੂਤ) ਨੇ ਸ਼ਾਨਦਾਰ ਖੇਡ ਦਾ ਮੁਜ਼ਾਹਰਾ ਕਰਦੇ ਹੋਏ ਸੋਨੇ ਦਾ ਤਗਮਾ ਆਪਣੇ ਨਾਂਅ ਕੀਤਾ। ਇਸ ਬਹਿਤਰੀਨ ਜਿੱਤ ਦੀ ਬਦੌਲਤ ਇਹਨਾਂ ਚਾਰੇ ਖਿਡਾਰੀਆਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਇਹਨਾਂ ਜੇਤੂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ (ਪੀ.ਸੀ.ਐੱਸ.), ਮੁੱਖ ਮੰਤਰੀ ਕੈਂਪਸ ਦਫ਼ਤਰ ਦੇ ਇੰਚਾਰਜ ਡਾ. ਅਨਵਰ ਭਸੌੜ ਅਤੇ ਬੈਡਮਿੰਟਨ ਕੋਚ ਪਰਮਿੰਦਰ ਸਿੰਘ ਵਿੱਕੀ ਉਚੇਚੇ ਤੌਰ ’ਤੇ ਹੋਣਹਾਰ ਖਿਡਾਰੀਆਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਸਟੇਟ ਤੇ ਨੈਸ਼ਨਲ ਪੱਧਰ ’ਤੇ ਹੋਰ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਘੱਗਰ ’ਚ ਪਾਣੀ ਵਧਿਆ, ਸਹਾਇਕ ਨਦੀਆਂ ਦਾ ਪੱਧਰ ਘਟਣ ਲੱਗਾ; ਹੜ੍ਹ ਦਾ ਖ਼ਤਰਾ ਫਿਲਹਾਲ ਟਲਿਆ ਅਗਲੀ ਖ਼ਬਰ ਜ਼ੀਰਕਪੁਰ ਵਿਖੇ ਪਿੰਡ ਸੇਖਾ ਨਾਲ ਸਬੰਧਿਤ ਇਕ ਜੋੜੇ ਵਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ’ਚ ਪਿੰਡ ਝਲੂਰ ਦੇ ਏਜੰਟ ਦਾ ਨਾਂ...
Ad Position 24