23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਬਰਨਾਲਾ ਨੇ 12 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 4.68 ਲੱਖ ਦੀ ਲਾਗਤ ਨਾਲ ਮੁਹੱਈਆ ਕਰਾਏ ਗਏ ਆਰ.ਓ.-ਡਿਪਟੀ ਕਮਿਸ਼ਨਰ

ਬਰਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਜਿੱਥੇ ਲੋਕ ਸੇਵਾ ਕੈਂਪਾਂ ਰਾਹੀਂ ਪਿੰਡਾਂ ਵਿਚ ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਸਕੂਲਾਂ ਵਿਚ ਆਰ. ਓ.

Ad Position 21
No active advertisement
ਅਜੀਤ ਡੈਸਕ 24-08-2026
ਬਰਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਇੰਡੀਅਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਵਲੋਂ ਜਿੱਥੇ ਲੋਕ ਸੇਵਾ ਕੈਂਪਾਂ ਰਾਹੀਂ ਪਿੰਡਾਂ ਵਿਚ ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਸਕੂਲਾਂ ਵਿਚ ਆਰ.ਓ., ਹਸਪਤਾਲ ਵਿਚ ਲੋੜੀਂਦੇ ਉਪਕਰਨਾਂ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਵਿਚ ਸਹੂਲਤਾਂ ਮੁਹੱਈਆ ਕਰਾਉਣ ਸਮੇਤ ਦਿਵਿਆਂਗ ਲੋਕਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕ੍ਰਾਸ ਸੋਸਾਇਟੀ ਬਰਨਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੈੱਡ ਕ੍ਰਾਸ ਸੋਸਾਇਟੀ ਦੇ ਮੈਂਬਰਾਂ ਦੇ ਸਹਿਯੋਗ ਨਾਲ ਸੋਸਾਇਟੀ ਵਲੋਂ ਲਗਾਤਾਰ ਸਮਾਜ ਭਲਾਈ ਕਾਰਜ ਕੀਤੇ ਜਾ ਰਹੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਮੁਹਈਆ ਕਰਾਉਣ ਲਈ 12 ਪ੍ਰਾਇਮਰੀ ਸਕੂਲਾਂ ਵਿਚ 4,68,000 ਰੁਪਏ ਦੀ ਲਾਗਤ ਨਾਲ ਆਰ.ਓ ਲਗਵਾਏ ਗਏ ਹਨ ਤਾਂ ਜੋ ਜ਼ਿਲ੍ਹੇ ਦੇ 100 ਫੀਸਦੀ ਸਰਕਾਰੀ ਸਕੂਲਾਂ ਵਿਚ ਸ਼ੁੱਧ ਅਤੇ ਸਾਫ਼ ਪਾਣੀ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈੱਡ ਕ੍ਰਾਸ ਵਲੋਂ ਇਸ ਸਾਲ ਮਾਰਚ ਵਿਚ ਤਿੰਨ ਰੋਜ਼ਾ ਕੈਂਪ ਲਗਾ ਕੇ ਦਿਵਿਆਂਗ ਵਿਅਕਤੀਆਂ ਨੂੰ ਟਰਾਈਸਾਈਕਲ, ਮੌਕੇ ਉੱਤੇ ਬਨਾਵਟੀ ਅੰਗ, ਕੰਨਾਂ ਵਾਲੀਆਂ ਮਸ਼ੀਨਾਂ ਅਤੇ ਹੋਰ ਸਮਾਨ ਮੁਹਈਆ ਕਰਾਇਆ ਗਿਆ। ਇਸ ਤੋਂ ਇਲਾਵਾ ਸਿਵਲ ਹਸਪਤਾਲ ਬਰਨਾਲਾ ਦੇ ਬਲੱਡ ਬੈਂਕ ਨੂੰ 3,68,000 ਰੁਪਏ ਦੇ ਮੁਢਲੇ ਉਪਕਰਨ ਮੁਹੱਈਆ ਕਰਾਏ ਗਏ ਹਨ। ਜ਼ਿਲ੍ਹਾ ਜੇਲ੍ਹ ਵਿਚ ਮਰੀਜ਼ਾਂ ਦੀ ਮਾਨਸਿਕ ਸਿਹਤਯਾਬੀ ਵਾਸਤੇ ਰੇਡੀਓ ਉਜਾਲਾ ਦੀ 3,47,000 ਰੁਪਏ ਦੀ ਲਾਗਤ ਨਾਲ ਸ਼ੁਰੂਆਤ ਕੀਤੀ ਗਈ ਜੋਕਿ ਕੈਦੀਆਂ ਅਤੇ ਬੰਦੀਆਂ ਦੀ ਮਾਨਸਿਕ ਸਿਹਤ ਵਾਸਤੇ ਵਰਦਾਨ ਸਾਬਿਤ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਵਾਸਤੇ 7,50,000 ਰੁਪਏ ਦੀ ਲਾਗਤ ਨਾਲ ਐਂਬੂਲੈਂਸ ਮੁਹਈਆ ਕਰਾਉਣ ਦਾ ਕਾਰਜ ਵੀ ਤਜਵੀਜ਼ਤ ਹੈ। ਉਨ੍ਹਾਂ ਦੱਸਿਆ ਕਿ ਰੈੱਡ ਕ੍ਰਾਸ ਵਲੋਂ ਪਿੰਡਾਂ ਵਿਚ ਲੋਕ ਸੇਵਾ ਕੈਂਪ ਲਾਏ ਜਾ ਰਹੇ ਹਨ ਜਿਨ੍ਹਾਂ ਦਾ ਸੈਂਕੜੇ ਮਰੀਜ਼ਾਂ ਨੇ ਲਾਭ ਲਿਆ ਹੈ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਸਰਵਣ ਸਿੰਘ ਨੇ ਕਿਹਾ ਕਿ ਆਉਂਦੇ ਦਿਨੀ ਵੀ ਲੋਕ ਸੇਵਾ ਕੈਂਪ ਲਾਏ ਜਾਣਗੇ ਅਤੇ ਰੈੱਡ ਕ੍ਰਾਸ ਵਲੋਂ ਲੋਕ ਭਲਾਈ ਲਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕੈਰੇ ਦੇ ਨੌਜਵਾਨ ਦੀ ਪਿੰਡ ਭੋਤਨਾ ਵਿਖੇ ਕਰੰਟ ਲੱਗਣ ਕਾਰਨ ਮੌਤ ਅਗਲੀ ਖ਼ਬਰ ... ਆਖ਼ਰ ਕਿਸੇ ਨੇ ਪੁੱਟੀ 15 ਦਿਨ ਪਹਿਲਾਂ 90 ਲੱਖ ਰੁਪਏ ਦੀ ਲਾਗਤ ਨਾਲ ਬਣੀ ਕੱਚਾ ਕਾਲਜ ਰੋਡ ਦੀ ਸੜਕ
Ad Position 24