24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਚੋਰੀ ਦੇ ਮੋਟਰਸਾਈਕਲ ਸਣੇ ਇੱਕ ਕਾਬੂ

ਤਪਾ ਮੰਡੀ, 23 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.

Ad Position 21
No active advertisement
ਅਜੀਤ ਡੈਸਕ 24-08-2026
ਤਪਾ ਮੰਡੀ, 23 ਅਗਸਤ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਮੋਟਰਸਾਈਕਲ ਸਣੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਅਤੇ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਦੀ ਯੋਗ ਅਗਵਾਈ ਹੇਠ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਦਰਾਜ਼ ਫਾਟਕ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਮਨਦੀਪ ਸਿੰਘ ਉਰਫ ਲਵੀ ਪੁੱਤਰ ਜਗਤਾਰ ਸਿੰਘ ਵਾਸੀ ਬੁੱਗਰਾਂ ਜ਼ਿਲ੍ਹਾ ਬਠਿੰਡਾ ਜੋ ਚੋਰੀਆਂ ਕਰਨ ਦਾ ਆਦੀ ਹੈ। ਜੋ ਅੱਜ ਵੀ ਚੋਰੀ ਕੀਤੇ ਮੋਟਰਸਾਈਕਲ ਬਿਨਾ ਨੰਬਰੀ ਪਰ ਸਵਾਰ ਹੋ ਪਿੰਡ ਬੁੱਗਰਾਂ ਤੋਂ ਪਿੰਡ ਦਰਾਜ-ਦਰਾਕਾ ਹੁੰਦਾ ਹੋਇਆ ਤਪਾ ਸ਼ਹਿਰ ਵੱਲ ਆ ਰਿਹਾ ਹੈ, ਜੇਕਰ ਆਪ ਹੁਣੇ ਹੀ ਪੁਲ ਡਰੇਨ ਦਰਾਜ਼ ਰੋਡ ਤਪਾ ਵਿਖੇ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਨਾਕਾਬੰਦੀ ਕਰ ਕੇ ਦੋਸ਼ੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਵਿਧਾਇਕ ਉੱਗੋਕੇ ਅਗਲੀ ਖ਼ਬਰ ਪਿੰਡ ਕੈਰੇ ਦੇ ਨੌਜਵਾਨ ਦੀ ਪਿੰਡ ਭੋਤਨਾ ਵਿਖੇ ਕਰੰਟ ਲੱਗਣ ਕਾਰਨ ਮੌਤ
Ad Position 24