23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਸੰਬੰਧੀ ਐਕਸਟੈਂਸ਼ਨ ਲੈਕਚਰ

ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ‘ਵਿਦਿਆਰਥਣਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਤੰਦਰੁਸਤੀ ਵਿਸ਼ੇ ’ਤੇ ਇਕ ਵਿਸ਼ੇਸ਼ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਹ ਗਤੀਵਿਧੀ ਸੰਸਥਾ ਦੇ ਰੈਡ ਰਿੱਬਨ ਕਲੱਬ, ਐੱਨ.

Ad Position 21
No active advertisement
ਅਜੀਤ ਡੈਸਕ 24-08-2026
ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ‘ਵਿਦਿਆਰਥਣਾਂ ਦੀ ਮਾਨਸਿਕ ਸਿਹਤ ਅਤੇ ਭਾਵਨਾਤਮਕ ਤੰਦਰੁਸਤੀ ਵਿਸ਼ੇ ’ਤੇ ਇਕ ਵਿਸ਼ੇਸ਼ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਹ ਗਤੀਵਿਧੀ ਸੰਸਥਾ ਦੇ ਰੈਡ ਰਿੱਬਨ ਕਲੱਬ, ਐੱਨ.ਐੱਸ.ਐੱਸ. ਵਿਭਾਗ ਅਤੇ ਆਈ.ਕਿਊ.ਏ.ਸੀ. ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ। ਇਸ ਮੌਕੇ ਮੁੱਖ ਵਕਤਾ ਡਾ: ਗਗਨਦੀਪ ਸਿੰਘ ਸੇਖੋਂ, ਮੈਡੀਕਲ ਅਫ਼ਸਰ ਅਤੇ ਮਨੋਰੋਗ ਮਾਹਿਰ, ਸਿਵਲ ਹਸਪਤਾਲ ਬਰਨਾਲਾ ਵਿਸੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਸੰਬੋਧਨ ਵਿਚ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿਚ ਵਿਦਿਆਰਥੀਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਉਨ੍ਹਾਂ ਦੀ ਮਾਨਸਿਕ ਅਤੇ ਭਾਵਨਾਤਮਕ ਸਿਹਤ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਮੁੱਖ ਵਕਤਾ ਨੇ ਵਿਦਿਆਰਥਣਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਨਸਿਕ ਸਿਹਤ ਮਨੁੱਖ ਦੀ ਸਮੁੱਚੀ ਸਿਹਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਵਿਦਿਆਰਥੀ ਜੀਵਨ ਵਿਚ ਪੜ੍ਹਾਈ ਦਾ ਦਬਾਅ, ਪ੍ਰੀਖਿਆਵਾਂ ਦੀ ਚਿੰਤਾ, ਭਵਿੱਖ ਸਬੰਧੀ ਅਨਿਸ਼ਚਿਤਤਾ, ਪਰਿਵਾਰਕ ਅਤੇ ਸਮਾਜਿਕ ਉਮੀਦਾਂ, ਆਪਸੀ ਸੰਬੰਧਾਂ ਅਤੇ ਸੋਸ਼ਲ ਮੀਡੀਆ ਦੇ ਪ੍ਰਭਾਵ ਕਾਰਨ ਪੈਦਾ ਹੋਣ ਵਾਲੇ ਤਣਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਮਾਨਸਿਕ ਤਣਾਅ, ਚਿੰਤਾ ਅਤੇ ਹੋਰ ਭਾਵਨਾਤਮਕ ਸਮੱਸਿਆਵਾਂ ਦੇ ਸ਼ੁਰੂਆਤੀ ਸੰਕੇਤਾਂ ਨੂੰ ਪਛਾਣਨ ਅਤੇ ਉਨ੍ਹਾਂ ਨਾਲ ਸਿਹਤਮੰਦ ਢੰਗ ਨਾਲ ਨਜਿੱਠਣ ਦੇ ਤਰੀਕਿਆਂ ਬਾਰੇ ਵੀ ਜਾਣੂ ਕਰਵਾਇਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਮਾਨਸਿਕ ਸਮੱਸਿਆਵਾਂ ਨੂੰ ਲੁਕਾਉਣ ਜਾਂ ਉਨ੍ਹਾਂ ਨੂੰ ਲੈ ਕੇ ਸੰਕੋਚ ਕਰਨ ਦੀ ਬਜਾਏ, ਸਮੇਂ ਸਿਰ ਆਪਣੇ ਮਾਪਿਆਂ, ਅਧਿਆਪਕਾਂ ਜਾਂ ਕਿਸੇ ਯੋਗ ਮਾਹਿਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ, ਪੂਰੀ ਨੀਂਦ ਲੈਣ, ਨਿਯਮਿਤ ਸਰੀਰਕ ਗਤੀਵਿਧੀ ਕਰਨ, ਆਪਣੀਆਂ ਭਾਵਨਾਵਾਂ ਨੂੰ ਸਮਝਣ ਅਤੇ ਸਕਾਰਾਤਮਕ ਸਮਾਜਿਕ ਸਬੰਧ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਲੈਕਚਰ ਦੌਰਾਨ ਵਿਦਿਆਰਥਣਾਂ ਵਲੋਂ ਮਾਨਸਿਕ ਸਿਹਤ ਨਾਲ ਸਬੰਧਿਤ ਵੱਖ-ਵੱਖ ਸਵਾਲ ਵੀ ਪੁੱਛੇ ਗਏ, ਜਿਨ੍ਹਾਂ ਦੇ ਮਾਹਿਰ ਵਲੋਂ ਸਰਲ ਅਤੇ ਵਿਹਾਰਕ ਢੰਗ ਨਾਲ ਜਵਾਬ ਦਿੱਤੇ ਗਏ। ਸੰਸਥਾ ਵਲੋਂ ਡਾ: ਗਗਨਦੀਪ ਸਿੰਘ ਸੇਖੋਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰੈਡ ਰਿੱਬਨ ਕਲੱਬ ਦੇ ਨੋਡਲ ਅਫ਼ਸਰ ਜਨਮੀਤ ਸਿੰਘ (ਡਾ:), ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਪ੍ਰੋ: ਗੁਰਪ੍ਰੀਤ ਕੌਰ, ਪ੍ਰੋ: ਅਮਨਦੀਪ ਕੌਰ, ਹਰਮੀਤ ਕੌਰ ਸਿੱਧੂ (ਡਾ:), ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਵਿਅਕਤੀ ਗੁੰਮ ਅਗਲੀ ਖ਼ਬਰ ਗੁਰਦੁਆਰਾ ਸਿੱਧਸਰ ਕਾਲਾਮਾਲਾ ਸਾਹਿਬ ਛਾਪਾ ਵਿਖੇ ਸਾਲਾਨਾ ਇਕੋਤਰੀ ਧਾਰਮਿਕ ਸਮਾਗਮ ਸ਼ਰਧਾ-ਭਾਵਨਾ ਨਾਲ ਸੰਪੰਨ
Ad Position 24