ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਨੇ ਕਾਂਗਰਸ ਪਾਰਟੀ ਦਾ ਪੁਤਲਾ ਫੂਕਿਆ
ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਜ਼ਿਲ੍ਹਾ ਬਰਨਾਲਾ ਵਲੋਂ ਸਥਾਨਕ ਗੁਰੂ ਰਵਿਦਾਸ ਚੌਂਕ ਵਿਖੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਪੁਤਲਾ ਫੂਕਿਆ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਦੀਪ ਸਿੰਘ ਢਿੱਲੋਂ, ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਪੀ.
ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਜ਼ਿਲ੍ਹਾ ਬਰਨਾਲਾ ਵਲੋਂ ਸਥਾਨਕ ਗੁਰੂ ਰਵਿਦਾਸ ਚੌਂਕ ਵਿਖੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦਾ ਪੁਤਲਾ ਫੂਕਿਆ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਣਦੀਪ ਸਿੰਘ ਢਿੱਲੋਂ, ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਕੌਮੀ ਮੀਤ ਪ੍ਰਧਾਨ ਸੰਜੀਵ ਸ਼ੋਰੀ, ਪੀ.ਏ.ਸੀ. ਮੈਂਬਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਾਨਸਿਕਤਾ ਦਾ ਇਸ ਗੱਲ ਤੋਂ ਸਪੱਸ਼ਟ ਤੌਰ ’ਤੇ ਪਤਾ ਲੱਗ ਗਿਆ ਹੈ ਕਿ ਇਸ ਪਾਰਟੀ ਦੇ ਆਗੂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਵਰਗਿਆਂ ਨੂੰ ਆਪਣਾ ਰੋਲ ਮਾਡਲ ਦੱਸਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਦੀਪਇੰਦਰ ਹੁੱਡਾ ਵਲੋਂ ਜੋ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਿਆ ਗਿਆ ਹੈ ਸਬੰਧੀ ਕਾਂਗਰਸ ਪਾਰਟੀ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨਾ ਇਹ ਦਰਸਾਉਂਦਾ ਹੈ ਕਿ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਮਨ ਵਿਚ ਸਿੱਖਾਂ ਪ੍ਰਤੀ ਕੀ ਸੋਚ ਹੈ। ਉਨ੍ਹਾਂ ਕਿਹਾ ਕਿ ਜੇਕਰ ਸਹੀ ਮਾਅਨਿਆਂ ਵਿਚ ਕਾਂਗਰਸ ਦੀ ਸਿੱਖਾਂ ਪ੍ਰਤੀ ਹਮਦਰਦੀ ਹੈ ਤਾਂ ਦੀਪਇੰਦਰ ਹੁੱਡਾ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਿਆ ਜਾਵੇ। ਇਸ ਮੌਕੇ ਅਵਤਾਰ ਸਿੰਘ ਜਾਗਲ, ਅਮਨਿੰਦਰ ਸਿੰਘ ਗੋਲਡੀ, ਦਲਜੀਤ ਸਿੰਘ, ਜੱਸੀ ਕਾਹਨੇਕੇ, ਬੰਟੀ ਜਵੰਧਾ, ਮਨੀ ਹਰੀਗੜ੍ਹ, ਬਿੰਦਰ ਜੰਗੀਆਣਾ ਆਦਿ ਆਗੂ ਤੇ ਵਰਕਰ ਹਾਜ਼ਰ ਸਨ।