ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਨੇ ਦਿੱਤੀ 15 ਸਤੰਬਰ ਤੋਂ ਪੰਜਾਬ ਪੱਧਰੀ ਸੰਘਰਸ਼ ਦੀ ਚਿਤਾਵਨੀ
ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦੇ ਜ਼ਿਲ੍ਹੇ ਪ੍ਰਧਾਨ ਗੁਰਵਿੰਦਰ ਸਿੰਘ, ਵਾਇਸ ਪ੍ਰਧਾਨ ਲਵਪ੍ਰੀਤ ਸਿੰਘ, ਖਜਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਪੁਨਮ ਰਾਣੀ, ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਵਾਰ ਮੀਟਿੰਗਾਂ ਹਈਆਂ ਪਰ ਹਰ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਹੋਈ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਬਰਨਾਲਾ ਦੇ ਜ਼ਿਲ੍ਹੇ ਪ੍ਰਧਾਨ ਗੁਰਵਿੰਦਰ ਸਿੰਘ, ਵਾਇਸ ਪ੍ਰਧਾਨ ਲਵਪ੍ਰੀਤ ਸਿੰਘ, ਖਜਾਨਚੀ ਜਗਸੀਰ ਸਿੰਘ, ਬੇਅੰਤ ਸਿੰਘ, ਚਰਨਜੀਤ ਸਿੰਘ, ਪੁਨਮ ਰਾਣੀ, ਬਲਕਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਅਨੇਕਾਂ ਵਾਰ ਮੀਟਿੰਗਾਂ ਹਈਆਂ ਪਰ ਹਰ ਮੀਟਿੰਗਾਂ ਬੇਸਿੱਟਾ ਰਹੀਆਂ ਹਨ। ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਦਿੱਤੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 15 ਸਤੰਬਰ 2026 ਤੋਂ ਪੂਰੇ ਪੰਜਾਬ ਪੱਧਰ ’ਤੇ ਵਿਸ਼ਾਲ ਸੰਘਰਸ਼ ਵਿੱਢਿਆ ਜਾਵੇਗਾ। ਇਸ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਫੇਸ 10 ਸਥਿਤ ਕਿਰਤੀ ਭਵਨ ਮੋਹਾਲੀ ਵਿਖੇ ਵੱਡੇ ਪੱਧਰ ’ਤੇ ਰੋਸ ਮਾਰਚ ਕੀਤਾ ਜਾਵੇਗਾ।