24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਪਿੰਡ ਮੂੰਮ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਹਿਲ ਕਲਾਂ, 24 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਗ੍ਰਾਮ ਪੰਚਾਇਤ ਮੂੰਮ ਦੀ ਅਗਵਾਈ ਹੇਠ ਪਿੰਡ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਚਾਇਤ ਸਕੱਤਰ ਗੁਰਦੀਪ ਸਿੰਘ ਅਤੇ ਯੂਥ ਆਗੂ ਅਰੁਣ ਕੁਮਾਰ ਬਾਂਸਲ ਨੇ ਸਮੂਹ ਨਗਰ ਨਿਵਾਸੀਆਂ ਨੂੰ ਤੀਆਂ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪੰਚਾਇਤ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ।

Ad Position 21
No active advertisement
ਅਜੀਤ ਡੈਸਕ 25-08-2026
ਮਹਿਲ ਕਲਾਂ, 24 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਗ੍ਰਾਮ ਪੰਚਾਇਤ ਮੂੰਮ ਦੀ ਅਗਵਾਈ ਹੇਠ ਪਿੰਡ ਵਿਚ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪੰਚਾਇਤ ਸਕੱਤਰ ਗੁਰਦੀਪ ਸਿੰਘ ਅਤੇ ਯੂਥ ਆਗੂ ਅਰੁਣ ਕੁਮਾਰ ਬਾਂਸਲ ਨੇ ਸਮੂਹ ਨਗਰ ਨਿਵਾਸੀਆਂ ਨੂੰ ਤੀਆਂ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪੰਚਾਇਤ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਸਰਪੰਚ ਲਖਵੀਰ ਸਿੰਘ ਮੂੰਮ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਅਗਲੇ ਸਾਲ ਇਹ ਮੇਲਾ ਹੋਰ ਵੀ ਵੱਡੇ ਪੱਧਰ ’ਤੇ ਕਰਵਾਇਆ ਜਾਵੇਗਾ ਅਤੇ ਪੇਕੇ ਪਿੰਡ ਤੀਆਂ ਮਨਾਉਣ ਆਈਆਂ ਧੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਪ੍ਰੋਗਰਾਮ ਦੌਰਾਨ ਰਮਨਦੀਪ ਕੌਰ ਸਮੇਤ ਮਹਿਲਾ ਪੰਚ ਮਨਪ੍ਰੀਤ ਕੌਰ, ਰਮਨਦੀਪ ਕੌਰ, ਕੁਲਦੀਪ ਕੌਰ ਅਤੇ ਅਲੀਸ਼ਾ ਖਾਤੂਨ ਨੇ ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚ ਬਲਵੀਰ ਸਿੰਘ, ਪੰਚ ਜਗਦੇਵ ਸਿੰਘ, ਪੰਚ ਕਰਨਪ੍ਰੀਤ ਸਿੰਘ, ਪੰਚ ਗੁਰਮੇਲ ਸਿੰਘ, ਪੰਚ ਮਨਦੀਪ ਸਿੰਘ, ਖੁਸ਼ਪ੍ਰੀਤ ਸਿੰਘ ਬਰਨਾਲਾ, ਕਾਲਾ ਸਿੰਘ ਹਲਵਾਈ, ਕੁਲਦੀਪ ਸਿੰਘ ਟੈਂਟ ਹਾਊਸ ਅਤੇ ਸੇਵਕ ਸਿੰਘ ਡੀਜੇ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਬਰਨਾਲਾ ਵਲੋਂ ਹਰਿਆਲੀ ਤੀਜ ਮਨਾਈ ਅਗਲੀ ਖ਼ਬਰ ਬਜ਼ੁਰਗਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ ਮੁੱਖ ਮੰਤਰੀ ਤੀਰਥ ਯਾਤਰਾ-ਸੁਖਵੀਰ ਸਿੰਘ
Ad Position 24