24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਏਕਮਵੀਰ ਸਿੰਘ ਨੇ ਸੀ.ਬੀ.ਐੱਸ.ਈ. ਸਟੇਟ ਖੇਡ ਮੁਕਾਬਲਿਆਂ ’ਚ ਦੂਜਾ ਤੇ ਤੀਜਾ ਸਥਾਨ ਕੀਤਾ ਹਾਸਲ

ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀ ਏਕਮਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਸੀ. ਬੀ.

Ad Position 21
No active advertisement
ਅਜੀਤ ਡੈਸਕ 25-08-2026
ਬਰਨਾਲਾ, 24 ਅਗਸਤ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਦੇ ਵਿਦਿਆਰਥੀ ਏਕਮਵੀਰ ਸਿੰਘ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਏ ਗਏ ਸੀ.ਬੀ.ਐੱਸ.ਈ. ਸਟੇਟ ਸਕੂਲ ਖੇਡ ਮੁਕਾਬਲਿਆਂ ਵਿਚੋਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਹ ਜਾਣਕਾਰੀ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥੀ ਏਕਮਵੀਰ ਸਿੰਘ ਨੇ 800 ਮੀਟਰ ਦੌੜ ਵਿਚ ਦੂਜਾ (ਚਾਂਦੀ ਦਾ ਤਗਮਾ) ਅਤੇ 400 ਮੀਟਰ ਦੌੜ ਵਿਚ ਤੀਜਾ (ਤਾਂਬੇ ਦਾ ਤਗਮਾ) ਸਥਾਨ ਹਾਸਲ ਕੀਤਾ ਹੈ। ਜਿਸ ਦੇ ਅਧਾਰ ’ਤੇ ਏਕਮਵੀਰ ਸਿੰਘ ਦੀ ਚੋਣ ਸੀ.ਬੀ.ਐੱਸ.ਈ. ਨੈਸ਼ਨਲ ਖੇਡ ਮੁਕਾਬਲਿਆਂ ਲਈ ਹੋਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਸ: ਰਣਪ੍ਰੀਤ ਸਿੰਘ ਰਾਏ ਅਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਹੋਣਹਾਰ ਵਿਦਿਆਰਥੀ ਏਕਮਵੀਰ ਸਿੰਘ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਖੇਡਾਂ ਵਿਚ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਮੋਗਾ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਬਰਨਾਲਾ ਵਲੋਂ ਹਰਿਆਲੀ ਤੀਜ ਮਨਾਈ
Ad Position 24