26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

‘ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਏ ਸ਼ਾਮਿਲ

ਬਰਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ , ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਹਾਜ਼ਰੀ ਵਿਚ ਸ: ਬਾਠ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਪੱਲ੍ਹਾ ਫੜਿਆ।

Ad Position 21
No active advertisement
ਅਜੀਤ ਡੈਸਕ 26-08-2026
ਬਰਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋ ਗਏ ਹਨ। ਚੰਡੀਗੜ੍ਹ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖ਼ਾਲਸਾ , ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਹਾਜ਼ਰੀ ਵਿਚ ਸ: ਬਾਠ ਨੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਪੱਲ੍ਹਾ ਫੜਿਆ। ਜਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਬਰਨਾਲਾ 2024 ਦੀ ਜ਼ਿਮਨੀ ਚੋਣ ਤੋਂ ਪਹਿਲਾਂ ਗੁਰਦੀਪ ਸਿੰਘ ਬਾਠ ਨੇ ਆਮ ਅਦਾਮੀ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ ਅਤੇ ਉਸ ਵਲੋਂ ਜਿਮਨੀ ਚੋਣ ਵੀ ਆਜ਼ਾਦ ਤੌਰ ’ਤੇ ਲੜੀ ਗਈ ਸੀ। ਇਸ ਚੋਣ ਵਿਚ ਸ: ਬਾਠ ਨੂੰ 16899 ਵੋਟਾਂ ਪਈਆਂ ਸਨ। ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋਣ ਉਪਰੰਤ ਗੱਲਬਾਤ ਕਰਦਿਆਂ ਸ: ਬਾਠ ਨੇ ਕਿਹਾ ਕਿ ਉਨ੍ਹਾਂ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਆਪਣੇ ਸਾਥੀਆਂ ਅਤੇ ਬਹੁਤ ਸਾਰੇ ਲੋਕਾਂ ਨਾਲ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸੇ ਕਾਰਨ ਹੀ ਮੈਂ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਸ਼ਾਮਿਲ ਹੋਇਆ ਹਾਂ। ਉਨ੍ਹਾਂ ਕਿਹਾ ਕਿ ਜਿੱਥੇ ਮੈਂ ਪਾਰਟੀ ਹਾਈਕਮਾਂਡ ਦੀਆਂ ਆਸਾਂ ’ਤੇ ਪੂਰਾ ਉਤਰਾਂਗਾ ਉਥੇ ਹਲਕਾ ਬਰਨਾਲਾ ਦੇ ਲੋਕਾਂ ਨਾਲ ਪਹਿਲਾਂ ਦੀ ਤਰ੍ਹਾਂ ਹੀ ਹਮੇਸ਼ਾਂ ਅੱਗੇ ਹੋ ਕੇ ਖੜ੍ਹਾਂਗਾ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਇੱਕੋ-ਇਕ ਪਾਰਟੀ ਹੈ ਜੋ ਪੰਜਾਬ ਵਿਚੋਂ ਸਹੀ ਮਾਅਨਿਆਂ ਵਿਚ ਨਸ਼ਾ ਖ਼ਤਮ ਕਰ ਸਕਦੀ ਹੈ। ਇਸ ਲਈ ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਸਾਥ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਹਿਲ ਵਿਖੇ ਚੇਅਰਮੈਨ ਪੁਨੀਤ ਮਾਨ ਦਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਭਰਵਾਂ ਸਨਮਾਨ ਅਗਲੀ ਖ਼ਬਰ ਸੂਬਾ ਸਰਕਾਰ ਨੇ ਡਰੱਗ ਮਾਫ਼ੀਆ ਅੱਗੇ ਕੀਤਾ ਆਤਮ-ਸਮਰਪਣ-ਜਥੇਦਾਰ ਗੜਗੱਜ
Ad Position 24