26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਹਿਲ ਕਲਾਂ ਪਹੁੰਚਣ ’ਤੇ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ

ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਆਰੰਭ ਹੋਏ ਵਿਸ਼ਾਲ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਇਤਿਹਾਸਕ ਕਸਬੇ ਮਹਿਲ ਕਲਾਂ ਵਿਖੇ ਪੁੱਜਣ ’ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਬੇਹੱਦ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਮੂਹ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਜੁਗੋ-ਜੁਗ ਅਟੱਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਸਮਾਜ ਅੰਦਰ ਫੈਲ ਰਹੀਆਂ ਭੈੜੀਆਂ ਅਲਾਮਤਾਂ ਤੇ ਸਮਾਜਿਕ ਬੁਰਾਈਆਂ ਤੋਂ ਸਦਾ ਦੂਰ ਰਹਿਣ ਦੀ ਪੁਰਜ਼ੋਰ ਅਪੀਲ ਕੀਤੀ।

Ad Position 21
No active advertisement
ਅਜੀਤ ਡੈਸਕ 26-08-2026
ਮਹਿਲ ਕਲਾਂ, 25 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸਰਵਉੱਚ ਧਾਰਮਿਕ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਆਰੰਭ ਹੋਏ ਵਿਸ਼ਾਲ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਇਤਿਹਾਸਕ ਕਸਬੇ ਮਹਿਲ ਕਲਾਂ ਵਿਖੇ ਪੁੱਜਣ ’ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਬੇਹੱਦ ਸ਼ਾਨਦਾਰ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਮੂਹ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋ ਕੇ ਜੁਗੋ-ਜੁਗ ਅਟੱਲ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਸਮਾਜ ਅੰਦਰ ਫੈਲ ਰਹੀਆਂ ਭੈੜੀਆਂ ਅਲਾਮਤਾਂ ਤੇ ਸਮਾਜਿਕ ਬੁਰਾਈਆਂ ਤੋਂ ਸਦਾ ਦੂਰ ਰਹਿਣ ਦੀ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਪਿੰਡਾਂ ਅੰਦਰ ਨਸ਼ਿਆਂ ਦੀ ਭਾਰੀ ਭਰਮਾਰ ਹੋ ਚੁੱਕੀ ਹੈ, ਇਸ ਲਈ ਸਮੂਹ ਸੰਗਤਾਂ ਦਾ ਇਹ ਮੁੱਖ ਫ਼ਰਜ਼ ਬਣਦਾ ਹੈ ਕਿ ਉਹ ਸਰਕਾਰਾਂ ਨੂੰ ਘੇਰ ਕੇ ਇਸ ਗੰਭੀਰ ਮੁੱਦੇ ’ਤੇ ਸਵਾਲ ਕਰਨ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੇ ਮਾਰੂ ਚਿੱਟਾ ਸਿੰਥੈਟਿੰਕ ਨਸ਼ੇ ਦੇ ਖ਼ਿਲਾਫ਼ ਜ਼ੋਰਦਾਰ ਲਾਮਬੰਦੀ ਕਰਨ। ਉਨ੍ਹਾਂ ਸੰਗਤਾਂ ਨੂੰ ਇਹ ਵੀ ਸੱਦਾ ਦਿੱਤਾ ਕਿ ਪਿੰਡ-ਪਿੰਡ ਨਸ਼ਾ ਵੇਚਣ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਪੂਰਨ ਸਮਾਜਿਕ ਬਾਈਕਾਟ ਕੀਤਾ ਜਾਵੇ। ਗਿਆਨੀ ਗੜਗੱਜ ਨੇ ਗੁਰੂ ਸਾਹਿਬ ਦੇ ਪਾਵਨ ਫ਼ਰਮਾਨ ‘ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰਮਤਿ ਨੇ ਔਰਤ ਨੂੰ ਸੰਸਾਰ ਅੰਦਰ ਸਭ ਤੋਂ ਉੱਚਾ ਮਾਣ-ਸਤਿਕਾਰ ਬਖ਼ਸ਼ਿਆ ਹੈ, ਇਸ ਲਈ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਧੀਆਂ ਦਾ ਪੂਰਾ ਮਾਣ-ਸਨਮਾਨ ਕਰੀਏ। ਉਨ੍ਹਾਂ ਸਿੱਖ ਕੌਮ ਦੀ ਘੱਟ ਰਹੀ ਆਬਾਦੀ ’ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਹਰੇਕ ਸਿੱਖ ਨੌਜਵਾਨ ਨੂੰ ਸਮੇਂ ਸਿਰ ਵਿਆਹ ਕਰਵਾਉਣ ਅਤੇ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਉ ਅਤੇ ਸ੍ਰੀ ਸਾਹਿਬ ਭੇਟ ਕਰ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ, ਇਸਤਰੀ ਆਗੂ ਬੇਅੰਤ ਕੌਰ ਖਹਿਰਾ, ਬੀਬੀ ਬਲਜੀਤ ਕੌਰ, ਪ੍ਰਸਿੱਧ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸੁਰਜੀਤ ਸਿੰਘ ਠੀਕਰੀਵਾਲ, ਬਾਬਾ ਸੁਖਵਿੰਦਰ ਸਿੰਘ ਕੱਟੂ, ਹਰਜੀਤ ਸਿੰਘ ਖ਼ਿਆਲੀ, ਸਤਨਾਮ ਸਿੰਘ ਖ਼ਾਲਸਾ, ਸੁਖਵਿੰਦਰ ਸਿੰਘ ਨਿਹਾਲੂਵਾਲ, ਇੰਚਾਰਜ ਭੋਲਾ ਸਿੰਘ, ਗਿਆਨੀ ਕਰਮ ਸਿੰਘ, ਕੁਲਵੰਤ ਸਿੰਘ ਭਗਵਾਨਪੁਰਾ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਗੁਰਦੀਪ ਸਿੰਘ ਟਿਵਾਣਾ, ਭਾਈ ਕੁਲਦੀਪ ਸਿੰਘ ਤੋਂ ਇਲਾਵਾ ਦਸਮੇਸ਼ ਯੂਥ ਕਲੱਬ ਮਹਿਲ ਕਲਾਂ ਦੇ ਸਮੂਹ ਅਹੁਦੇਦਾਰ, ਮੈਂਬਰ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ.ਵੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਕਿਸ਼ੋਰ ਅਵਸਥਾ ਸਿੱਖਿਆ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਅਗਲੀ ਖ਼ਬਰ ਪਿੰਡ ਗਹਿਲ ਵਿਖੇ ਚੇਅਰਮੈਨ ਪੁਨੀਤ ਮਾਨ ਦਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤਾ ਭਰਵਾਂ ਸਨਮਾਨ
Ad Position 24