ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ
ਤਪਾ ਮੰਡੀ, 25 ਅਗਸਤ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਦੋ ਤਾਂਬੇ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ।
ਤਪਾ ਮੰਡੀ, 25 ਅਗਸਤ (ਪ੍ਰਵੀਨ ਗਰਗ)-ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਪੰਜਾਬ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਸੋਨ ਅਤੇ ਦੋ ਤਾਂਬੇ ਦੇ ਤਗਮੇ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਉਪਲਬਧੀ ਹਾਸਲ ਕੀਤੀ। ਇਸ ਕਾਮਯਾਬੀ ’ਤੇ ਸਕੂਲ ਦੇ ਪ੍ਰਿੰਸੀਪਲ, ਪ੍ਰਬੰਧਕਾਂ, ਅਧਿਆਪਕਾਂ ਅਤੇ ਮਾਪਿਆਂ ਨੇ ਵਿਦਿਆਰਥੀਆ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਗੁਰਨੂਰ ਸਿੰਘ, ਸਹਿਜਪ੍ਰੀਤ ਸਿੰਘ ਨੇ ਸੋਨ ਤਗਮਾ, ਕਰਨਵੀਰ ਸ਼ਰਮਾ ਅਤੇ ਅਮਰਜੋਤ ਸਿੰਘ ਤਾਂਬੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰ ਕੇ ਉੱਚ ਪੱਧਰ ’ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।