25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਲਾਕ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਪੰਚਾਇਤ ਵਿਕਾਸ ਯੋਜਨਾ ਸੰਬੰਧੀ ਦਿੱਤੀ ਸਿਖਲਾਈ

ਮਹਿਲ ਕਲਾਂ, 25 ਅਗਸਤ (ਤਰਸੇਮ ਸਿੰਘ ਗਹਿਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ. ਡੀ.

Ad Position 21
No active advertisement
ਅਜੀਤ ਡੈਸਕ 26-08-2026
ਮਹਿਲ ਕਲਾਂ, 25 ਅਗਸਤ (ਤਰਸੇਮ ਸਿੰਘ ਗਹਿਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਬਲਾਕ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਪੰਚਾਇਤ ਵਿਕਾਸ ਯੋਜਨਾ ਸਬੰਧੀ ਜਾਣਕਾਰੀ ਦੇਣ ਲਈ ਇਕ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਮੇਂ ਬੀ.ਡੀ.ਪੀ.ਓ. ਰਜਿੰਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੈਂਪ ਦਾ ਮੁੱਖ ਉਦੇਸ਼ ਪੰਚਾਇਤੀ ਨੁਮਾਇੰਦਿਆਂ ਨੂੰ ਪਿੰਡਾਂ ਦੀਆਂ ਲੋੜਾਂ ਅਤੇ ਤਰਜੀਹਾਂ ਅਨੁਸਾਰ ਪ੍ਰਭਾਵਸ਼ਾਲੀ ਵਿਕਾਸ ਯੋਜਨਾਵਾਂ ਤਿਆਰ ਕਰਨ ਅਤੇ ਉਨ੍ਹਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਜਾਣਕਾਰੀ ਦੇਣਾ ਸੀ । ਇਸ ਮੌਕੇ ਐੱਸ.ਆਈ.ਆਰ.ਡੀ. ਮੋਹਾਲੀ ਵਲੋਂ ਟਰੇਨਿੰਗ ਅਧਿਕਾਰੀ ਮੈਡਮ ਗਗਨਜੀਤ ਕੌਰ ਵਜੀਦਕੇ, ਮੈਡਮ ਸ਼ਰਨਦੀਪ ਕੌਰ, ਮੈਡਮ ਕਿਰਨ ਬਾਲਾ ਅਤੇ ਪ੍ਰਦੀਪ ਸਿੰਘ ਨੇ ਸਰਪੰਚਾਂ ਅਤੇ ਪੰਚਾਂ ਨੂੰ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਪੰਚਾਇਤ ਪ੍ਰਗਤੀ ਸੂਚਕ ਅਤੇ ਪੀ.ਏ.ਆਈ. ਪੋਰਟਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਸਿਖਲਾਈ ਦੌਰਾਨ ਪੰਚਾਇਤੀ ਨੁਮਾਇੰਦਿਆਂ ਨੂੰ ਪਿੰਡਾਂ ਦੀਆਂ ਬੁਨਿਆਦੀ ਲੋੜਾਂ ਦੀ ਪਛਾਣ ਕਰਨ, ਵਿਕਾਸ ਕਾਰਜਾਂ ਦੀਆਂ ਤਰਜੀਹਾਂ ਤੈਅ ਕਰਨ, ਪਿੰਡ ਦੀਆਂ ਲੋੜਾਂ ਅਨੁਸਾਰ ਗ੍ਰਾਮ ਪੰਚਾਇਤ ਵਿਕਾਸ ਯੋਜਨਾ ਤਿਆਰ ਕਰਨ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਚਾਇਤ ਪ੍ਰਗਤੀ ਸੂਚਕ ਦੇ ਆਧਾਰ ’ਤੇ ਪੰਚਾਇਤਾਂ ਦੀ ਕਾਰਗੁਜ਼ਾਰੀ ਵਿਚ ਸੁਧਾਰ ਲਿਆਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਟਰੇਨਿੰਗ ਅਧਿਕਾਰੀਆਂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਚਾਇਤਾਂ ਵਲੋਂ ਲੋਕਾਂ ਦੀਆਂ ਅਸਲ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਵਿਕਾਸ ਯੋਜਨਾਵਾਂ ਤਿਆਰ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਪਿੰਡ ਵਾਸੀਆਂ ਤੱਕ ਪਹੁੰਚਾਉਣ ਅਤੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਬਲਵੀਰ ਸਿੰਘ ਮਾਨ ਗਹਿਲ, ਸਰਪੰਚ ਲਖਬੀਰ ਸਿੰਘ ਮੂੰਮ, ਸਰਪੰਚ ਸਰਬਜੀਤ ਕੌਰ ਬੀਹਲਾ, ਸਰਪੰਚ ਤਜਿੰਦਰ ਸਿੰਘ ਸਰਾਂ ਸੱਦੋਵਾਲ, ਸਰਪੰਚ ਓਮਨਦੀਪ ਸਿੰਘ ਸੋਹੀ ਹਮੀਦੀ, ਸਰਪੰਚ ਲਖਬੀਰ ਸਿੰਘ ਸਹੌਰ, ਸਰਪੰਚ ਪਰਮਜੀਤ ਕੌਰ ਸਿੱਧੂ ਠੁੱਲੀਵਾਲ, ਸਰਪੰਚ ਸੁਖਵਿੰਦਰ ਦਾਸ ਬਾਵਾ ਕੁਰੜ, ਸਰਪੰਚ ਮਨਜੀਤ ਕੌਰ ਗੰਗੋਹਰ, ਸਰਪੰਚ ਸੁਖਵਿੰਦਰ ਕੌਰ ਕਿਰਪਾਲ ਸਿੰਘ ਵਾਲਾ, ਸਰਪੰਚ ਸੁਰਿੰਦਰ ਕੌਰ ਰਾਏਸਰ, ਸਰਪੰਚ ਬਲਵਿੰਦਰ ਸਿੰਘ ਸਹਿਜੜਾ, ਸਰਪੰਚ ਕੈਪਟਨ ਜਤਿੰਦਰ ਪਾਲ ਸਿੰਘ ਪੰਡੋਰੀ, ਸਰਪੰਚ ਬਾਬਾ ਗੁਰਦੀਪ ਸਿੰਘ ਛਾਪਾ, ਸਰਪੰਚ ਸੁਖਦੀਪ ਕੌਰ ਨਿਹਾਲੂਵਾਲ ਅਤੇ ਸਰਪੰਚ ਜਗਜੀਵਨ ਸਿੰਘ ਕਲਾਲ ਮਾਜਰਾ ਤੋਂ ਇਲਾਵਾ ਹੋਰ ਸਰਪੰਚ ਅਤੇ ਪੰਚ ਵੱਡੀ ਗਿਣਤੀ ਵਿਚ ਹਾਜ਼ਰ ਸਨ। ਕੈਂਪ ਦੌਰਾਨ ਪੰਚਾਇਤੀ ਰਾਜ ਸੰਸਥਾਵਾਂ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਸਰਪੰਚਾਂ-ਪੰਚਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਗਏ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਵੱਖ-ਵੱਖ ਪਿੰਡਾਂ ਵਿਚ ਦਿਖਾਈ ਅਗਲੀ ਖ਼ਬਰ ਮਹਿਲ ਖ਼ੁਰਦ ਦੇ ਸਾਬਕਾ ਸਰਪੰਚ ਭਗਵਾਨ ਸਿੰਘ ਹਰੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ
Ad Position 24