27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਹਾਈ ਸਕੂਲ ਜੰਗੀਆਣਾ ਦੀ ਟੀਮ ਨੇ ਖੋ-ਖੋ ਵਿਚੋਂ ਸੋਨ ਤਗਮਾ ਜਿੱਤਿਆ

ਭਦੌੜ, 26 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ’ਤੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-14 ਸਾਲ ਲੜਕੀਆਂ ਖੋ-ਖੋ ਟੀਮ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਪ੍ਰਾਪਤ ਕੀਤਾ।

Ad Position 21
No active advertisement
ਗਾਂਜੇ ਸਮੇਤ ਕਾਬੂ ਕੀਤੇ ਗਏ ਮੁਲਜ਼ਮ ਨਾਲ ਪੁਲਿਸ ਪਾਰਟੀ। ਅਜੀਤ ਤਸਵੀਰ 27-08-2026
ਭਦੌੜ, 26 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਹਾਈ ਸਕੂਲ ਜੰਗੀਆਣਾ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਹੋਏ ਮੁਕਾਬਲਿਆਂ ਵਿਚ ਜ਼ਿਲ੍ਹਾ ਪੱਧਰ ’ਤੇ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਮੁੱਖ ਅਧਿਆਪਕ ਸੁਖਦੇਵ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-14 ਸਾਲ ਲੜਕੀਆਂ ਖੋ-ਖੋ ਟੀਮ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਸੋਨ ਤਗਮਾ ਪ੍ਰਾਪਤ ਕੀਤਾ। ਸਮੁੱਚੀ ਟੀਮ ਦਾ ਸਕੂਲ ਪੁੱਜਣ ’ਤੇ ਸਕੂਲ ਮੁਖੀ ਸੁਖਦੇਵ ਸਿੰਘ ਅਤੇ ਸਕੂਲ ਦੇ ਚੇਅਰਮੈਨ ਜਗਦੀਸ਼ ਸਿੰਘ ਨੇ ਪੀ.ਟੀ.ਆਈ ਅੰਮ੍ਰਿਤਪਾਲ ਸਿੰਘ ਅਤੇ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੀ ਤਰਫ਼ੋਂ ਵੀ ਵਿਸ਼ੇਸ਼ ਰੂਪ ਵਿਚ ਸਨਮਾਨ ਕੀਤਾ ਗਿਆ ਅਤੇ ਪੜ੍ਹਾਈ ਦੇ ਨਾਲ-ਨਾਲ ਇਸ ਖੇਤਰ ਅੰਦਰ ਹੋਰ ਬੁਲੰਦੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਦਿਵਸਿਮਰ ਸਿੰਘ ਨੇ ਓਪਨ ਬੈਡਮਿੰਟਨ ਮੁਕਾਬਲਿਆਂ ਵਿਚ ਸੋਨੇ ਤੇ ਚਾਂਦੀ ਦੇ ਤ... ਅਗਲੀ ਖ਼ਬਰ ਪੀ.ਸੀ.ਐਮ.ਐਸ ਐਸੋਸੀਏਸ਼ਨ ਵਲੋਂ ਓ.ਪੀ.ਡੀ ਸੇਵਾਵਾਂ ਬੰਦ ਰੱਖਣ ਦਾ ਐਲਾਨ
Ad Position 24