ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇ ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਰੱਖੜੀ ਬਣਾਉਣ ਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਪਲੇ ਵੇ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਨੰਨ੍ਹੇ- ਮੁੰਨ੍ਹੇ ਬੱਚਿਆਂ ਨੇ ਰੰਗ-ਬਿਰੰਗੇ ਕਾਗਜ਼, ਰਿਬਨ, ਮੋਤੀਆਂ, ਰੰਗਾਂ ਅਤੇ ਹੋਰ ਸਜਾਵਟੀ ਸਮੱਗਰੀ ਦੀ ਵਰਤੋਂ ਕਰ ਕੇ ਸੁੰਦਰ ਥਾਲੀਆਂ ਤਿਆਰ ਕੀਤੀਆਂ। ਬੱਚਿਆਂ ਨੇ ਸਮੱਗਰੀ ਸਾਂਝੀ ਕਰਦਿਆਂ ਪਿਆਰ, ਸਹਿਯੋਗ ਅਤੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੀ ਮਹੱਤਤਾ ਵੀ ਸਮਝੀ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।