27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਆਰੀਆਭੱਟਾ ਕਾਲਜ ਵਿਖੇ ‘ਪਾਣੀ ਬਚਾਓ’ ਵਿਸ਼ੇ ਸਬੰਧੀ ਮੁਕਾਬਲੇ ਕਰਵਾਏ

ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਵਲੋਂ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਬੀ. ਏ.

Ad Position 21
No active advertisement
ਅਜੀਤ ਡੈਸਕ 27-08-2026
ਬਰਨਾਲਾ, 26 ਅਗਸਤ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਦੇ ਆਰਟਸ ਐਂਡ ਹਿਊਮੈਨਿਟੀਜ਼ ਵਿਭਾਗ ਵਲੋਂ ਅੰਗਰੇਜ਼ੀ ਵਿਸ਼ੇ ਨਾਲ ਸਬੰਧਿਤ ਬੀ.ਏ. ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ‘ਪਾਣੀ ਬਚਾਓ’ ਵਿਸ਼ੇ ਸਬੰਧੀ ਚਾਰਟ-ਮੇਕਿੰਗ ਮੁਕਾਬਲੇ ਅਸਿਸਟੈਂਟ ਪ੍ਰੋ: ਸੁਖਪ੍ਰੀਤ ਸਿੰਘ ਅਤੇ ਅਸਿਸਟੈਂਟ ਪ੍ਰੋ: ਗਗਨਦੀਪ ਕੌਰ ਦੀ ਅਗਵਾਈ ਵਿਚ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਪਾਣੀ ਦੀ ਮਹੱਤਤਾ, ਪਾਣੀ ਦੀ ਸੰਭਾਲ ਅਤੇ ਪਾਣੀ ਦੀ ਬੇਲੋੜੀ ਵਰਤੋਂ ਨੂੰ ਰੋਕਣ ਸਬੰਧੀ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ। ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜੀਸਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਚੇਅਰਮੈਨ ਸ੍ਰੀ ਆਰ. ਕੇ. ਗੁਪਤਾ, ਡਾਇਰੈਕਟਰ ਡਾ: ਅਜੈ ਮਿੱਤਲ, ਡੀਨ ਅਕਾਦਮਿਕਸ ਡਾ: ਭਵੇਤ ਗਰਗ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰੀ ਰਾਜੀਵ ਮੰਗਲਾ, ਸ੍ਰੀ ਵਿੱਕੀ ਸਿੰਗਲ, ਸ੍ਰੀ ਇੰਦਰਪਾਲ ਗੋਇਲ, ਸ੍ਰੀ ਮੋਹਿਤ ਮੰਗਲਾ, ਸ੍ਰੀ ਅਸ਼ਵਨੀ ਕੁਮਾਰ, ਹਰਭਜਨ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਰੱਖੜੀ ਬਣਾਉਣ ਅਤੇ ਥਾਲੀ ਸਜਾਉਣ ਦੇ ਮੁਕਾਬਲੇ ਕਰਵਾਏ
Ad Position 24