27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮੀਰੀ ਪੀਰੀ ਖ਼ਾਲਸਾ ਮਾਰਚ ਦਾ ਜ਼ਿਲ੍ਹਾ ਮਾਲੇਰਕੋਟਲਾ ’ਚ ਪਹੁੰਚਣ ’ਤੇ ਸੰਦੌੜ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ

ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਆਰੰਭੇ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਜਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਦਾਖਲ ਹੋਣ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-08-2026
ਸੰਦੌੜ, 26 ਅਗਸਤ (ਗੁਰਪ੍ਰੀਤ ਸਿੰਘ ਚੀਮਾ) - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਆਰੰਭੇ ਮੀਰੀ-ਪੀਰੀ ਖਾਲਸਾ ਮਾਰਚ ਦਾ ਅੱਜ ਜਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਦਾਖਲ ਹੋਣ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮਾਰਚ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ।ਇਹ ਮਾਰਚ ਜਿਲ੍ਹਾ ਲੁਧਿਆਣਾ ਦੇ ਪਿੰਡਾਂ ਵਿਚੋਂ ਦੀ ਹੁੰਦਾ ਹੋਇਆ ਜਦੋਂ ਜਿਲ੍ਹਾ ਮਾਲੇਰਕੋਟਲਾ ਦੇ ਪਿੰਡਾਂ ਵਿਚ ਦਾਖਲ ਹੋਇਆ ਤਾਂ ਪਿੰਡ ਕਲਿਆਣ ਦੇ ਪੁਲ ਤੇ ਸਥਿਤ ਰਾੜਾ ਸਾਹਿਬ ਸੰਪਰਦਾਇ ਨਾਲ ਸਬੰਧਿਤ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਵਿਸਾਖਾ ਸਿੰਘ ਦੀ ਅਗਵਾਈ ਹੇਠ ਨੇੜੇ ਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸ ਉਪਰੰਤ ਕਸਬਾ ਸੰਦੌੜ ਵਿਖੇ ਪਹੁੰਚਣ ’ਤੇ ਖਾਲਸਾ ਮਾਰਚ ਦਾ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਮਾਲੇਰਕੋਟਲਾ ਦੇ ਇੰਚਾਰਜ ਬੀਬਾ ਜਾਹਿਦਾ ਸੁਲੇਮਾਨ, ਜਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ ਕਲਾਂ, ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਅਮਰਿੰਦਰ ਸਿੰਘ ਮੰਡੀਆਂ ਅਤੇ ਗੁਰਦੁਆਰਾ ਸਿੰਘ ਸਭਾ ਸੰਦੌੜ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਉਪਰੰਤ ਪਿੰਡ ਸੇਰਗੜ੍ਹ ਚੀਮਾ ਵਿਖੇ ਗੁਰਦੁਆਰਾ ਸੰਤ ਆਸ਼ਰਮ ਈਸਰਸਰ ਫਤਹਿਗੜ੍ਹ ਪੰਜਗਰਾਈਆਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਦੀ ਅਗਵਾਈ ਹੇਠ ਇਕੱਤਰ ਹੋਈਆਂ ਸੰਗਤਾਂ ਵਲੋਂ ਵੀ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।ਇਸਤੋਂ ਬਾਅਦ ਇਹ ਮਾਰਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ।ਇਸ ਮੌਕੇ ਵੱਖ ਵੱਖ ਸਖਸੀਅਤਾਂ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸ੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਅਮਰਗੜ੍ਹ ਦੇ ਇੰਚਾਰਜ ਜਸਵੀਰ ਸਿੰਘ ਜੱਸੀ ਮੰਨਵੀਂ, ਸ੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਬੀਬੀ ਕਰਮਜੀਤ ਕੌਰ ਮੰਡੀਆਂ ਸਾਬਕਾ ਸ੍ਰੋਮਣੀ ਕਮੇਟੀ ਮੈਂਬਰ, ਜ਼ਿਲ੍ਹਾ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਮੰਡੀਆਂ, ਜਥੇਦਾਰ ਹਰਦੇਵ ਸਿੰਘ ਸੇਹਕੇ, ਸੁਖਜੀਤ ਸਿੰਘ ਕਹਿਲ ਪ੍ਰਧਾਨ ਗੁਰਦੁਆਰਾ ਕਮੇਟੀ ਸੰਦੌੜ, ਜਤਿੰਦਰ ਸਿੰਘ ਮਹੋਲੀ, ਵੈਦ ਨਰਿੰਦਰਪਾਲ ਸਿੰਘ ਦੁਲਮਾਂ, ਹਰਮਿੰਦਰ ਸਿੰਘ ਪੰਜਗਰਾਈਆਂ ਸੈਕਟਰੀ, ਬਲਵੰਤ ਸਿੰਘ ਮਹੋਲੀ , ਸੁਲੇਮਾਨ ਨੋਨਾ, ਚਮਕੌਰ ਸਿੰਘ ਕੌਰਾ, ਚਰਨਜੀਤ ਸਿੰਘ ਕਹਿਲ, ਹਰਜਿੰਦਰ ਸਿੰਘ ਕਾਕਾ, ਸਰਬਨ ਸਿੰਘ ਕਹਿਲ ਸੰਦੌੜ, ਕੈਸੀਅਰ ਚਰਨਜੀਤ ਸਿੰਘ, ਕੁਲਬੀਰ ਸਿੰਘ ਰਿੰਕਾ ਸਾਹੀ, ਮਨਦੀਪ ਸਿੰਘ ਖੁਰਦ, ਕੈਪਟਨ ਹਰਜਿੰਦਰ ਸਿੰਘ ਚੀਮਾ, ਬਾਬਾ ਸਿੰਗਾਰਾ ਸਿੰਘ, ਚਮਕੌਰ ਸਿੰਘ ਚੱਕ ਸਮੇਤ ਇਲਾਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੂਨੀਆ ਨੇ ਸਾਥੀਆਂ ਸਮੇਤ ਸੁਖਬੀਰ ਬਾਦਲ ਦਾ ਪੁੱਛਿਆ ਹਾਲ ਚਾਲ ਅਗਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਗਤੀਵਿਧੀਆਂ ਕਰਵਾਈਆਂ
Ad Position 24