ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਜਾਣ ਦਾ ਫ਼ੈਸਲਾ-ਕਿਸਾਨ ਆਗੂ
ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਟਰੈਕਟਰ ਟਰਾਲੀਆਂ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਉਕਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ, ਨਵੀ ਲੈਂਡ ਪੂਲਿੰਗ ਪਾਲਿਸੀ, ਭਾਰਤ ਅਮਰੀਕਾ ਸਮਝੌਤਾ ਰੱਦ ਕਰਨ, ਐੱਮ.
ਰ
ਰੱਖੜੀ ਦੇ ਤਿਉਹਾਰ ਮੌਕੇ ਸ਼ਹਿਰ ਦੇ ਬਾਜ਼ਾਰਾਂ ’ਚ ਲੱਗੀਆਂ ਰੌਣਕਾਂ
28-08-2026
ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਧਰਨੇ ’ਚ ਕਾਫ਼ਲਿਆਂ ਦੇ ਰੂਪ ’ਚ ਟਰੈਕਟਰ ਟਰਾਲੀਆਂ ’ਤੇ ਜਾਣ ਦਾ ਫ਼ੈਸਲਾ ਕੀਤਾ ਗਿਆ। ਉਕਤ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਜਰਨਲ ਸਕੱਤਰ ਭੁਪਿੰਦਰ ਸਿੰਘ ਬਿੱਟੂ ਰੂੜੇਕੇ ਕਲਾਂ ਨੇ ਦੱਸਿਆ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਲਈ, ਨਵੀ ਲੈਂਡ ਪੂਲਿੰਗ ਪਾਲਿਸੀ, ਭਾਰਤ ਅਮਰੀਕਾ ਸਮਝੌਤਾ ਰੱਦ ਕਰਨ, ਐੱਮ.ਐੱਸ.ਪੀ ਲਾਗੂ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 1 ਸਤੰਬਰ ਨੂੰ ਦਿੱਤੇ ਜਾ ਰਹੇ ਧਰਨੇ ’ਚ ਜ਼ਿਲ੍ਹਾ ਬਰਨਾਲਾ ਤੋਂ ਟਰੈਕਟਰ ਟਰਾਲੀਆਂ ਦੇ ਵੱਡੇ ਕਾਫ਼ਲੇ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਪ੍ਰੇਰਿਤ ਕਰ ਕੇ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਜੀਤ ਸਿੰਘ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਧਨੌਲਾ, ਸਤਨਾਮ ਸਿੰਘ ਧਨੌਲਾ, ਇਕਾਈ ਪ੍ਰਧਾਨ ਪੱਖੋ ਕਲਾਂ ਬਲਜੀਤ ਸਿੰਘ ਬੱਲ੍ਹੀ, ਜ਼ਿਲ੍ਹਾ ਆਗੂ ਹਰਪਾਲ ਸਿੰਘ ਭੁੱਲਰ ਪੱਖੋ ਕਲਾਂ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।