ਮਾਤਾ ਗੁਜਰੀ ਪਬਲਿਕ ਹਾਈ ਸਕੂਲ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਹਿਲਾ ਸਥਾਨ ਕੀਤਾ ਹਾਸਿਲ
ਭਦੌੜ, 27 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿਚ ਖੋ-ਖੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਫਾਇਨਲ ਮੁਕਾਬਲੇ ਵਿਚ ਸੇਖਾ ਜੋਨ ਦੀ ਟੀਮ ਨੂੰ 10-1 ਦੇ ਫ਼ਰਕ ਨਾਲ ਹਰਾ ਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਭਦੌੜ, 27 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦੀ ਖੋ-ਖੋ ਟੀਮ ਨੇ ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਵਿਚ ਖੋ-ਖੋ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸੁਖਵੀਰ ਕੌਰ ਨੇ ਦੱਸਿਆ ਕਿ ਸਕੂਲ ਦੀ ਟੀਮ ਨੇ ਫਾਇਨਲ ਮੁਕਾਬਲੇ ਵਿਚ ਸੇਖਾ ਜੋਨ ਦੀ ਟੀਮ ਨੂੰ 10-1 ਦੇ ਫ਼ਰਕ ਨਾਲ ਹਰਾ ਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਕੋਚ ਪ੍ਰਗਟ ਸਿੰਘ ਢਿੱਲਵਾਂ ਨੇ ਦੱਸਿਆ ਕਿ ਕਮਲਦੀਪ ਸਿੰਘ, ਮੁਹੰਮਦ ਅਲਫਾਜ ਅਤੇ ਹਰਜਾਪ ਸਿੰਘ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਜਿੱਤ ਵੱਲ ਲੈ ਜਾਣ ਵਿਚ ਅਹਿਮ ਭੂਮਿਕਾ ਨਿਭਾਈ। ਸਕੂਲ ਦੇ ਐਮ.ਡੀ. ਐਡਵੋਕੇਟ ਇਕਬਾਲ ਸਿੰਘ ਗਿੱਲ, ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ, ਹਰਮਨਪ੍ਰੀਤ ਸਿੰਘ ਸਿੱਧੂ, ਪਿ੍ਰੰਸੀਪਲ ਮੈਡਮ ਸੁਖਵੀਰ ਕੌਰ ਅਤੇ ਸਮੁੱਚੇ ਸਟਾਫ਼ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਟੀਮ ਅਤੇ ਕੋਚ ਅਤੇ ਖਿਡਾਰੀਆਂ ਨੂੰ ਜਿੱਤ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਇਸ ਤਰ੍ਹਾਂ ਖੇਡਣ ਲਈ ਪ੍ਰੇਰਿਤ ਕੀਤਾ ਤਾਂ ਜੋ ਅਗਲੇ ਸਮੇਂ ਅੰਦਰ ਖੇਡਾਂ ਹੋਰ ਬਿਹਤਰ ਬਣਾਇਆ ਜਾ ਸਕੇ।