28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ. ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 28-08-2026
ਰੂੜੇਕੇ ਕਲਾਂ, 27 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਪ੍ਰਧਾਨ ਸੰਤ ਚਰਨਪੁਰੀ, ਐਮ.ਡੀ ਕਰਮਜੀਤ ਕੌਰ ਦੇਵਾ ਦੀ ਅਗਵਾਈ ਵਿਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਦੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਸੁੰਦਰ ਰੱਖੜੀਆਂ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਭੈਣ ਤੇ ਭਰਾ ਦੇ ਪਿਆਰ ਨਾਲ ਸਬੰਧਿਤ ਗੀਤ ਤੇ ਕਵਿਤਾ ਪੇਸ਼ ਕੀਤੇ ਗਏ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ, ਕਮੇਟੀ ਮੈਂਬਰ ਜਗਮੇਲ ਸਿੰਘ ਸਮਰਾ , ਸੂਬੇਦਾਰ ਹਰਭਜਨ ਸਿੰਘ ਸਿੱਧੂ, ਨੰਬਰਦਾਰ ਸੁਖਦੇਵ ਸਿੰਘ ਸਿੱਧੂ, ਜਗਮੇਲ ਸਿੰਘ ਧਾਲੀਵਾਲ, ਗੁਰਜੰਟ ਸਿੰਘ ਮਾਨ, ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖ਼ਾਨ, ਬਲਦੇਵ ਸਿੰਘ ਸਿੱਧੂ, ਕੋਆਰਡੀਨੇਟਰ ਗੁਰਦੀਪ ਸਿੰਘ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੰਡਿਆਇਆ ਵਿਖੇ ਹੜਤਾਲ ਕਾਰਨ ਨਗਰ ਪੰਚਾਇਤ ਦਾ ਦਫ਼ਤਰ ਤੇ ਸਕੂਲ ਰਹੇ ਬੰਦ ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਨੇ ਵੱਖ-ਵੱਖ ਪਰਿਵਾਰਾਂ ਦੀ ਕੀਤੀ ਆਰਥਿਕ ਮਦਦ
Ad Position 24