28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ਼ਿਵਾਲਿਕ ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 28-08-2026
ਤਪਾ ਮੰਡੀ, 27 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ, ਤਪਾ ਵਿਖੇ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਰੱਖੜੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਮੁਕਾਬਲੇ ਵਿਚ ਕਲਾਸ ਪਹਿਲੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਿਕਤਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਨੇ ਰੰਗ-ਬਰੰਗੀਆਂ ਅਤੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਗਿਫ਼ਟ ਰੈਪਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਮੁੰਡਿਆਂ ਨੇ ਵੱਖ-ਵੱਖ ਤਰੀਕਿਆਂ ਨਾਲ ਤੋਹਫ਼ਿਆਂ ਨੂੰ ਸੁੰਦਰ ਢੰਗ ਨਾਲ ਸਜਾਉਣ ਦੀ ਕਲਾ ਦਿਖਾਈ। ਇਸ ਮੌਕੇ ’ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮੋਨਿਕਾ ਗਰਗ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਰਚਨਾਤਮਿਕਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਗਤੀਵਿਧੀ ਰਾਹੀਂ ਬੱਚਿਆਂ ਵਿਚ ਰਚਨਾਤਮਿਕ ਸੋਚ, ਕਲਾਤਮਕ ਹੁਨਰ ਅਤੇ ਤਿਉਹਾਰਾਂ ਪ੍ਰਤੀ ਪਿਆਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਕਲਾਸ ਦੀਆਂ ਲੜਕੀਆਂ ਨੇ ਆਪਣੇ ਸਹਿਪਾਠੀ ਲੜਕਿਆਂ ਦੇ ਗੁੱਟ ’ਤੇ ਪਿਆਰ ਨਾਲ ਰੱਖੜੀਆਂ ਬੰਨੀਆਂ ਅਤੇ ਉਨ੍ਹਾਂ ਦੀ ਲੰਬੀ ਉਮਰ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ। ਇਸ ਦੇ ਬਦਲੇ ਲੜਕਿਆਂ ਵਲੋਂ ਵੀ ਆਪਣੀਆਂ ਭੈਣਾਂ ਨੂੰ ਪਿਆਰ ਨਾਲ ਤੋਹਫ਼ੇ ਦਿੱਤੇ ਗਏ। ਇਸ ਮੌਕੇ ਵਿਦਿਆਰਥੀਆਂ ਨੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ, ਆਪਸੀ ਸਤਿਕਾਰ ਅਤੇ ਪਿਆਰ ਦੀ ਮਹੱਤਤਾ ਨੂੰ ਸਮਝਿਆ। ਸਮਾਗਮ ਨੇ ਸਕੂਲ ਦੇ ਮਾਹੌਲ ਨੂੰ ਪਿਆਰ, ਖ਼ੁਸ਼ੀ ਅਤੇ ਭਾਈਚਾਰੇ ਨਾਲ ਭਰ ਦਿੱਤਾ। ਇਸ ਤਰਾਂ ਦੀਆਂ ਪ੍ਰਤੀਯੋਗਤਾਵਾਂ ਸਕੂਲ ਆਉਣ ਵਾਲੇ ਸਮੇਂ ਵਿਚ ਵੀ ਕਰਵਾਉਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਥਾ ਸੰਪੂਰਨਤਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਪਰਲ ਪੀੜਤ ਪਰਿਵਾਰਾਂ ਦੀ ਹੋਈ ਇਕ ਅਹਿਮ ਮੀਟਿੰਗ
Ad Position 24