40 ਨਸ਼ੀਲੀਆਂ ਗੋਲੀਆਂ ਸਣੇ 3 ਵਿਅਕਤੀ ਕਾਬੂ
ਤਪਾ ਮੰਡੀ, 28 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ.
ਤਪਾ ਮੰਡੀ, 28 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਜਸਕਰਨ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 40 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਣੇ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਤਪਾ ਪੁਲਿਸ ਦੇ ਸਹਾਇਕ ਥਾਣੇਦਾਰ ਜਗਪਾਲ ਸਿੰਘ ਚੈਕਿੰਗ ਸੱਕੀ ਪੁਰਸ਼ਾਂ ਦੇ ਸਬੰਧ ਵਿਚ ਹਾਈਟੈੱਕ ਨਾਕਾ ਤਪਾ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਆ ਕੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਮੁਖ਼ਤਿਆਰ ਸਿੰਘ ਉਰਫ ਨਿੱਕਾ ਪੁੱਤਰ ਮਹਿੰਦਰ ਸਿੰਘ ਵਾਸੀ ਦਰਾਜ਼ ਅਤੇ ਇਕਬਾਲ ਖ਼ਾਨ ਉਰਫ ਸਾਹਿਲ ਪੁੱਤਰ ਸੇਰ ਖ਼ਾਨ ਵਾਸੀ ਦਰਾਜ਼ ਜੋ ਬਾਹਰੋਂ ਸਸਤੇ ਭਾਅ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਵਿਚ ਵੇਚਣ ਦਾ ਆਦੀ ਹਨ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਡਰੇਨ ਦੀ ਪਟੜੀ ਵਾਲੀ ਸੜਕ ਜੋ ਬਠਿੰਡਾ - ਬਰਨਾਲਾ ਹਾਈਵੇਅ ਤੋਂ ਪਿੰਡ ਘੁੰਨਸ ਨੂੰ ਜਾਂਦੀ ਹੈ ਪਰ ਪੈਦਲ ਫਿਰਦੇ ਦੇਖਿਆ ਹੈ। ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਦੋਸ਼ੀਆਂ ਨੂੰ 40 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਸਮੇਤ ਕਾਬੂ ਕੀਤਾ। ਦੋਸ਼ੀਆਂ ਪਾਸੋਂ ਕੀਤੀ ਪੁੱਛਗਿੱਛ ਦੇ ਆਧਾਰ ’ਤੇ ਪੁਲਿਸ ਨੇ ਇਨ੍ਹਾਂ ਦੇ ਤੀਸਰੇ ਸਾਥੀ ਹਰਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਦਰਾਜ਼ ਨੂੰ ਵੀ ਕਾਬੂ ਕਰ ਕੇ ਇਸੇ ਮਾਮਲੇ ’ਚ ਨਾਮਜ਼ਦ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।