ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰ ਕੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਮਹਿਲ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਐੱਸ. ਡੀ.
ਮਹਿਲ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਅਣਖੀ)-ਐੱਸ.ਡੀ.ਐਮ. ਇੰਪਲਾਈਜ਼ ਯੂਨੀਅਨ ਮਹਿਲ ਕਲਾਂ, ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ (ਐਮ.ਓ.ਯੂ.), ਡੀ.ਟੀ.ਐਫ਼. ਅਤੇ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮੁਲਾਜ਼ਮ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਵਲੋਂ ਦਿੱਤੀ ਮੀਟਿੰਗ ਤੋਂ ਮੁੱਕਰਨ ਦੇ ਰੋਸ ਵਜੋਂ ਅੱਜ ਸਬ ਡਵੀਜ਼ਨ ਮਹਿਲ ਕਲਾਂ ਦੇ ਸਮੁੱਚੇ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੀ ਅਰਥੀ ਫ਼ੂਕ ਕੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਰੋਸ ਰੈਲੀ ਦੀ ਪ੍ਰਧਾਨਗੀ ਇੰਜ: ਕੇਵਲ ਸਿੰਘ ਧਾਲੀਵਾਲ (ਰਿਟਾਇਰਡ ਪਾਵਰਕਾਮ ਐਂਡ ਟਰਾਂਸਕੋ ਯੂਨੀਅਨ ਸਰਕਲ ਬਰਨਾਲਾ) ਅਤੇ ਰਿਟਾਇਰਡ ਅਧਿਆਪਕ ਆਗੂ ਦਰਸ਼ਨ ਸਿੰਘ ਪੰਡੋਰੀ ਨੇ ਸਾਂਝੇ ਤੌਰ ’ਤੇ ਕੀਤੀ। ਇਸ ਸਮੇਂ ਐਮ.ਓ.ਯੂ. ਆਗੂ ਸੁਖਪਾਲ ਸਿੰਘ ਮੱਲ੍ਹੀ, ਕੁਲਵੀਰ ਸਿੰਘ ਔਲਖ ਸਕੱਤਰ ਟੈਕਨੀਕਲ ਸਰਵਿਸਿਜ਼ ਯੂਨੀਅਨ ਸਰਕਲ ਬਰਨਾਲਾ, ਨਿਰਮਲ ਸਿੰਘ ਹਰਦਾਸਪੁਰਾ, ਹਰਬੰਸ ਸਿੰਘ ਧਨੌਲਾ, ਹਰਭਜਨ ਸਿੰਘ ਠੀਕਰੀਵਾਲਾ, ਜਸਵਿੰਦਰ ਸਿੰਘ ਚੰਨਣਵਾਲ, ਮਨਦੀਪ ਸਿੰਘ ਗਹਿਲ, ਬਲਜਿੰਦਰ ਸਿੰਘ ਮੂੰਮ, ਗਗਨਦੀਪ ਸਿੰਘ ਛੀਨੀਵਾਲ ਕਲਾਂ ਅਤੇ ਰਿਟਾਇਰਡ ਅਧਿਆਪਕ ਦਲਵੀਰ ਸਿੰਘ ਵਜੀਦਕੇ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਆਗੂ ਟੀਮ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਕਿ ਮਾਣਯੋਗ ਹਾਈਕੋਰਟ ਦੇ ਤਿੰਨ ਅਗਸਤ ਦੇ ਫ਼ੈਸਲੇ ਅਨੁਸਾਰ ਮੁਲਾਜ਼ਮਾਂ ਦਾ ਡੀ.ਏ. ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, 17-7-2020 ਅਤੇ 15-1-2015 ਦੇ ਪੱਤਰ ਰੱਦ ਕੀਤੇ ਜਾਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ (ਫੈਕਟਰ) ਦਿੱਤਾ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ ਅਤੇ 200 ਰੁਪਏ ਜਜ਼ੀਆ ਟੈਕਸ ਬੰਦ ਕੀਤਾ ਜਾਵੇ। ਡੀ.ਟੀ.ਐਫ਼. ਆਗੂ ਬਲਜਿੰਦਰ ਕੁਮਾਰ ਪ੍ਰਭੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਲਈ ਗਏ ਆਗੂਆਂ ਨੂੰ ਸੰਘਰਸ਼ ਖ਼ਤਮ ਕਰਨ ਲਈ ਡਰਾਇਆ-ਧਮਕਾਇਆ ਗਿਆ, ਪਰ ਜਥੇਬੰਦੀਆਂ ਨੇ ਝੁਕਣ ਦੀ ਬਜਾਏ ਮੀਟਿੰਗ ਦਾ ਬਾਈਕਾਟ ਕਰ ਕੇ ਦੋ ਦਿਨ ਪੁਤਲੇ ਫੂਕਣ ਦਾ ਐਲਾਨ ਕੀਤਾ ਹੈ ਅਤੇ ਹੁਣ 30 ਅਗਸਤ 2026 ਨੂੰ ਲੁਧਿਆਣਾ ਵਿਖੇ ਮੀਟਿੰਗ ਕਰ ਕੇ ਅਗਲੇ ਤਿੱਖੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਸਮੇਂ ਸੁਰਜੀਤ ਸਿੰਘ ਖ਼ਿਆਲੀ, ਅਵਤਾਰ ਸਿੰਘ ਕੁਰੜ, ਪਾਰਸ ਮਹਿਲ ਕਲਾਂ, ਜਗਮੇਲ ਸਿੰਘ ਛੀਨੀਵਾਲ, ਦਰਸ਼ਨ ਸਿੰਘ ਜੌਹਲਾਂ, ਰਾਮ ਕੈਲਾਸ਼, ਨਰਿੰਦਰ ਕੁਮਾਰ ਜਲਾਲਦੀਵਾਲ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।