ਸਰਕਾਰੀ ਕਾਲਜ ਅਮਰਗੜ੍ਹ ਵਿਖੇ ਮਨੁੱਖੀ ਅਧਿਕਾਰ ਕਮਿਸ਼ਨ ਦਾ ਖੁੱਲ੍ਹੀ ਸੁਣਵਾਈ ਕੈਂਪ ਅੱਜ
ਅਮਰਗੜ੍ਹ, 28 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ 29 ਅਗਸਤ ਨੂੰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵਿਸ਼ੇਸ਼ ਓਪਨ ਹੀਅਰਿੰਗ ਸਿਟਿੰਗ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਦੁਪਹਿਰ 2:30 ਵਜੇ ਤੋਂ ਸ਼ਾਮ ਤੱਕ ਚੱਲੇਗਾ, ਜਿਸ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ।
ਅਮਰਗੜ੍ਹ, 28 ਅਗਸਤ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਮਨੁੱਖੀ ਅਤੇ ਸੰਵਿਧਾਨਕ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ 29 ਅਗਸਤ ਨੂੰ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਵਿਸ਼ੇਸ਼ ਓਪਨ ਹੀਅਰਿੰਗ ਸਿਟਿੰਗ ਕੈਂਪ ਲਗਾਇਆ ਜਾਵੇਗਾ। ਇਹ ਕੈਂਪ ਦੁਪਹਿਰ 2:30 ਵਜੇ ਤੋਂ ਸ਼ਾਮ ਤੱਕ ਚੱਲੇਗਾ, ਜਿਸ ਦੀ ਅਗਵਾਈ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਕਰਨਗੇ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ ਵੱਲੋਂ ਜਾਰੀ ਪ੍ਰੈੱਸ ਨੋਟ ’ਚ ਦੱਸਿਆ ਗਿਆ ਕਿ ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਸਿੱਧੇ ਕਮਿਸ਼ਨ ਅੱਗੇ ਰੱਖਣ ਦਾ ਮੰਚ ਦੇਣਾ ਹੈ। ਕੈਂਪ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਮਾਮਲਿਆਂ ਤੋਂ ਇਲਾਵਾ ਸਰਕਾਰੀ ਸੇਵਾਵਾਂ ਵਿਚ ਆ ਰਹੀਆਂ ਦਿੱਕਤਾਂ, ਸਮਾਜਿਕ ਭਲਾਈ ਸਕੀਮਾਂ ਦੇ ਲਾਭ, ਬੁਨਿਆਦੀ ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮੁੱਦਿਆਂ ਤੇ ਸਿੱਧੀ ਸੁਣਵਾਈ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀ, ਪੰਚਾਇਤੀ ਨੁਮਾਇੰਦੇ, ਗੈਰ-ਸਰਕਾਰੀ ਸੰਸਥਾਵਾਂ ਅਤੇ ਸਮਾਜ ਦੇ ਪ੍ਰਮੁੱਖ ਨੁਮਾਇੰਦੇ ਮੌਜੂਦ ਰਹਿਣਗੇ ਤਾਂ ਜੋ ਮੌਕੇ ਤੇ ਹੀ ਯੋਗ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਸਰਕਾਰੀ ਕਾਲਜ ਅਮਰਗੜ੍ਹ ਪਹੁੰਚਣ।