28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਪ੍ਰਬੰਧਕ ਕਮੇਟੀ ਤੇ ਇਲਾਕਾ ਨਿਵਾਸੀਆਂ ਵਲੋਂ ਜਥੇਦਾਰ ਗੜਗੱਜ ਦਾ ਸਨਮਾਨ

ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਮੁੱਖ ਗ੍ਰੰਥੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਗੁਜ਼ਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਲਾਕੇ ਦੀਆਂ ਸੰਗਤਾਂ ਵਲੋਂ ਸਨਮਾਨਿਤ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨਾ ਚਾਹੀਦਾ ਹੈ ਤਾਂ ਕਿ ਸਾਡੇ ਬੱਚੇ ਨਸ਼ਿਆਂ ਵਰਗੀਆਂ ਸਮਾਜ ਵਿਰੋਧੀ ਲਾਹਨਤਾਂ ਤੋਂ ਬਚ ਸਕਣ।

Ad Position 21
No active advertisement
ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਦੇ ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਧੌਲਾ ਦੀ ਅਗਵਾਈ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੀਆਂ ਹੋਈਆਂ ਸੰਗਤਾਂ। ਤਸਵੀਰ : ਗੁਰਪ੍ਰੀਤ ਸਿੰਘ ਕਾਹਨੇਕੇ 29-08-2026
ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਗੁਰਦੁਆਰਾ ਸੋਹੀਆਣਾ ਸਾਹਿਬ ਪਾਤਸ਼ਾਹੀ ਨੌਵੀਂ ਧੌਲਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਮੁੱਖ ਗ੍ਰੰਥੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਗੁਜ਼ਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇਲਾਕੇ ਦੀਆਂ ਸੰਗਤਾਂ ਵਲੋਂ ਸਨਮਾਨਿਤ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨਾ ਚਾਹੀਦਾ ਹੈ ਤਾਂ ਕਿ ਸਾਡੇ ਬੱਚੇ ਨਸ਼ਿਆਂ ਵਰਗੀਆਂ ਸਮਾਜ ਵਿਰੋਧੀ ਲਾਹਨਤਾਂ ਤੋਂ ਬਚ ਸਕਣ। ਨਸ਼ਿਆਂ ਨਾਲ ਬਰਬਾਦ ਹੋ ਰਹੀ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪਿੰਡਾਂ ਸ਼ਹਿਰਾਂ ਵਿਚ ਨਸ਼ੇ ਵੇਚਣ ਵਾਲੇ ਵਿਅਕਤੀਆਂ ਦਾ ਤਿੱਖਾ ਵਿਰੋਧ ਕੀਤਾ ਜਾਵੇ। ਸਰਕਾਰਾਂ ਨਸ਼ੇ ਰੋਕਣ ਵਿਚ ਫ਼ੇਲ੍ਹ ਸਾਬਤ ਹੋ ਚੁੱਕੀਆਂ ਹਨ। ਸਾਨੂੰ ਆਪਣੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਲਾਮਬੰਦ ਹੋਣਾ ਚਾਹੀਦਾ ਹੈ। ਇਸ ਮੌਕੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਲੌਂਗਪੁਰੀ ਬ੍ਰਿਲੀਐਂਟ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਗੁਰਦੇਵ ਸਿੰਘ ਨੇ ਥਾਣਾ ਮੁਖੀ ਸ਼ੇਰਪੁਰ ਵਜੋਂ ਆਪਣਾ ਅਹੁਦਾ ਸੰਭਾਲਿਆ
Ad Position 24