ਪੰਜਾਬ ਪਬਲਿਕ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ
ਧਨੌਲਾ, 28 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ।
ਧਨੌਲਾ, 28 ਅਗਸਤ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਿਕ ਗਤੀਵਿਧੀਆਂ ਕਰਵਾਈਆਂ ਗਈਆਂ। ਛੋਟੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਸੁੰਦਰ ਰੱਖੜੀਆਂ ਅਤੇ ਗ੍ਰੀਟਿੰਗ ਕਾਰਡ ਤਿਆਰ ਕੀਤੇ, ਜਦਕਿ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਥਾਲ਼ੀ ਸਜਾਵਟ, ਗਿਫ਼ਟ ਬਾਕਸ ਬਣਾਉਣ ਅਤੇ ਪੰਜਾਬੀ ਵਿਚ ਪੱਤਰ-ਲਿਖਣ ਦੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ ਅਤੇ ਸਾਂਝ ਦੀ ਭਾਵਨਾ ਨੂੰ ਸੁੰਦਰ ਢੰਗ ਨਾਲ ਪ੍ਰਗਟ ਕੀਤਾ । ਇਨ੍ਹਾਂ ਗਤੀਵਿਧੀਆਂ ਨੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ ਦੇ ਨਾਲ-ਨਾਲ ਸਾਡੀ ਸਭਿਆਚਾਰਕ ਵਿਰਾਸਤ ਅਤੇ ਪਰਿਵਾਰਕ ਰਿਸ਼ਤਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਇਹ ਰੱਖੜੀ ਬੰਧਨ ਸਮਾਰੋਹ ਪਿਆਰ, ਏਕਤਾ ਅਤੇ ਭਾਈਚਾਰੇ ਦਾ ਸੁੰਦਰ ਸੰਦੇਸ਼ ਦਿੰਦਿਆਂ ਯਾਦਗਾਰ ਬਣ ਗਿਆ।