ਪਿੰਡ ਭਗਤਪੁਰਾ ਦੀ ਪੰਚਾਇਤ ਨੇ ਸ਼ਮਸ਼ਾਨਘਾਟ ਵਿਚ ਸ਼ੈੱਡ ਅਤੇ ਚਾਰਦੀਵਾਰੀ ਦਾ ਕੰਮ ਸ਼ੁਰੂ ਕੀਤਾ
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਪੰਚਾਇਤ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਵਿਚ ਚਾਰਦੀਵਾਰੀ ਅਤੇ ਸ਼ੈੱਡ ਦਾ ਕੰਮ ਸ਼ੁਰੂ ਕੀਤਾ ਗਿਆ। ਸਰਪੰਚ ਕੁਲਵੰਤ ਰਾਮ ਨੇ ਦੱਸਿਆ ਕਿ ਪਿੰਡ ਦੇ ਇਕੋ ਇਕ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਡਿਗ ਚੁੱਕੀ ਸੀ ਅਤੇ ਸ਼ੈੱਡ ਵੀ ਕਾਫ਼ੀ ਪੁਰਾਣਾ ਟੀਨ ਦਾ ਬਣਿਆ ਹੋਇਆ ਸੀ।
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਪਿੰਡ ਭਗਤਪੁਰਾ ਦੀ ਪੰਚਾਇਤ ਵਲੋਂ ਪਿੰਡ ਦੇ ਸ਼ਮਸ਼ਾਨਘਾਟ ਵਿਚ ਚਾਰਦੀਵਾਰੀ ਅਤੇ ਸ਼ੈੱਡ ਦਾ ਕੰਮ ਸ਼ੁਰੂ ਕੀਤਾ ਗਿਆ। ਸਰਪੰਚ ਕੁਲਵੰਤ ਰਾਮ ਨੇ ਦੱਸਿਆ ਕਿ ਪਿੰਡ ਦੇ ਇਕੋ ਇਕ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਡਿਗ ਚੁੱਕੀ ਸੀ ਅਤੇ ਸ਼ੈੱਡ ਵੀ ਕਾਫ਼ੀ ਪੁਰਾਣਾ ਟੀਨ ਦਾ ਬਣਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਅਤੇ ਲਵਦੀਪ ਸਿੰਘ ਬਲਾਕ ਸੰਮਤੀ ਮੈਂਬਰ ਦੇ ਯਤਨਾਂ ਸਦਕਾ ਸ਼ਮਸ਼ਾਨਘਾਟ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਪਾਰਟੀਬਾਜ਼ੀ ਤੋਂ ੳੁੱਪਰ ੳੁੱਠ ਕੇ ਸਮੁੱਚੇ ਪਿੰਡ ਵਾਸੀ ਸਹਿਯੋਗ ਕਰ ਰਹੇ ਹਨ। ਇਸ ਮੌਕੇ ਸ਼ਮਸ਼ੇਰ ਸਿੰਘ, ਹਰਮੇਲ ਸਿੰਘ, ਜਸਵਿੰਦਰ ਸਿੰਘ, ਸ਼ਲਿੰਦਰ ਸਿੰਘ ਬਗੀ, ਗੁਰਮੇਲ ਸਿੰਘ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਇਕਬਾਲ ਸਿੰਘ, ਹਰਬੰਸ ਰਾਮ, ਮਿਸਤਰੀ ਪ੍ਰਮੇਸਰ ਸਿੰਘ, ਰਾਜਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।