ਆਰ.ਪੀ. ਇੰਟਰਨੈਸ਼ਨਲ ਸਕੂਲ ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਆਰ. ਪੀ.
ਸ਼ਹਿਣਾ, 28 ਅਗਸਤ (ਸੁਰੇਸ਼ ਗੋਗੀ)-ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗੀਨ ਧਾਗੇ, ਮਣਕੇ, ਰਿਬਨ ਅਤੇ ਹੋਰ ਸਜਾਵਟੀ ਸਮਗਰੀ ਦੀ ਵਰਤੋਂ ਕਰ ਕੇ ਸੁੰਦਰ ਅਤੇ ਆਕਰਸ਼ਕ ਰੱਖੜੀਆਂ ਬਣਾਈਆਂ। ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਿਕਤਾ, ਕਲਪਨਾ ਅਤੇ ਕਲਾਤਮਕ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸ੍ਰੀ ਅਨੁਜ ਸ਼ਰਮਾ ਨੇ ਕਿਹਾ ਕਿ ਰੱਖੜੀ ਭੈਣਾਂ-ਭਰਾਵਾਂ ਵਿਚਕਾਰ ਪਿਆਰ, ਸਨੇਹ, ਵਿਸ਼ਵਾਸ ਅਤੇ ਆਪਸੀ ਸਤਿਕਾਰ ਦਾ ਪ੍ਰਤੀਕ ਹੈ। ਸੰਸਥਾ ਦੇ ਚੇਅਰਮੈਨ ਸ੍ਰੀ ਪਵਨ ਕੁਮਾਰ ਧੀਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸਿੱਧੂ, ਕੋਆਰਡੀਨੇਟਰ ਸ੍ਰੀਮਤੀ ਅੰਜੂ ਸ਼ਰਮਾ ਨੇ ਵੀ ਰੱਖੜੀ ਦੇ ਤਿਉਹਾਰ ਸਬੰਧੀ ਜਾਣਕਾਰੀ ਦਿੱਤੀ ਤੇ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।