28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਨੇ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲਿਆਂ ’ਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 29-08-2026
ਰੂੜੇਕੇ ਕਲਾਂ, 28 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਭੈਣ ਤੇ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸੰਸਥਾ ਦੇ ਵਿਦਿਆਰਥੀਆਂ ਨੇ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲਿਆਂ ’ਚ ਭਾਗ ਲਿਆ। ਸੰਸਥਾ ਦੇ ਵਿਦਿਆਰਥਣਾਂ ਨੇ ਆਪਣੇ ਭਰਾ ਵਿਦਿਆਰਥੀਆਂ ਦੇ ਰੱਖੜੀਆਂ ਬੰਨ੍ਹ ਕੇ ਮੂੰਹ ਮਿੱਠਾ ਕਰਵਾ ਕੇ ਰਲ ਕੇ ਖ਼ੁਸ਼ੀਆਂ ਮਨਾਈਆਂ। ਸੰਸਥਾ ਦੀਆਂ ਵਿਦਿਆਰਥਣਾਂ ਨੇ ਰੰਗ ਬਰੰਗੀਆਂ ਫੈਂਸੀ ਰੱਖੜੀਆਂ ਤਿਆਰ ਕਰਕੇ ਸੁੰਦਰ ਰੱਖੜੀ ਮੁਕਾਬਲੇ ’ਚ ਭਾਗ ਲਿਆ। ਸੁੰਦਰ ਰੱਖੜੀ ਬਣਾਉਣ ਮੁਕਾਬਲੇ ਦੀਆਂ ਜੇਤੂ ਵਿਦਿਆਰਥਣਾਂ ਨੂੰ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ। ਸੰਸਥਾ ਪ੍ਰਬੰਧਕਾਂ ਨੇ ਕਿਹਾ ਕਿ ਰੱਖੜੀ ਸਾਡੇ ਦੇਸ਼ ਦੀ ਸੰਸਕ੍ਰਿਤੀ, ਆਪਸੀ, ਰਿਸ਼ਤਿਆਂ ਖ਼ਾਸ ਕਰ ਕੇ ਭੈਣ ਭਰਾ ਦੇ ਅਟੁੱਟ ਪਿਆਰ ਦਾ ਪ੍ਰਤੀਕ ਹੈ। ਅਜਿਹੇ ਸਮਾਜਿਕ ਤਿਉਹਾਰ ਸਾਨੂੰ ਸਾਡੇ ਰਿਸ਼ਤਿਆਂ ਦੀ ਕਦਰ ਕਰਨਾ ਸਿਖਾਉਂਦੇ ਹਨ। ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅਗਲੀ ਖ਼ਬਰ ਜੀ.ਐਸ.ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦਾ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24